AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਚਰਚਿਤ ਚਿਹਰਿਆਂ ਦੇ ਕਤਲ, ਸੋਸ਼ਲ ਮੀਡੀਆ ਵਿਵਾਦ ਤੋਂ ਗੈਂਗਵਾਰ ਤੱਕ…

ਇਸੇ ਸਾਲ, 2026 'ਚ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਮੌਤ ਦਾ ਮਾਮਲਾ ਵੀ ਸਾਹਮਣੇ ਆਇਆ। ਪਰਿਵਾਰ ਦੇ ਇਲਜ਼ਾਮਾਂ ਮੁਤਾਬਕ ਉਨ੍ਹਾਂ ਨੂੰ ਕਥਿਤ ਤੌਰ ਤੇ ਅਗਵਾ ਕਰਕੇ ਹਮਲਾ ਕੀਤਾ ਗਿਆ ਤੇ ਬਾਅਦ 'ਚ ਅੱਗ ਲਗਾ ਦਿੱਤੀ ਗਈ। ਗੰਭੀਰ ਰੂਪ 'ਚ ਝੁਲਸਣ ਤੋਂ ਬਾਅਦ ਚੰਡੀਗੜ੍ਹ ਦੇ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਘਟਨਾ ਦੀ ਕੜੀ ਜੋੜਨ ਲਈ CCTV ਤੇ ਹੋਰ ਸਬੂਤਾਂ ਦੀ ਜਾਂਚ ਕੀਤੀ। ਇਸ ਮਾਮਲੇ ਦੀ ਜਾਂਚ ਜਾਰੀ ਹੈ।

ਪੰਜਾਬ 'ਚ ਚਰਚਿਤ ਚਿਹਰਿਆਂ ਦੇ ਕਤਲ, ਸੋਸ਼ਲ ਮੀਡੀਆ ਵਿਵਾਦ ਤੋਂ ਗੈਂਗਵਾਰ ਤੱਕ...
tv9-punjabi
| Updated On: 04 Oct 2026 11:41 AM IST
Share

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਨੇ ਇੱਕ ਵਾਰ ਫਿਰ ਪੰਜਾਬ ‘ਚ ਚਰਚਿਤ ਚਿਹਰਿਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। 3 ਅਕਤੂਬਰ 2026 ਨੂੰ ਲੋਹਾਰਕਾ ਰੋਡ ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਮੈਡ ਸੰਧੂ ‘ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਮੈਡ ਸੰਧੂ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋਣ ਲੱਗੀ, ਜਿਸ ‘ਚ ਇਸ ਕਤਲ ਦੀ ਜ਼ਿਮੇਮਵਾਰੀ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਵੱਲੋਂ ਲਏ ਜਾਣ ਦਾ ਦਾਅਵਾ ਕੀਤਾ ਗਿਆ।

ਮੈਡ ਸੰਧੂ ਦੇ ਕਤਲ ਨੇ ਲੋਕਾਂ ਨੂੰ ਕਮਲ ਕੌਰ ਭਾਬੀ, ਸੰਦੀਪ ਨੰਗਲ ਅੰਬੀਆਂ, ਰਾਣਾ ਬਲਾਚੌਰੀਆ, ਸਿੱਧੂ ਮੂਸੇਵਾਲਾ ਤੇ ਅਮਰ ਸਿੰਘ ਚਮਕੀਲਾ ਵਰਗੇ ਮਾਮਲਿਆਂ ਦੀ ਯਾਦ ਦਿਵਾ ਦਿੱਤੀ ਹੈ। ਹਾਲਾਂਕਿ ਇਨ੍ਹਾਂ ਸਾਰੀਆਂ ਘਟਨਾਵਾਂ ਦੀ ਪਿਛੋਕੜ ਤੇ ਕਾਰਨ ਵੱਖ-ਵੱਖ ਰਹੇ ਹਨ, ਪਰ ਇਨ੍ਹਾਂ ਮਾਮਲਿਆਂ ‘ਚ ਇੱਕ ਗੱਲ ਸਾਂਝੀ ਰਹੀ ਕਿ ਇਹ ਸਾਰੇ ਆਪਣੇ-ਆਪਣੇ ਖੇਤਰਾਂ ‘ਚ ਚਰਚਿਤ ਨਾਮ ਸਨ।

