ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ, 2027 ਚੋਣਾਂ ਲਈ ਫੁਕਣਗੇ ਬਿਗਲ

Updated On: 

20 Feb 2026 09:04 AM IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਵੱਲੋਂ ਜਾਰੀ ਇੱਕ ਨੋਟਿਸ ਅਨੁਸਾਰ, ਕੰਬੋਜ ਨੂੰ ਬਰਨਾਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਤੁਰੰਤ ਬੈਠਕ ਬੁਲਾਉਣ ਦੇ ਲਈ ਕਿਹਾ ਗਿਆ ਹੈ। ਇਸ ਬੈਠਕ 'ਚ ਬਲਾਕ ਪ੍ਰਧਾਨ, ਜ਼ਿਲ੍ਹਾ ਮੁਖੀ, ਵਿਧਾਨ ਸਭਾ ਉਮੀਦਵਾਰ ਤੇ ਹੋਰ ਵੱਡੇ ਆਗੂ ਸ਼ਾਮਲ ਹੋਣਗੇ।

ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਚ ਰੈਲੀ ਨੂੰ ਕਰਨਗੇ ਸੰਬੋਧਨ, 2027 ਚੋਣਾਂ ਲਈ ਫੁਕਣਗੇ ਬਿਗਲ

ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ 'ਚ ਕਰਨਗੇ ਰੈਲੀ

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 28 ਫਰਵਰੀ ਨੂੰ ਪੰਜਾਬ ਦੇ ਬਰਨਾਲਾ ‘ਚ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ। ਪਾਰਟੀ ਦੇ ਇੱਕ ਆਗੂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਰੈਲੀ ਦੇ ਲਈ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਨੂੰ ਬਰਨਾਲਾ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਵੱਲੋਂ ਜਾਰੀ ਇੱਕ ਨੋਟਿਸ ਅਨੁਸਾਰ, ਕੰਬੋਜ ਨੂੰ ਬਰਨਾਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਤੁਰੰਤ ਬੈਠਕ ਬੁਲਾਉਣ ਦੇ ਲਈ ਕਿਹਾ ਗਿਆ ਹੈ। ਇਸ ਬੈਠਕ ‘ਚ ਬਲਾਕ ਪ੍ਰਧਾਨ, ਜ਼ਿਲ੍ਹਾ ਮੁਖੀ, ਵਿਧਾਨ ਸਭਾ ਉਮੀਦਵਾਰ ਤੇ ਹੋਰ ਵੱਡੇ ਆਗੂ ਸ਼ਾਮਲ ਹੋਣਗੇ। ਰੈਲੀ ਦੀਆਂ ਤਿਆਰੀਆਂ, ਸਮੀਖਿਆ ਤੇ ਪਾਰਟੀ ਵਰਕਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਦੇ ਲਈ ਇਹ ਬੈਠਕ ਸੱਦੀ ਗਈ ਹੈ।

ਉੱਥੇ ਹੀ, ਆਪਣੀ ਨਿਯੁਕਤੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਬਰਨਾਲਾ ‘ਚ 28 ਫਰਵਰੀ ਨੂੰ ਹੋਣ ਵਾਲੀ ਰੈਲੀ 2027 ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਬਿਗਲ ਬਜਾਏਗੀ। ਉਨ੍ਹਾਂ ਨੇ ਇਸ ਨੂੰ ਮਾਣ ਵਾਲੀ ਗੱਲ ਦੱਸਿਆ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇੰਨੇ ਮਹੱਤਵਪੂਰਨ ਆਯੋਜਨ ਦੀ ਜ਼ਿੰਮੇਵਾਰੀ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਪ੍ਰਸਤਾਵਿਤ ਰੈਲੀ ‘ਤੇ ਕਿਹਾ ਕਿ ਇਹ ਪੰਜਾਬੀਆਂ ‘ਚ ਨਵੀਂ ਊਰਜਾ ਤੇ ਉਤਸਾਹ ਦਾ ਸੰਚਾਰ ਕਰੇਗੀ ਤੇ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਰਾਜਨੀਤਿਕ ਪਰਿਸਥਿਤੀ ਲਈ ਇੱਕ ਫੈਸਲਾਕੁੰਨ ਮੋੜ ਸਾਬਤ ਹੋਵੇਗੀ। ਦੱਸ ਦੇਈਏ ਕਿ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ 16 ਫਰਵਰੀ ਨੂੰ ਕਿਹਾ ਸੀ ਕਿ ਕਾਂਗਰਸ ਪੰਜਾਬ ‘ਚ ਇੱਕ ਰੈਲੀ ਕਰਨ ਜਾ ਰਹੀ ਹੈ, ਜਿਸ ‘ਚ ਰਾਹੁਲ ਗਾਂਧੀ ਵੀ ਸ਼ਾਮਲ ਹੋਣਗੇ।

Follow Us
Related Stories
ਮੂਨਕ ‘ਚ ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਸੈਂਕੜੇ ਲੋਕ ਬਿਮਾਰ, ਉਲਟੀਆਂ-ਦਸਤ ਲੱਗੇ; ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਜਾਰੀ
ਫਰੀਦਕੋਟ ‘ਚ SIR ਦੀਆਂ ਤਿਆਰੀਆਂ ਸ਼ੁਰੂ, ਪ੍ਰੀ-SIR ਵਿੱਚ 84.36% ਵੋਟਰਾਂ ਦੀ ਮੈਪਿੰਗ; DC ਵੱਲੋਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ
ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼, 5 ਮੁਲਜ਼ਮ ਸਣੇ 8 ਅਤਿਆਧੁਨਿਕ ਪਿਸਤੌਲਾਂ ਤੇ ਜਿੰਦਾ ਕਾਰਤੂਸ ਬਰਾਮਦ
ਪੰਜਾਬ ਦੇ ਦੋ ਗੈਂਗਸਟਰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਕਰ ਰਹੇ ਸਨ; ਇੱਕ ਮੁਲਜ਼ਮ ਅਕਾਲੀ ਕੌਂਸਲਰ ਦੇ ਕਤਲ ਕਾਂਡ ‘ਚ ਲੋੜੀਂਦਾ
ਜਲੰਧਰ: ਲੱਕੜ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
ਰਵਨੀਤ ਬਿੱਟੂ ‘ਤੇ ਵਰ੍ਹੇ ਅਮਨ ਅਰੋੜਾ, ਬੋਲੇ- ਭਾਜਪਾ ਚਾਹੁੰਦੀ ਸਾਡੇ ਲਈ ਕੋਈ ਕਾਨੂੰਨ ਨਾ ਹੋਵੇ