ਭਾਜਪਾ ਦੀ ਸਰਕਾਰ ਬਣਨ ‘ਤੇ ਪੰਜਾਬੀਆਂ ਨੂੰ ਦਿੱਤਾ ਜਾਵੇਗਾ ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ:ਅਸ਼ਵਨੀ ਸ਼ਰਮਾ

Published: 

24 Jan 2023 08:15 AM

ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਬਹੁਤ ਹੀ ਅਸੰਵੇਦਨਸ਼ੀਲ ਸਰਕਾਰ ਹੈ, ਜਿਸ ਨੂੰ ਸੂਬੇ ਦੇ ਲੋਕਾਂ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਭਾਜਪਾ ਦੀ ਸਰਕਾਰ ਬਣਨ ਤੇ ਪੰਜਾਬੀਆਂ ਨੂੰ ਦਿੱਤਾ ਜਾਵੇਗਾ ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ:ਅਸ਼ਵਨੀ ਸ਼ਰਮਾ

ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਦਿੱਤਾ ਜਾਵੇਗਾ ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ:ਅਸ਼ਵਨੀ ਸ਼ਰਮਾ

Follow Us On

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਕਰਵਾਈ ਗਈ ਭਾਜਪਾ ਪੰਜਾਬ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਅੱਜ ਸੰਪੰਨ ਹੋ ਗਈ। ਕਾਰਜਕਾਰਨੀ ਸਮਾਗਮ ਦਾ ਉਦਘਾਟਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਦੇ ਜਨਰਲ ਸਕੱਤਰ ਸ੍ਰੀਮੰਥਰੀ ਸ੍ਰੀਨਿਵਾਸੂਲੂ ਨੇ ਸ਼ਮਾਂ ਰੋਸ਼ਨ ਕਰਕੇ ਕੀਤਾI

ਇਸ ਮੌਕੇ ਮੰਚ ‘ਤੇ ਸੁਨੀਲ ਜਾਖੜ, ਮਨੋਰੰਜਨ ਕਾਲੀਆ, ਤੀਕਸ਼ਨ ਸੂਦ, ਕੇਵਲ ਸਿੰਘ ਢਿੱਲੋਂ, ਬ੍ਰਿਜ ਲਾਲ ਰਿਣਵਾ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨI ਮੰਚ ਦੀ ਕਾਰਵਾਈ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਚਲਾਈ। ਮੀਟਿੰਗ ਦੀ ਸ਼ੁਰੂਆਤ ਵਿੱਚ ਪੰਜਾਬ ਦੀਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਕਾਰਜਕਾਰਨੀ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਆਏ ਹੋਏ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਜੀ ਆਇਆਂ ਕਿਹਾ। ਇਸ ਤੋਂ ਬਾਅਦ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨਗੀ ਭਾਸ਼ਣ ਦਿੱਤਾ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੇ ਕਾਰਜਕਾਲ ਨੂੰ 2024 ਤੱਕ ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।

ਸ਼ਰਮਾ ਨੇ ਭਾਜਪਾ ਦੀ ਕੌਮੀ ਕਾਰਜਕਾਰਨੀ ਵਿੱਚ ਪੰਜਾਬ ਤੋਂ ਕੌਮੀ ਕਾਰਜਕਾਰਨੀਮੈਂਬਰਾਂ ਨੂੰ ਸ਼ਾਮਲ ਕਰਨ ਲਈ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਵਿਸ਼ਵ ਦੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੇ ਦਹਾਕਿਆਂ ਤੱਕ ਇੰਤਜ਼ਾਰ ਕੀਤਾ ਅਤੇ ਇਹ ਇੱਛਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਕੀਤੀ ਅਤੇ ਇਸ ਲਈ ਸਮੁੱਚੀ ਸੰਗਤ ਨੂੰ ਨਰਿੰਦਰ ਭਾਈ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੱਕ ਦਾ ਲੰਮਾ ਇੰਤਜ਼ਾਰ ਕਰਨਾ ਪਿਆ।

