ਕੇਂਦਰ ਵੱਲੋਂ ਰੱਦ ਝਾਕੀਆਂ ਨੂੰ ਵਿਖਾਵੇਗੀ ਪੰਜਾਬ ਸਰਕਾਰ, ਸੂਬੇ ਦੀ ਹਰ ਗਲੀ ਘੁੰਮਾਉਣ ਦਾ ਬਣਾਇਆ ਪਲਾਨ

Updated On: 

11 Jan 2024 16:46 PM

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਲੈ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਹਿਲੇ ਪੜਾਅ 'ਚ 9 ਝਾਂਕੀ ਤਿਆਰ ਕੀਤੀ ਗਈਆਂ ਹਨ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਅਗਲੇ ਪੜਾਅ 'ਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ। ਮੁੱਖ ਮੰਤਰੀ ਵੱਲੋਂ ਬਣਾਈ ਗਈ ਯੋਜਨਾ ਅਨੁਸਾਰ ਇਨ੍ਹਾਂ ਨੂੰ ਟਰਾਲੀਆਂ ਸਜਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਵਿੱਚ ਲਿਜਾਇਆ ਜਾਵੇਗਾ।

ਕੇਂਦਰ ਵੱਲੋਂ ਰੱਦ ਝਾਕੀਆਂ ਨੂੰ ਵਿਖਾਵੇਗੀ ਪੰਜਾਬ ਸਰਕਾਰ, ਸੂਬੇ ਦੀ ਹਰ ਗਲੀ ਘੁੰਮਾਉਣ ਦਾ ਬਣਾਇਆ ਪਲਾਨ

(Photo Credit: Twitter-@BhagwantMann)

Follow Us On

26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਰੱਦ ਕੀਤੀ ਗਈ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਘੁੰਮਾਈ ਜਾਵੇਗੀ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਲੈ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਹਿਲੇ ਪੜਾਅ ‘ਚ 9 ਝਾਂਕੀ ਤਿਆਰ ਕੀਤੀ ਗਈਆਂ ਹਨ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਅਗਲੇ ਪੜਾਅ ‘ਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ। ਦੱਸ ਦਈਆ ਕਿ ਝਾਂਕੀਆਂ ਰੱਦ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੇ ਪੱਖਵਾਦ ਕਰਨ ਦੇ ਇਲਜ਼ਾਮ ਲਗਾਏ ਸਨ।

ਜਾਣਕਾਰਾ ਮਿਲ ਰਹੀ ਹੈ ਕਿ ਕੇਂਦਰ ਸਰਕਾਰ ਤਰਫੋਂ ਰੱਦ ਕੀਤੀ ਗਈ ਇਸ ਝਾਂਕੀ ਨੂੰ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲਗਾਇਆ ਜਾਵੇ। ਨਾਲ ਹੀ ਅਜਿਹੀਆਂ ਹੀ ਝਾਂਕੀਆਂ ਬਣਾ ਕੇ ਸੂਬੇ ਦੀਆਂ ਹਰ ਗਲੀ ਚ ਘੁੰਮਾਏ ਜਾਣ ਦੀ ਯੋਜਨਾ ਬਣਾਈ ਹੈ। ਮੁੱਖ ਮੰਤਰੀ ਵੱਲੋਂ ਬਣਾਈ ਗਈ ਯੋਜਨਾ ਅਨੁਸਾਰ ਇਨ੍ਹਾਂ ਨੂੰ ਟਰਾਲੀਆਂ ਸਜਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਵਿੱਚ ਲਿਜਾਇਆ ਜਾਵੇਗਾ।

ਭਖਿਆ ਸੀ ਵਿਵਾਦ

ਇਨ੍ਹਾਂ ਦੇ ਰੱਦ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਚੰਡੀਗੜ੍ਹ ਚ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਤੇ ਪੰਜਾਬ ਪ੍ਰਤੀ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਏ ਸਨ। ਭਗਵੰਤ ਮਾਨ ਨੇ ਕਿਹਾ ਸੀ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ 26 ਜਨਵਰੀ ਨੂੰ ਹੋਣ ਵਾਲੀ ਕੌਮੀ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਵਿੱਚ ਗੁਰੂ ਸਾਹਿਬਾਨ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ ਪਰ ਦੂਜੇ ਅੱਜ ਕੇਂਦਰ ਸਰਕਾਰ ਨੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਅਸੀਂ 3 ਝਾਂਕੀਆਂ ਪ੍ਰਪੋਜ਼ ਕੀਤੀਆਂ ਸਨ। ਇਨ੍ਹਾਂ ‘ਚ ਪੰਜਾਬ ਦੇ ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ, ਨਾਰੀ ਸ਼ਕਤੀ ਮਾਈ ਭਾਗੋ ਦੀ ਝਾਂਕੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਸਬੰਧਤ ਝਾਂਕੀਆਂ ਸ਼ਾਮਲ ਕੀਤੀਆਂ ਗਈਆਂ ਸਨ।