ਮੈਡ ਸੰਧੂ- ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ

ਮੈਡ ਸੰਧੂ, ਜਿਨ੍ਹਾਂ ਦਾ ਅਸਲ ਨਾਮ ਮਧੂਸੁਦਨ ਸੰਧੂ ਦੱਸਿਆ ਜਾਂਦਾ ਹੈ, ਅੰਮ੍ਰਿਤਸਰ ਦੇ ਜਾਣੇ-ਪਛਾਣੇ LGBTQ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਸਨ। ਉਨ੍ਹਾਂ ਦੇ ਇੰਸਟਾਗ੍ਰਾਮ ਤੇ 2 ਲੱਖ ਤੋਂ ਵੱਧ ਫਾਲੋਅਰ ਸਨ ਤੇ ਉਹ ਸੈਲੂਨ ਤੇ ਬਿਊਟੀ ਅਕੈਡਮੀਆਂ ਵੀ ਚਲਾਉਂਦੇ ਸਨ। 3 ਅਕਤੂਬਰ ਨੂੰ ਉਨ੍ਹਾਂ ਤੇ ਗੋਲੀਆਂ ਚਲਾਈਆਂ ਗਈਆਂ। ਕੁਝ ਮਹੀਨੇ ਪਹਿਲਾਂ ਉਨ੍ਹਾਂ ਦਾ ਸੋਸ਼ਲ ਮੀਡੀਆ ਕੰਟੈਂਟ ਨੂੰ ਲੈ ਕੇ ਵਿਵਾਦ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਵੱਖ-ਵੱਖ ਵਿਵਾਦਾਂ ਕਰਕੇ ਉਹ ਚਰਚਾ ‘ਚ ਰਹਿੰਦੇ ਸਨ।

ਕਮਲ ਕੌਰ ਭਾਬੀ- ਕੰਟੈਂਟ ਨੂੰ ਲੈ ਕੇ ਵਿਵਾਦ ਤੋਂ ਕਤਲ ਤੱਕ

2025 ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਹੋਇਆ ਸੀ। ਉਨ੍ਹਾਂ ਦੀ ਲਾਸ਼ ਬਠਿੰਡਾ ‘ਚ ਹਸਪਤਾਲ ਨੇੜੇ ਪਾਰਕ ਕੀਤੀ ਗਈ ਇੱਕ ਕਾਰ ‘ਚੋਂ ਮਿਲੀ ਸੀ। ਜਾਂਚ ਮੁਤਾਬਕ ਮੌਤ ਗਲਾ ਘੁੱਟਣ ਕਾਰਨ ਹੋਈ ਸੀ। ਇਸ ਮਾਮਲੇ ‘ਚ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਦੇਸ਼ ਫ਼ਰਾਰ ਹੋ ਗਿਆ ਸੀ। ਬਾਅਦ ‘ਚ ਉਸ ਨੂੰ ਯੂਏਈ ਤੋਂ ਭਾਰਤ ਲਿਆਂਦਾ ਗਿਆ। ਇਸ ਮਾਮਲੇ ‘ਚ ਜਾਂਚ ਦੌਰਾਨ ਕਥਿਤ ਤੌਰ ਤੇ ਕੰਚਨ ਕੁਮਾਰੀ ਦੇ ਸੋਸ਼ਲ ਮੀਡੀਆ ਕੰਟੈਂਟ ਤੇ ਉਸ ਨਾਲ ਜੁੜੇ ਵਿਵਾਦ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਸੀ।

ਮਨਜੀਤ ਕੌਰ- ਅਗਵਾ, ਹਮਲਾ ਤੇ ਫਿਰ ਮੌਤ

ਇਸੇ ਸਾਲ, 2026 ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਮੌਤ ਦਾ ਮਾਮਲਾ ਵੀ ਸਾਹਮਣੇ ਆਇਆ। ਪਰਿਵਾਰ ਦੇ ਇਲਜ਼ਾਮਾਂ ਮੁਤਾਬਕ ਉਸ ਨੂੰ ਕਥਿਤ ਤੌਰ ਤੇ ਅਗਵਾ ਕਰਕੇ ਹਮਲਾ ਕੀਤਾ ਗਿਆ ਤੇ ਬਾਅਦ ‘ਚ ਅੱਗ ਲਗਾ ਦਿੱਤੀ ਗਈ। ਗੰਭੀਰ ਰੂਪ ‘ਚ ਝੁਲਸਣ ਤੋਂ ਬਾਅਦ ਚੰਡੀਗੜ੍ਹ ਦੇ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਘਟਨਾ ਦੀ ਕੜੀ ਜੋੜਨ ਲਈ CCTV ਤੇ ਹੋਰ ਸਬੂਤਾਂ ਦੀ ਜਾਂਚ ਕੀਤੀ। ਇਸ ਮਾਮਲੇ ਦੀ ਜਾਂਚ ਜਾਰੀ ਹੈ।

