G-20 Summit 2023: ਕੌਮੀ ਇਨਸਾਫ ਮੋਰਚੇ ਨੇ ਵਿਦੇਸ਼ੀ ਵਫਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਕਰਵਾਇਆ ਜਾਣੂ

Published: 

16 Mar 2023 17:21 PM

Quami Insaaf Morcha ਦੇ ਆਗੂਆਂ ਦਾ ਕਹਿਣਾ ਹੈ ਕਿ ਸਾਡਾ ਮੁੱਖ ਮਕਸਦ G-20 ਦੇ ਆਏ ਡੇਲੀਗੇਟਸ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਣੂ ਕਰਵਾਉਣਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਇੰਟਰਨੈਸ਼ਨਲ ਮੁੱਦਾ ਬਣਾਉਣਾ ਹੈ।

G-20 Summit 2023: ਕੌਮੀ ਇਨਸਾਫ ਮੋਰਚੇ ਨੇ ਵਿਦੇਸ਼ੀ ਵਫਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਕਰਵਾਇਆ ਜਾਣੂ

G-20 Summit 2023: ਕੌਮੀ ਇਨਸਾਫ ਮੋਰਚੇ ਨੇ ਵਿਦੇਸ਼ੀ ਵਫਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਕਰਵਾਇਆ ਜਾਣੂ।

Follow Us On

ਅਮ੍ਰਿਤਸਰ ਨਿਊਜ: ਵਿੱਚ ਚੱਲ ਰਹੇ ਜੀ-20 ਸਮਿਟ (G-20 Summit) ਵਿੱਚ ਵੱਡੀ ਗਿਣਤੀ ਵਿੱਚ ਵਿਦੇਸ਼ੀ ਮਹਿਮਾਨ ਹਿੱਸਾ ਲੈ ਰਹੇ ਹਨ। ਇਸ ਦੌਰਾਨ ਬੀਤੇ ਲੰਬੇ ਵੇਲ੍ਹੇ ਤੋਂ ਸਜਾਵਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ (Sikh Prisoners Release) ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ (Quami Insaaf Morcha) ਦੇ ਆਗੂਆਂ ਨੇ ਵਿਦੇਸ਼ੀ ਵਫਦ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਨਾਲ ਹੀ ਮੋਰਚੇ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ‘ਤੇ ਪ੍ਰਦਰਸ਼ਨ ਵੀ ਕੀਤਾ।

ਮੋਰਚੇ ਦੇ ਆਗੂਆਂ ਦੇ ਸਰਕਾਰਾਂ ਤੇ ਇਲਜਾਮ

ਅਮ੍ਰਿਤਸਰ ਪਹੁੰਚੇ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਮੋਰਚੇ ਦੇ ਮੈਂਬਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਵਿਖੇ ਜੀ-20 ਕਾਨਫਰੰਸ ਵਿੱਚ ਸ਼ਾਮਲ ਦੇਸ਼ਾਂ ਨੂੰ ਇਹ ਦੱਸਣ ਆਏ ਹਨ ਕਿ ਭਾਰਤ ਜੋ ਆਪਣੇ ਆਪ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਦਾਅਵਾ ਕਰਦਾ ਹੈ, ਉਹ ਗਲਤ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਬਿਲਕਿਸ ਬਾਨੋ ਵਰਗੇ ਕੇਸਾਂ ਵਿਚ ਦੋਸ਼ੀਆਂ ਨੂੰ ਵੀ ਰਾਹਤ ਦਿੱਤੀ ਗਈ, ਪਰ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।

ਭਾਰਤ ਵਿਚ ਘੱਟ ਗਿਣਤੀ ਦੇ ਲੋਕ ਸੁਰੱਖਿਅਤ ਨਹੀਂ

ਮੋਰਚੇ ਦੇ ਆਗੂਆਂ ਨੇ ਅੱਗੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਸਿੱਖ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ‘ਚ ਗੰਭੀਰ ਮਾਮਲਿਆਂ ‘ਚ ਜੇਲ੍ਹ ‘ਚ ਬੰਦ ਗੁਰਮੀਤ ਰਾਮ ਰਹੀਮ ਵਰਗੇ ਲੋਕਾਂ ਨੂੰ ਵਾਰ-ਵਾਰ ਪੈਰੋਲ ਦੇ ਦਿੱਤੀ ਜਾਂਦੀ ਹੈ, ਉਹ ਵੀ ਜ਼ੈੱਡ ਸਕਿਓਰਿਟੀ ਦੇ ਨਾਲ, ਪਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰਾਂ ਉਨ੍ਹਾਂ ਦੀ ਮੰਗ ਤੇ ਗੌਰ ਨਹੀਂ ਕਰਦੀਆਂ, ਉਦੋਂ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਉਹ ਵਿਦੇਸ਼ੀ ਲੋਕਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਭਾਰਤ ਵਿਚ ਘੱਟ ਗਿਣਤੀ ਦੇ ਲੋਕ ਸੁਰੱਖਿਅਤ ਨਹੀਂ ਹਨ।

ਇਸ ਮੌਕੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕਰ ਕੇ ਪ੍ਰਦਰਸ਼ਨ ਨੂੰ ਖਤਮ ਕਰਵਾਇਆ ਅਤੇ ਉਨ੍ਹਾਂ ਵਾਪਸ ਮੁਹਾਲੀ ਭੇਜ ਦਿੱਤਾ ਗਿਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