ਪੰਜਾਬ ‘ਚ ਅੱਜ ਵੀ ਬਾਰਿਸ਼ ਦਾ ਯੈਲੋ ਅਲਰਟ, ਬਿਆਸ-ਸਤਲੁਜ ਤੇ ਰਾਵੀ ‘ਚ ਉਫਾਨ, ਕਈ ਇਲਾਕੇ ਪ੍ਰਭਾਵਿਤ
Punjab Weather Update: ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਉਫਾਨ 'ਤੇ ਹੈ। ਹੁਸ਼ਿਆਰਪੁਰ, ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਤਰਨਤਾਰਨ ਦੇ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਹਨ। ਉੱਥੇ ਹੀ ਸਤਲੁਜ ਕਾਰਨ ਫਾਜ਼ਿਲਕਾ ਦੇ ਕਈ ਇਲਾਕੇ ਪਾਣੀ ਦੀ ਮਾਰ ਝੱਲ ਰਹੇ ਹਨ। ਸਰਕਾਰ ਤੇ ਕਈ ਸੰਸਥਾਵਾਂ ਇਸ ਦੌਰਾਨ ਲੋਕਾਂ ਦੀ ਮਦਦ ਕਰ ਰਹੀਆਂ ਹਨ।
ਪਠਾਨਕੋਟ ਦੇ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ
ਪੰਜਾਬ ‘ਚ ਅੱਜ ਵੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ 4 ਜ਼ਿਲ੍ਹਿਆਂ- ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ ਤੇ ਰੂਪਨਗਰ ‘ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਪਹਾੜਾਂ ‘ਚ ਬਾਰਿਸ਼ ਨੇ ਪੰਜਾਬ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਜੰਮੂ-ਕਸ਼ਮੀਰ ‘ਚ ਬਾਰਿਸ਼ ਤੋਂ ਬਾਅਦ ਰਾਵੀ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਪਠਾਨਕੋਟ ਦੀਆਂ ਕਈ ਚੌਕੀਆਂ ਤੇ ਸਰਹੱਦੀ ਇਲਾਕੇ ਪਾਣੀ ਦੀ ਮਾਰ ਝੱਲ ਰਹੇ ਹਨ। ਪਠਾਨਕੋਟ ਦੇ ਕਈ ਪਿੰਡਾਂ ‘ਚ ਪਾਣੀ ਵੜ੍ਹ ਗਿਆ ਹੈ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਉਫਾਨ ‘ਤੇ ਹੈ। ਹੁਸ਼ਿਆਰਪੁਰ, ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਤਰਨਤਾਰਨ ਦੇ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ ਹਨ। ਉੱਥੇ ਹੀ ਸਤਲੁਜ ਕਾਰਨ ਫਾਜ਼ਿਲਕਾ ਦੇ ਕਈ ਇਲਾਕੇ ਪਾਣੀ ਦੀ ਮਾਰ ਝੱਲ ਰਹੇ ਹਨ। ਸਰਕਾਰ ਤੇ ਕਈ ਸੰਸਥਾਵਾਂ ਇਸ ਦੌਰਾਨ ਲੋਕਾਂ ਦੀ ਮਦਦ ਕਰ ਰਹੀਆਂ ਹਨ।
ਜੰਮੂ-ਕਸ਼ਮੀਰ ‘ਚ ਬੱਦਲ ਫਟਣ ਨਾਲ ਜੰਮੂ-ਕਸ਼ਮੀਰ ਤੋਂ ਪੰਜਾਬ ਦੇ ਟ੍ਰੇਨ ਰੂਟ ਤੇ ਸੜਕ ਰੂਟ ਪ੍ਰਭਾਵਿਤ ਹੋਏ ਹਨ। ਕਈ ਥਾਂਵਾਂ ‘ਤੇ ਸੜਕਾਂ ਟੁੱਟ ਗਈਆਂ ਹਨ। ਉੱਥੇ ਹੀ ਅੱਜ ਵੀ ਟ੍ਰੇਨਾਂ ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ। ਰੇਲਵੇ ਨੇ ਸੂਚਿਤ ਕੀਤਾ ਹੈ ਕਿ ਟ੍ਰੇਨਾਂ ‘ਚ ਸਫ਼ਰ ਕਰਨ ਤੋਂ ਪਹਿਲਾਂ ਹੈਲਪਲਾਈਨ ਨੰਬਰ ‘ਤੇ ਟ੍ਰੇਨ ਦੀ ਸਥਿਤੀ ਦਾ ਪਤਾ ਕਰੋ।
ਪੰਜਾਬ ‘ਚ ਕੱਲ੍ਹ ਵੀ ਬਾਰਿਸ਼ ਦੀ ਸੰਭਾਵਨਾ
ਪੰਜਾਬ ‘ਚ ਮੰਗਲਵਾਰ ਯਾਨੀ ਕੱਲ੍ਹ ਵੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਗੁਰਦਾਸਪੁਰ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਤੋਂ ਬਾਅਦ ਮੌਸਮ ਆਮ ਵਾਂਗ ਰਹਿ ਸਕਦਾ ਹੈ। ਇਸ ਤੋਂ ਬਾਅਦ 23 ਅਗਸਤ ਨੂੰ ਦੁਬਾਰਾ ਬਾਰਿਸ਼ ਦੀ ਸੰਭਾਵਨਾ ਹੈ।