ਚੀਨੀ ਕੁੱਬਾਹੇੜੀ- ਜ਼ਮੀਨੀ ਵਿਵਾਦ ਤੋਂ ਕਾਂਟਰੈਕਟ ਕਿਲਿੰਗ ਤੱਕ

2026 ‘ਚ ਚੰਡੀਗੜ੍ਹ ਦੇ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁੱਬਾਹੇੜੀ ਦਾ ਸੈਕਟਰ-9 ਦੀ ਇੱਕ ਜਿਮ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਜਾਂਚ ਮੁਤਾਬਕ ਮਾਮਲਾ ਨਿਊ ਚੰਡੀਗੜ੍ਹ ਦੀ ਜਾਇਦਾਦ ਨਾਲ ਜੁੜੇ ਵਿਵਾਦ ਤੱਕ ਪਹੁੰਚਿਆ। ਜਾਂਚ ‘ਚ ਇਲਜ਼ਾਮ ਲਗਾਇਆ ਗਿਆ ਕਿ ਅਮਰੀਨ ਨਾਮ ਦੀ ਮਹਿਲਾ ਨੇ ਕਥਿਤ ਤੌਰ ‘ਤੇ ਗੈਂਗਸਟਰ ਲੱਕੀ ਪਟਿਆਲ ਨਾਲ ਸੰਪਰਕ ਕਰਕੇ ਕਤਲ ਦੀ ਸਾਜ਼ਿਸ਼ ਰਚੀ।

ਰਾਣਾ ਬਲਾਚੌਰੀਆ- ਕਬੱਡੀ ਦੇ ਮੈਦਾਨ ‘ਚ ਗੋਲੀਆਂ

ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਕਬੱਡੀ ਨਾਲ ਜੁੜੇ ਪ੍ਰਮੋਟਰ ਸਨ। ਦਸੰਬਰ 2025 ‘ਚ ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਟੂਰਨਾਮੈਂਟ ਦੌਰਾਨ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਸ਼ੁਰੂਆਤੀ ਜਾਂਚ ‘ਚ ਕਤਲ ਨੂੰ ਕਬੱਡੀ ਟੂਰਨਾਮੈਂਟਾਂ ‘ਤੇ ਕੰਟਰੋਲ ਤੇ ਦਬਦਬੇ ਦੀ ਕਥਿਤ ਲੜਾਈ ਨਾਲ ਜੋੜਿਆ ਸੀ। ਬਾਅਦ ‘ਚ ਕਈ ਸ਼ੂਟਰ ਤੇ ਸਹਿਯੋਗੀ ਗ੍ਰਿਫ਼ਤਾਰ ਕੀਤੇ ਗਏ। ਇੱਕ ਸੋਸ਼ਲ ਮੀਡੀਆ ਪੋਸਟ ‘ਚ ਕਤਲ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਦੱਸਣ ਦਾ ਦਾਅਵਾ ਵੀ ਕੀਤਾ ਗਿਆ ਸੀ।

ਸਿੱਧੂ ਮੂਸੇਵਾਲਾ- ਪੰਜਾਬ ਦਾ ਸਭ ਤੋਂ ਚਰਚਿਤ ਕਤਲ

29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜਾਂਚ ‘ਚ ਗੈਂਗਸਟਰ ਨੈੱਟਵਰਕ, ਸ਼ੂਟਰਾਂ ਤੇ ਕਥਿਤ ਸਾਜ਼ਿਸ਼ਕਰਤਾਵਾਂ ਦੇ ਨਾਮ ਸਾਹਮਣੇ ਆਏ। 2026 ‘ਚ ਵੀ ਇਹ ਕੇਸ ਅਦਾਲਤੀ ਕਾਰਵਾਈ ਤੇ ਜਾਂਚ ਪ੍ਰਕਿਰਿਆ ਚਰਚਾ ‘ਚ ਹੈ।

