Raghav Chadha on MLA: ਵਿਧਾਇਕ ਦੀ ਗ੍ਰਿਫਤਾਰੀ ‘ਤੇ ਬੋਲੇ ਰਾਘਵ ਚੱਢਾ – “ਭ੍ਰਿਸ਼ਟਾਚਾਰ ਖਿਲਾਫ ਜੀਰੋ ਟਾਲਰੈਂਸ”

Published: 

23 Feb 2023 13:07 PM

MLA Arrest Update : ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਅਮਿਤ ਰਤਨ ਰਿਸ਼ਵਤ ਕਾਂਡ ਦੇ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹੀ ਮਨਜੂਰੀ ਦਿੱਤੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਵਿਧਾਇਕ ਦੀ ਗ੍ਰਿਫਤਾਰੀ ਕੀਤੀ ਹੈ।

Raghav Chadha on MLA: ਵਿਧਾਇਕ ਦੀ ਗ੍ਰਿਫਤਾਰੀ ਤੇ ਬੋਲੇ ਰਾਘਵ ਚੱਢਾ - ਭ੍ਰਿਸ਼ਟਾਚਾਰ ਖਿਲਾਫ ਜੀਰੋ ਟਾਲਰੈਂਸ

ਵਿਧਾਇਕ ਦੀ ਗ੍ਰਿਫਤਾਰੀ 'ਤੇ ਬੋਲੇ ਰਾਘਵ ਚੱਢਾ - "ਭ੍ਰਿਸ਼ਟਾਚਾਰ ਖਿਲਾਫ ਜੀਰੋ ਟਾਲਰੈਂਸ"। Raghav Chadha reaction on MLA Amit Ratan Arrest

Follow Us On

ਪੰਜਾਬ ਨਿਊਜ -ਵਿਜੀਲੈਂਸ ਬਿਊਰੋ ਵੱਲੋਂ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ (Amit Ratan) ਦੀ ਗ੍ਰਿਫਤਾਰ ਕਰਨ ਤੇ ਪੰਜਾਬ ਤੋਂ ਰਾਜਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਰਾਘਵ ਚੱਢਾ (Raghav Chadha) ਨੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ।

ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ -ਰਾਘਵ ਚੱਢਾ

ਰਾਘਵ ਚੱਢਾ ਨੇ ਟਵੀਟ ਕਰਕੇ ਇਸ ਮਾਮਲੇ ਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਚੱਢਾ ਨੇ ਟਵੀਟ ਚ ਲਿਖਿਆ, ਜਦੋਂ ਅਸੀਂ ਕਹਿੰਦੇ ਹਾਂ ਕਿ “ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ”, ਤਾਂ ਸਾਡਾ ਮਤਲਬ ਸਾਫ ਹੁੰਦਾ ਹੈ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਅਜਿਹੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਆਪਣੇ ਵਿਰੁੱਧ ਕਾਰਵਾਈ ਵੀ ਕਰਨ ਤੋਂ ਵੀ ਗੁਰੇਜ ਨਹੀਂ ਕਰਦੀ।

ਇਹ ਹੈ ਪੂਰਾ ਮਾਮਲਾ

ਦੱਸ ਦੇਈਏ ਕਿ ਅੱਜ ਸਵੇਰੇ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ (Amit Ratan) ਨੂੰ ਰਿਸ਼ਵਤ ਲੈਣ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਕੁਝ ਦਿਨ ਪਹਿਲਾਂ ਹੀ ਬਠਿੰਡਾ ਵਿੱਚ ਉਨ੍ਹਾਂ ਦਾ ਪੀਏ ਰਸ਼ਿਮ ਗਰਗ ਰਿਸ਼ਵਤ ਲੈਂਦਾ ਫੜਿਆ ਗਿਆ ਸੀ। ਹਾਲਾਂਕਿ ਵਿਜੀਲੈਂਸ ਨੇ ਉਸ ਵੇਲ੍ਹੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਧਾਇਕ ਨੇ ਵੀ ਕਿਹਾ ਸੀ ਕਿ ਰਸ਼ਿਮ ਗਰਗ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ।

ਮੁੱਖ ਮੰਤਰੀ ਨੇ ਦਿੱਤੀ ਸੀ ਮਨਜੂਰੀ

ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਅਮਿਤ ਰਤਨ ਰਿਸ਼ਵਤ ਕਾਂਡ ਦੇ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹੀ ਮਨਜੂਰੀ ਦਿੱਤੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਵਿਧਾਇਕ ਦੀ ਗ੍ਰਿਫਤਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਇਸ ਮਾਮਲੇ ਨਾਲ ਸੰਬੰਧਿਤ ਫੋਨ ਕਾਲ ਦਾ ਰਿਕਾਰਡ ਫੋਰੈਂਸਿਕ ਜਾਂਚ ਲਈ ਮੋਹਾਲੀ ਭੇਜਿਆ ਗਿਆ ਸੀ, ਜਿਸ ਵਿੱਚ ਫੋਨ ਤੇ ਗੱਲਬਾਤ ਕਰਨ ਵਾਲੇ ਦੀ ਆਵਾਜ ਵਿਧਾਇਕ ਅਮਿਤ ਰਤਨ ਦੀ ਹੋਣ ਬਾਰੇ ਤਸਦੀਕ ਹੋਈ ਹੈ।