ਅਸ਼ਵਨੀ ਸ਼ਰਮਾ ਨੇ ਹਾਜ਼ਰ ਅਹੁਦੇਦਾਰਾਂ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਤ ਹੋਰ ਕਿਸੇ ਵੀ ਵਿਰੋਧੀ ਪਾਰਟੀ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਸਿਵਾਏ ਐਲਾਨਾਂ ਤੋਂ ਕਦੇ ਵੀ ਕੁਝ ਨਹੀਂ ਦਿੱਤਾ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਕਦੇ ਪੂਰਾ ਨਹੀਂ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ ਕਰਨ ਅਤੇ ਲੋਕਤੰਤਰ ਨੂੰ ਕੁਚਲਣ ਦਾ ਕੰਮ ਕਰ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਬਹੁਤ ਹੀ ਅਸੰਵੇਦਨਸ਼ੀਲ ਸਰਕਾਰ ਹੈ, ਜਿਸ ਨੂੰ ਸੂਬੇ ਦੇ ਲੋਕਾਂ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਪੰਜਾਬ ਦੇ ਲੋਕਾਂ ਨੂੰ ਹੁਣ ਇਹ ਪਤਾ ਲੱਗ ਚੁੱਕਾ ਹੈ ਕਿ ਜੇਕਰ ਸੂਬੇ ਦਾ ਅਤੇ ਉਹਨਾਂ ਦਾ ਕੋਈ ਸਰਬਪੱਖੀ ਵਿਕਾਸ ਕਰ ਸਕਦਾ ਹੈ ਤਾਂ ਉਹ ਸਿਰਫ ਭਾਰਤੀ ਜਨਤਾ ਹੀ ਹੈ। ਸ਼ਰਮਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾI ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਮੀਟਿੰਗ ਦੇ ਤੀਸਰੇ ਸੈਸ਼ਨ ਵਿੱਚ ਪੁੱਜਣ ਤੇ ਭਾਜਪਾ ਅਹੁਦੇਦਾਰਾਂ ਵਲੋਂ ਸਵਾਗਤ ਕੀਤਾ ਗਿਆI

ਇਸ ਮੌਕੇ ਤਰੁਣ ਚੁੱਘ ਨੇ ਭਾਜਪਾ ਦੀ ਕੌਮੀ ਕਾਰਜਕਾਰਨੀ ਬਾਰੇ ਹਜਾਰ ਅਹੁਦੇਦਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀI ਇਸ ਮੌਕੇ ਅਮਨਜੋਤ ਕੌਰ ਰਾਮੂਵਾਲੀਆ, ਰਾਣਾ ਗੁਰਮੀਤ ਸਿੰਘ ਸੋਢੀ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ, ਮੋਨਾ ਜੈਸਵਾਲ, ਗੁਰਪ੍ਰੀਤ ਸਿੰਘ ਕਾਂਗੜ ਆਦਿ ਵੀ ਹਾਜ਼ਰ ਸਨ।

Related Stories
4 ਲੱਖ ਦਾ ਕੀਤਾ ਗਬਨ; 1 ਕਰੋੜ ਯੂਜ਼ਰ ਸਰਟੀਫਿਕੇਟ ਨਹੀਂ ਕਰਵਾਏ ਜਮ੍ਹਾ, ਫਤਿਹਗੜ੍ਹ ਸਾਹਿਬ ‘ਚ ਕਾਂਗਰਸੀ ਸਰਪੰਚ ਮੁਅੱਤਲ
ਵਿਜੀਲੈਂਸ ਵਿਭਾਗ ਨੇ ਜਾਰੀ ਕੀਤੀ ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ, ਦੋ ਤਹਿਸੀਲਦਾਰ ਗੁਰਦਾਸਪੁਰ ਦੇ
Amit Shah Gurdaspur Rally: ਭਗਵੰਤ ਸੀਐੱਮ ਹਨ ਜਾਂ ਪਾਇਲਟ, ਪੰਜਾਬ ਦੇ ਖਰਚੇ ‘ਤੇ ਕੇਜਰੀਵਾਲ ਨੂੰ ਕਰਵਾ ਰਹੇ ਹਵਾਈ ਦੌਰੇ, ਅਮਿਤ ਸ਼ਾਹ ਦੇ ਸੂਬਾ ਸਰਕਾਰ ‘ਤੇ ਵੱਡੇ ਹਮਲੇ
BJP Rally in Hoshiarpur: ਅੱਜ ਹੁਸ਼ਿਆਰਪੁਰ ‘ਚ ਬੀਜੇਪੀ ਦਾ ਸ਼ਕਤੀ ਪ੍ਰਦਰਸ਼ਨ, ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ
BJP State Executive announced: ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ
BJP foundation day: ਅਸ਼ਵਨੀ ਸ਼ਰਮਾ ਨੇ BJP ਦੇ ਸਥਾਪਨਾ ਦਿਵਸ ਮੌਕੇ ਲਹਿਰਾਇਆ ਭਾਜਪਾ ਦਾ ਝੰਡਾ