AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

G-20 Summit 2023: ਕੌਮੀ ਇਨਸਾਫ ਮੋਰਚੇ ਨੇ ਵਿਦੇਸ਼ੀ ਵਫਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਕਰਵਾਇਆ ਜਾਣੂ

Quami Insaaf Morcha ਦੇ ਆਗੂਆਂ ਦਾ ਕਹਿਣਾ ਹੈ ਕਿ ਸਾਡਾ ਮੁੱਖ ਮਕਸਦ G-20 ਦੇ ਆਏ ਡੇਲੀਗੇਟਸ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਣੂ ਕਰਵਾਉਣਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਇੰਟਰਨੈਸ਼ਨਲ ਮੁੱਦਾ ਬਣਾਉਣਾ ਹੈ।

G-20 Summit 2023: ਕੌਮੀ ਇਨਸਾਫ ਮੋਰਚੇ ਨੇ ਵਿਦੇਸ਼ੀ ਵਫਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਕਰਵਾਇਆ ਜਾਣੂ
G-20 Summit 2023: ਕੌਮੀ ਇਨਸਾਫ ਮੋਰਚੇ ਨੇ ਵਿਦੇਸ਼ੀ ਵਫਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਕਰਵਾਇਆ ਜਾਣੂ।
lalit-sharma
| Published: 16 Mar 2023 17:21 PM IST
Share
ਅਮ੍ਰਿਤਸਰ ਨਿਊਜ: ਵਿੱਚ ਚੱਲ ਰਹੇ ਜੀ-20 ਸਮਿਟ (G-20 Summit) ਵਿੱਚ ਵੱਡੀ ਗਿਣਤੀ ਵਿੱਚ ਵਿਦੇਸ਼ੀ ਮਹਿਮਾਨ ਹਿੱਸਾ ਲੈ ਰਹੇ ਹਨ। ਇਸ ਦੌਰਾਨ ਬੀਤੇ ਲੰਬੇ ਵੇਲ੍ਹੇ ਤੋਂ ਸਜਾਵਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ (Sikh Prisoners Release) ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ (Quami Insaaf Morcha) ਦੇ ਆਗੂਆਂ ਨੇ ਵਿਦੇਸ਼ੀ ਵਫਦ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਨਾਲ ਹੀ ਮੋਰਚੇ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ‘ਤੇ ਪ੍ਰਦਰਸ਼ਨ ਵੀ ਕੀਤਾ।

ਮੋਰਚੇ ਦੇ ਆਗੂਆਂ ਦੇ ਸਰਕਾਰਾਂ ਤੇ ਇਲਜਾਮ

ਅਮ੍ਰਿਤਸਰ ਪਹੁੰਚੇ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਮੋਰਚੇ ਦੇ ਮੈਂਬਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਵਿਖੇ ਜੀ-20 ਕਾਨਫਰੰਸ ਵਿੱਚ ਸ਼ਾਮਲ ਦੇਸ਼ਾਂ ਨੂੰ ਇਹ ਦੱਸਣ ਆਏ ਹਨ ਕਿ ਭਾਰਤ ਜੋ ਆਪਣੇ ਆਪ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਦਾਅਵਾ ਕਰਦਾ ਹੈ, ਉਹ ਗਲਤ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਬਿਲਕਿਸ ਬਾਨੋ ਵਰਗੇ ਕੇਸਾਂ ਵਿਚ ਦੋਸ਼ੀਆਂ ਨੂੰ ਵੀ ਰਾਹਤ ਦਿੱਤੀ ਗਈ, ਪਰ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।

ਭਾਰਤ ਵਿਚ ਘੱਟ ਗਿਣਤੀ ਦੇ ਲੋਕ ਸੁਰੱਖਿਅਤ ਨਹੀਂ

ਮੋਰਚੇ ਦੇ ਆਗੂਆਂ ਨੇ ਅੱਗੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਸਿੱਖ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ‘ਚ ਗੰਭੀਰ ਮਾਮਲਿਆਂ ‘ਚ ਜੇਲ੍ਹ ‘ਚ ਬੰਦ ਗੁਰਮੀਤ ਰਾਮ ਰਹੀਮ ਵਰਗੇ ਲੋਕਾਂ ਨੂੰ ਵਾਰ-ਵਾਰ ਪੈਰੋਲ ਦੇ ਦਿੱਤੀ ਜਾਂਦੀ ਹੈ, ਉਹ ਵੀ ਜ਼ੈੱਡ ਸਕਿਓਰਿਟੀ ਦੇ ਨਾਲ, ਪਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰਾਂ ਉਨ੍ਹਾਂ ਦੀ ਮੰਗ ਤੇ ਗੌਰ ਨਹੀਂ ਕਰਦੀਆਂ, ਉਦੋਂ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਉਹ ਵਿਦੇਸ਼ੀ ਲੋਕਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਭਾਰਤ ਵਿਚ ਘੱਟ ਗਿਣਤੀ ਦੇ ਲੋਕ ਸੁਰੱਖਿਅਤ ਨਹੀਂ ਹਨ। ਇਸ ਮੌਕੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕਰ ਕੇ ਪ੍ਰਦਰਸ਼ਨ ਨੂੰ ਖਤਮ ਕਰਵਾਇਆ ਅਤੇ ਉਨ੍ਹਾਂ ਵਾਪਸ ਮੁਹਾਲੀ ਭੇਜ ਦਿੱਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...