ਸੰਦੀਪ ਨੰਗਲ ਅੰਬੀਆਂ- ਕਬੱਡੀ ਜਗਤ ਨੂੰ ਘਾਟਾ

ਪੰਜਾਬ ‘ਚ ਚਰਚਿਤ ਕਤਲਾਂ ‘ਚ ਸੰਦੀਪ ਨੰਗਲ ਅੰਬੀਆਂ ਦਾ ਨਾਮ ਵੀ ਮਹੱਤਵਪੂਰਨ ਹੈ। ਮਾਰਚ 2022 ‘ਚ ਜਲੰਧਰ ਦੇ ਮੱਲੀਆਂ ਖੁਰਦ ‘ਚ ਕਬੱਡੀ ਟੂਰਨਾਮੈਂਟ ਦੌਰਾਨ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਬਾਅਦ ਦੀਆਂ ਜਾਂਚਾਂ ‘ਚ ਕਬੱਡੀ ਨਾਲ ਜੁੜੀਆਂ ਐਸੋਸੀਏਸ਼ਨਾਂ ਤੇ ਟੂਰਨਾਮੈਂਟਾਂ ਦੇ ਕੰਟਰੋਲ ਨੂੰ ਲੈ ਕੇ ਕਥਿਤ ਰੰਜਿਸ਼ ਦਾ ਐਂਗਲ ਸਾਹਮਣੇ ਆਇਆ।

ਅਮਰ ਸਿੰਘ ਚਮਕੀਲਾ- 1988 ਦਾ ਅਣਸੁਲਝਿਆ ਕਤਲ

ਅੱਜ ਤੋਂ ਕਈ ਦਹਾਕੇ ਪਹਿਲਾਂ ਅਮਰ ਸਿੰਘ ਚਮਕੀਲਾ ਤੇ ਉਨ੍ਹਾਂ ਦੀ ਪਤਨੀ ਅਮਰਜੋਤ ਦਾ 8 ਮਾਰਚ 1988 ਨੂੰ ਮਹਿਸਮਪੁਰ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ‘ਚ ਕਈ ਚਰਚਾਵਾਂ ਸਾਹਮਣੇ ਆਈਆਂ, ਪਰ ਮਾਮਲਾ ਅੱਜ ਤੱਕ ਅਣਸੁਲਝਿਆ ਮੰਨਿਆ ਜਾਂਦਾ ਹੈ ਤੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਚਮਕੀਲਾ ਦੇ ਗੀਤਾਂ ਤੇ ਉਨ੍ਹਾਂ ਦੇ ਵਿਵਾਦਿਤ ਕੰਟੈਂਟ ਨੂੰ ਲੈ ਕੇ ਵੱਖ-ਵੱਖ ਦਾਅਵੇ ਕੀਤੇ ਜਾਂਦੇ ਰਹੇ ਹਨ।

ਧਮਕੀਆਂ ਤੇ ਗੋਲੀਬਾਰੀ ਤੱਕ…

ਪੰਜਾਬ ‘ਚ ਕਈ ਚਰਚਿਤ ਚਿਹਰਿਆਂ ਨੂੰ ਵੀ ਧਮਕੀਆਂ ਮਿਲਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬੀ ਸਿੰਗਰ ਗੁਲਾਬ ਸਿੱਧੂ ਨੂੰ ਪਹਿਲਾਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੇ ਬਰਨਾਲਾ ਸਥਿਤ ਘਰ ‘ਤੇ ਗੋਲੀਆਂ ਵੀ ਚਲਾਈਆਂ ਗਈਆਂ। ਮਸ਼ਹੂਰ ਸਿੰਗਰ ਕਰਨ ਔਜਲਾ ਆਪਣੇ ਕੈਨੇਡਾ ਵਾਲੇ ਘਰ ‘ਤੇ ਗੋਲੀਬਾਰੀ ਦੀ ਘਟਨਾ ਦਾ ਜ਼ਿਕਰ ਕਰ ਚੁੱਕੇ ਹਨ। ਕਪਿਲ ਸ਼ਰਮਾ ਦੇ ਕੈਨੇਡਾ ਵਾਲੇ ‘ਕੈਪਸ ਕੈਫੇ’ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਫ਼ੀ ਚਰਚਾਵਾਂ ‘ਚ ਰਹੀਆਂ। ਧਮਕੀਆਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਇਹ ਲਿਸਟ ਕਾਫ਼ੀ ਲੰਬੀ ਹੈ।

ਇਸੇ ਤਰ੍ਹਾਂ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਇਨਫਲੂਐਂਸਰ ਦੀਪਿਕਾ ਲੁਥਰਾ ਤੇ ਪ੍ਰੀਤ ਜੱਟੀ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਚਰਚਿਤ ਚਿਹਰਿਆਂ ਨੂੰ ਵੀ ਸਮੇਂ-ਸਮੇਂ ਤੇ ਧਮਕੀਆਂ ਜਾਂ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਨੇ ਜਨਤਕ ਸ਼ਖਸੀਅਤਾਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...