Ludhiana News : ਪੰਜਾਬ ਦੇ ਸਭ ਤੋਂ ਵੱਡੇ ਐਸਟੀਪੀ ਪਲਾਂਟ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ
Biggest STP Plant Inauguration : ਪੰਜਾਬ ਵਿੱਚ ਕਈ ਸਰਕਾਰਾਂ ਆਈਆਂ ਅਤੇ ਕਈ ਗਈਆਂ, ਪਰ ਬੁੱਢੇ ਨਾਲੇ ਨੂੰ ਸਿਆਸਤ ਤੋਂ ਇਲਾਵਾ ਹੋਰ ਕੁਝ ਨਹੀਂ ਮਿਲਿਆ। ਸਗੋਂ ਇਸ ਨਾਲੇ ਦੀ ਸਿਹਤ ਬੱਦ ਤੋਂ ਬੱਦਤਰ ਹੀ ਹੁੰਦੀ ਚਲੀ ਗਈ।
ਲੁਧਿਆਣਾ : ਸ਼ਹਿਰ ਦਾ ਬੁੱਢਾ ਨਾਲਾ ਪੂਰੇ ਸੂਬੇ ਵਿੱਚ ਪ੍ਰਦੂਸ਼ਣ ਦੇ ਨਾਲ ਨਾਲ ਸਿਆਸਤ ਦਾ ਵੀ ਧੁਰਾ ਬਣਿਆ ਹੋਇਆ ਹੈ। ਇਸਦੀ ਸਫਾਈ ਲਈ ਪਿਛਲੀ ਕਾਂਗਰਸ ਸਰਕਾਰ ਵੱਲੋਂ 650 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ। 315 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ 225 ਐਮਐਲਡੀ ਸੀਵਰੇਜ ਵਾਟਰ ਟਰੀਟਮੈਂਟ ਪਲਾਂਟ (Sewerage Treatment Plant) ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਨੇ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇਪਿਛਲੀਆਂ ਸਰਕਾਰਾਂ ਤੇ ਜੰਮ ਕੇ ਨਿਸ਼ਾਨਾ ਸਾਧੇ।
‘ਸਰਕਾਰ ਨੇ ਦਿੱਤੀ ਮੁਫਤ ਬਿਜਲੀ’
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਜਦੋਂ ਮੁਫਤ ਘਰੇਲੂ ਬਿਜਲੀ ਦੇਣ ਦਾ ਐਲਾਨ ਕੀਤਾ ਸੀ ਤਾਂ ਉਸ ਮੌਕੇ ਵਿਰੋਧੀ ਪਾਰਟੀਆਂ ਨੇ ਮਜ਼ਾਕ ਉਡਾ ਕੇ ਇਸ ਨੂੰ ਅਸੰਭਵ ਦੱਸਿਆ ਸੀ। ਹੁਣ ਲੋਕਾਂ ਨੂੰ ਹਰੇਕ ਬਿੱਲ ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 87 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ।
SYL ਤੇ ਸੀਐੱਮ ਨੇ ਕਹੀ ਇਹ ਵੱਡੀ ਗੱਲ
ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਨਹਿਰ ਦੀ ਉਸਾਰੀ ਦੀ ਸਖ਼ਤ ਮੁਖਾਲਫ਼ਤ ਕੀਤੀ ਅਤੇ ਕੇਂਦਰ ਨੂੰ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਅਤੇ ਕਿਸੇ ਵੀ ਸਟੇਟ ਨੂੰ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ।
ਵਿਰੋਧੀਆਂ ਨੂੰ ਸੀਐੱਮ ਦੀ ਖਰੀ-ਖਰੀ
ਓਧਰ ਵਿਰੋਧੀ ਪਾਰਟੀਆਂ ਦੀ ਨੀਅਤ ਵਿਚ ਖੋਟ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮਿਆਦ ਪੁਗਾ ਚੁੱਕੇ ਟੌਲ ਪਲਾਜ਼ੇ ਬੰਦ ਕਰਵਾਏ ਜਾ ਰਹੇ ਹਨ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮਿਲੀਭੁਗਤ ਨਾਲ ਟੌਲ ਕੰਪਨੀਆਂ ਨੂੰ ਸਮਾਂ ਵਧਾਉਣ ਦੀ ਮੋਹਲਤ ਦਿੰਦੀਆਂ ਰਹੀਆਂ ਹਨ। ਇਸੇ ਤਰ੍ਹਾਂ ਲੋਕਾਂ ਨੂੰ ਸਸਤੇ ਭਾਅ ਰੇਤਾ ਮੁਹੱਈਆ ਕਰਵਾਉਣ ਲਈ 33 ਜਨਤਕ ਖੱਡਾਂ ਵੀ ਲੋਕਾਂ ਨੂੰ ਸਮਰਿਪਤ ਕਰ ਦਿੱਤੀਆਂ ਹਨ। ਜਿਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ।