ਮੀਡੀਆ ਨੂੰ ਸੰਬੋਧਨ ਕਰਦੇ ਹੋਏ ਵੜਿੰਗ ਕੋਲ ਆਇਆ ਭੜਕਿਆ ਬਲਦ, ਆਗੂ ਨੇ ਪਾਸੇ ਹੋ ਕੇ ਬਚਾਈ ਜਾਨ | raging bull came to amrinder singh raja Warring While addressing the media Punjabi news - TV9 Punjabi

ਮੀਡੀਆ ਨੂੰ ਸੰਬੋਧਨ ਕਰਦੇ ਸਮੇਂ ਵੜਿੰਗ ਕੋਲ ਆਇਆ ਭੜਕਿਆ ਬਲਦ, ਆਗੂ ਨੇ ਪਾਸੇ ਹੋ ਕੇ ਬਚਾਈ ਜਾਨ

Updated On: 

01 Jul 2024 19:00 PM

ਵੜਿੰਗ ਨੇ ਵੀ ਸਮੇਂ ਸਿਰ ਬਲਦ ਨੂੰ ਆਉਂਦੇ ਦੇਖਿਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਰਾਜਾ ਵੜਿੰਗ ਆਪਣੀ ਜਾਨ ਬਚਾਉਣ ਲਈ ਇੱਕ ਪਾਸੇ ਹਟਦੇ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਬਲਦ ਉਥੋਂ ਚਲਾ ਗਿਆ ਅਤੇ ਰਾਜਾ ਵੜਿੰਗ ਨੂੰ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਉਥੋਂ ਬਾਹਰ ਕੱਢ ਲਿਆ।

ਮੀਡੀਆ ਨੂੰ ਸੰਬੋਧਨ ਕਰਦੇ ਸਮੇਂ ਵੜਿੰਗ ਕੋਲ ਆਇਆ ਭੜਕਿਆ ਬਲਦ, ਆਗੂ ਨੇ ਪਾਸੇ ਹੋ ਕੇ ਬਚਾਈ ਜਾਨ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਵੜਿੰਗ ਕੋਲ ਆਇਆ ਭੜਕਿਆ ਬਲਦ

Follow Us On

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਕਿ ਜਲੰਧਰ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਨ, ਐਤਵਾਰ ਦੇਰ ਸ਼ਾਮ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਇਕ ਬਲਦ ਆਇਆ ਅਤੇ ਲੋਕਾਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ, ਸਾਰੇ ਸਮੇਂ ਸਿਰ ਸਾਈਡ ਹੋ ਗਏ।

ਦੱਸ ਦਈਏ ਕਿ ਵੜਿੰਗ ਨੇ ਵੀ ਸਮੇਂ ਸਿਰ ਬਲਦ ਨੂੰ ਆਉਂਦੇ ਦੇਖਿਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਰਾਜਾ ਵੜਿੰਗ ਆਪਣੀ ਜਾਨ ਬਚਾਉਣ ਲਈ ਇੱਕ ਪਾਸੇ ਹਟਦੇ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਬਲਦ ਉਥੋਂ ਚਲਾ ਗਿਆ ਅਤੇ ਰਾਜਾ ਵੜਿੰਗ ਨੂੰ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਉਥੋਂ ਬਾਹਰ ਕੱਢ ਲਿਆ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੈੜਿੰਗ ਨਾਲ ਕੱਲ੍ਹ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਪੁੱਜੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਪ੍ਰਚਾਰ ਦੌਰਾਨ ਰਾਜਾ ਨੇ ਕਿਹਾ- ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਇੱਕੋ ਸਿੱਕੇ ਦੇ ਦੋ ਪਹਿਲੂ ਹਨ।

ਰਾਜਾ ਵੜਿੰਗ ਨੇ ਕਿਹਾ- ਜਲੰਧਰ ਵਿਧਾਨ ਸਭਾ ਉਪ ਚੋਣ ‘ਚ ਕਾਂਗਰਸ ਪਾਰਟੀ ਹੀ ਜਿੱਤੇਗੀ। ਕਿਉਂਕਿ ਜਲੰਧਰ ਪੱਛਮੀ ਦੇ ਲੋਕ ਪਾਰਟੀਬਾਜੀ ਤੋਂ ਪ੍ਰੇਸ਼ਾਨ ਹਨ। ਦੂਜੀਆਂ ਪਾਰਟੀਆਂ ਦੇ ਉਮੀਦਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਚੋਣ ਲੜ ਰਹੇ ਹਨ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵੀ ਇਸ ਦੌੜ ਵਿੱਚ ਨਹੀਂ ਹੈ ਅਤੇ ਉਨ੍ਹਾਂ ਬਾਰੇ ਗੱਲ ਕਰਨੀ ਵੀ ਬੇਕਾਰ ਹੈ।

ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵਰਗੇ ਗੁੰਡੇ ਇਲਾਕੇ ਦਾ ਮਾਹੌਲ ਖਰਾਬ ਕਰ ਰਹੇ ਹਨ। ਇਹ ਉਹੀ ਸ਼ੀਤਲ ਹੈ ਜੋ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ। ਹੁਣ ਉਨ੍ਹਾਂ ਦੇ ਕਾਰਨ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

Exit mobile version