ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰਾਘਵ ਚੱਢਾ ਨੂੰ “ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ” ਨਾਲ ਕੀਤਾ ਜਾਵੇਗਾ ਸਨਮਾਨਿਤ

ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਵਿੱਚ ਉੱਤਮ ਪ੍ਰਾਪਤੀਕਰਤਾ ਵਜੋਂ ਚੁਣਿਆ ਗਿਆ, ਯੂਕੇ ਦੀ ਸੰਸਦ ਵਿੱਚ ਕਰਨਗੇ ਪੁਰਸਕਾਰ ਪ੍ਰਾਪਤ

ਰਾਘਵ ਚੱਢਾ ਨੂੰ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ ਨਾਲ ਕੀਤਾ ਜਾਵੇਗਾ ਸਨਮਾਨਿਤ
Follow Us
tv9-punjabi
| Published: 24 Jan 2023 19:43 PM IST
ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ 25 ਜਨਵਰੀ 2023 ਨੂੰ ਲੰਡਨ ਵਿੱਚ ‘ਇੰਡੀਆ ਯੂਕੇ ਅਚੀਵਰਜ਼ ਆਨਰਜ਼’ ਵਿਖੇ “ਆਊਟ ਸਟੈਂਡਿੰਗ ਅਚੀਵਰ” ਸਨਮਾਨ ਪ੍ਰਾਪਤ ਕਰਨਗੇ। ਰਾਘਵ ਚੱਢਾ ਨੂੰ “ਸਰਕਾਰ ਅਤੇ ਰਾਜਨੀਤੀ” ਸ਼੍ਰੇਣੀ ਵਿੱਚ ਖਾਸ ਪ੍ਰਾਪਤੀਆਂ ‘ਤੇ ਇਸ ਅਵਾਰਡ ਲਈ ਚੁਣਿਆ ਗਿਆ ਹੈ, ਜੋ ਉਹਨਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ ਅਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ। ‘ਇੰਡੀਆ ਯੂਕੇ ਅਚੀਵਰਜ਼ ਆਨਰਜ਼’ ਰਾਹੀਂ ਭਾਰਤ ਦੀ 75ਵੀਂ ਸੁਤੰਤਰਤਾ ਦੀ ਵਰ੍ਹੇਗੰਢ ਦੇ ਮੌਕੇ ‘ਤੇ ਯੂਕੇ ਵਿੱਚ ਪੜ੍ਹਾਈ ਕਰਨ ਵਾਲੇ ਨੌਜਵਾਨ ਭਾਰਤੀਆਂ ਦੀਆਂ ਵਿਦਿਅਕ ਅਤੇ ਪੇਸ਼ੇਵਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਂਦਾ ਹੈ। ਚੱਢਾ ਨੇ ਮੰਨੇ ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ (ਐੱਲ ਐੱਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਸਨੇ ਲੰਡਨ ਵਿੱਚ ਇੱਕ ‘ਵੈਲਥ ਮੈਨੇਜਮੈਂਟ ਫਰਮ’ ਵੀ ਖੋਲੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ ‘ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ’ ਵਿੱਚ ਹਿੱਸਾ ਲਿਆ। ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। ਸਖ਼ਤ ਮਿਹਨਤ ਅਤੇ ਸਮਰਪਣ ਦੇ ਬਲਬੂਤੇ, ਚੱਢਾ ਨੇ ਬਹੁਤ ਛੋਟੀ ਉਮਰ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ। 2022 ਵਿੱਚ, ਸਿਰਫ਼ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਰਾਜ ਦੀ ਨੁਮਾਇੰਦਗੀ ਕਰਦੇ ਹਨ। ਪੁਰਸਕਾਰ ਸਮਾਰੋਹ ਲੰਡਨ ਵਿੱਚ 25 ਜਨਵਰੀ 2023 ਨੂੰ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਯੂਕੇ ਦੀ ਸੰਸਦ ਵਿੱਚ ਰਿਸੈਪਸ਼ਨ ਵੀ ਸ਼ਾਮਲ ਹੈ। ਅੰਤਰਰਾਸ਼ਟਰੀ ਵਪਾਰ ਵਿਭਾਗ, ਇੰਗਲੈਂਡ ਸਰਕਾਰ ਦੇ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਤ ਇਸ ਅਵਾਰਡ ਦਾ ਆਯੋਜਨ ਐੱਨ ਆਈ ਐੱਸ ਏ ਯੂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਨਾਲ ਮਿਲ ਕੇ ਕੀਤਾ ਜਾਂਦਾ ਹੈ । ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ।

ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ ਪ੍ਰਾਪਤ ਕਰਨ ‘ਤੇ, ਰਾਘਵ ਚੱਢਾ ਨੇ ਕਿਹਾ

“ਇਹ ਪੁਰਸਕਾਰ ਕਿਸੇ ਵਿਅਕਤੀ ਦੀਆਂ ਪ੍ਰਾਪਤੀਆਂ ਦੀ ਮਾਨਤਾ ਨਹੀਂ ਹੈ, ਸਗੋਂ ਮੇਰੇ ਨੇਤਾ ਅਰਵਿੰਦ ਕੇਜਰੀਵਾਲ ਦੁਆਰਾ ਪੇਸ਼ ਕੀਤੀ ਗਈ ਰਾਜਨੀਤੀ ਦੇ ਇੱਕ ਨਵੇਂ ਬ੍ਰਾਂਡ ਨੂੰ ਮਾਨਤਾ ਹੈ। ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ, ਆਮ ਆਦਮੀ ਪਾਰਟੀ, ਅਸਲ ਵਿੱਚ ਆਪਣੇ ਲੋਕਾਂ ਦੀ ਪ੍ਰਤੀਨਿਧ ਹੈ। ਇਹ ਪੁਰਸਕਾਰ ਲੰਡਨ ਸਕੂਲ ਆਫ਼ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਦੀ ਕੇਜਰੀਵਾਲ ਸਕੂਲ ਆਫ਼ ਪਾਲੀਟਿਕਸ ਦੇ ਇੱਕ ਮਸ਼ਾਲਧਾਰੀ ਤੱਕ ਦੇ ਸਫ਼ਰ ਨੂੰ ਮਾਨਤਾ ਦਿੰਦਾ ਹੈ, ਜਿਸਦਾ ਮੈਂ ਇੱਕ ਵਿਦਿਆਰਥੀ ਹਾਂ, ਜਿੱਥੇ ਮੇਰੇ ਵਰਗੇ ਬਹੁਤ ਸਾਰੇ ਬੇਨਾਮ ਜ਼ਮੀਨੀ ਕਾਰਜਕਰਤਾ ਹਨ। ਮੈਂ ਇਹ ਐਵਾਰਡ ਆਪਣੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰਦਾ ਹਾਂ ਜਿਨ੍ਹਾਂ ਨੇ ਇਸ ਪਾਰਟੀ ਨੂੰ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਇਹ ਪੁਰਸਕਾਰ ਮੈਨੂੰ ਹੋਰ ਸਖ਼ਤ ਮਿਹਨਤ ਕਰਨ ਅਤੇ ਆਪਣੀ ਸਮਰੱਥਾ ਅਨੁਸਾਰ ਆਪਣੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।

Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?...
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?...
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...