AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਚਿਤਾਵਨੀ, ਬਰਨਾਲਾ ‘ਚ ਬੋਲੇ – ‘ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ ‘ਚ ਬੈਠਾ ਦਿਆਂਗੇ’

ਪੰਜਾਬ ਦੇ ਬਰਨਾਲਾ ਵਿੱਚ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ਾਲ 'ਕਿਸਾਨ-ਮਜ਼ਦੂਰ ਮਹਾਰੈਲੀ' ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ,

ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਚਿਤਾਵਨੀ, ਬਰਨਾਲਾ 'ਚ ਬੋਲੇ - 'ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ 'ਚ ਬੈਠਾ ਦਿਆਂਗੇ'
Image Credit: @kharge
pradeepkumar
| Updated On: 28 Feb 2026 17:31 PM IST

ਪੰਜਾਬ ਦੇ ਬਰਨਾਲਾ ਵਿੱਚ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ਾਲ ‘ਕਿਸਾਨ-ਮਜ਼ਦੂਰ ਮਹਾਰੈਲੀ’ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ, ਉੱਥੇ ਹੀ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਨੂੰ ਲੈ ਕੇ ਸੂਬੇ ਦੇ ਲੀਡਰਾਂ ਨੂੰ ਦੋ-ਟੁੱਕ ਚੇਤਾਵਨੀ ਵੀ ਦਿੱਤੀ।

“ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ ਵਿੱਚ ਬੈਠਾ ਦਿਆਂਗਾ”

ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਗੁੱਟਬਾਜ਼ੀ ‘ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਕਿਹਾ, “ਮੈਂ ਕਾਂਗਰਸ ਪਾਰਟੀ ਨੂੰ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਕੋਈ ਵੀ ਕੰਮ ਟੀਮ ਵਰਕ ਨਾਲ ਹੁੰਦਾ ਹੈ। ਇੱਕ ਇਕੱਲਾ ਖਿਡਾਰੀ ਮੈਚ ਨਹੀਂ ਜਿੱਤ ਸਕਦਾ। ਮੇਰੇ ਸਾਹਮਣੇ ਪੂਰੀ ਟੀਮ ਬੈਠੀ ਹੈ, ਪਰ ਮੈਂ ਸਾਫ਼ ਕਹਿਣਾ ਚਾਹੁੰਦਾ ਹਾਂ ਕਿ ਟੀਮ ਪਲੇਅਰ ਬਣ ਕੇ ਕੰਮ ਕਰੋ, ਨਹੀਂ ਤਾਂ ਤੁਹਾਨੂੰ ਰਿਜ਼ਰਵ ਬੈਂਚ ‘ਤੇ ਬੈਠਾ ਦਿੱਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਲੀਡਰ ਪਾਰਟੀ ਤੋਂ ਵੱਡਾ ਨਹੀਂ ਹੈ। ਜੇਕਰ ਕੋਈ ਸੁਧਰਿਆ ਨਹੀਂ, ਤਾਂ ਮੈਂ ਅਤੇ ਖੜਗੇ ਜੀ ਖੁਦ ਉਸ ਨੂੰ ਠੀਕ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਸਲ ਤਾਕਤ ਉਸ ਦੇ ਵਰਕਰ ਹਨ ਅਤੇ ਪੰਜਾਬ ਵਿੱਚ ਜੋ ਵੀ ਫੈਸਲਾ ਹੋਵੇਗਾ, ਉਹ ਵਰਕਰਾਂ ਦੇ ਸਨਮਾਨ ਨੂੰ ਮੁੱਖ ਰੱਖ ਕੇ ਹੋਵੇਗਾ।

ਭਾਰਤ-ਅਮਰੀਕਾ ਖੇਤੀ ਡੀਲ ‘ਤੇ ਪੀਐਮ ਮੋਦੀ ‘ਤੇ ਹਮਲਾ

ਰਾਹੁਲ ਗਾਂਧੀ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਨਵੇਂ ਖੇਤੀ ਸਮਝੌਤੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੀ ਡੀਲ ਚਾਰ ਮਹੀਨਿਆਂ ਤੋਂ ਰੁਕੀ ਹੋਈ ਸੀ, ਉਹ ਅਚਾਨਕ 15 ਮਿੰਟਾਂ ਵਿੱਚ ਕਿਵੇਂ ਹੋ ਗਈ? ਉਨ੍ਹਾਂ ਦਾਅਵਾ ਕੀਤਾ ਕਿ ਸੰਸਦ ਵਿੱਚ ਜਦੋਂ ਉਹ ਭਾਸ਼ਣ ਦੇ ਰਹੇ ਸਨ, ਤਾਂ ਪ੍ਰਧਾਨ ਮੰਤਰੀ ਮੋਦੀ ਨੇ ਡੋਨਾਲਡ ਟਰੰਪ ਨੂੰ ਫ਼ੋਨ ਕੀਤਾ ਅਤੇ ਬਿਨਾਂ ਕਿਸੇ ਮੰਤਰੀ ਦੀ ਸਲਾਹ ਲਏ ਡੀਲ ਲਈ ਹਾਮੀ ਭਰ ਦਿੱਤੀ। ਰਾਹੁਲ ਨੇ ਕਿਹਾ, “ਇਸ ਡੀਲ ਤਹਿਤ ਸੋਇਆਬੀਨ, ਦਾਲਾਂ, ਅਖਰੋਟ ਅਤੇ ਬਾਦਾਮ ਦਾ ਬਾਜ਼ਾਰ ਅਮਰੀਕਾ ਲਈ ਖੋਲ੍ਹ ਦਿੱਤਾ ਗਿਆ ਹੈ, ਜਿਸ ਨਾਲ ਪੰਜਾਬ, ਹਰਿਆਣਾ, ਹਿਮਾਚਲ ਅਤੇ ਹੋਰ ਸੂਬਿਆਂ ਦੇ ਕਿਸਾਨ ਬਰਬਾਦ ਹੋ ਜਾਣਗੇ। ਟਰੰਪ ਨੇ ਪੀਐਮ ਮੋਦੀ ਦਾ ਸਿਰ ਝੁਕਾ ਦਿੱਤਾ ਹੈ।”

ਖੜਗੇ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੂੰ ‘ਸਰੈਂਡਰ ਮੋਦੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੋਦੀ ਅਮਰੀਕਾ ਦੇ ਸਾਹਮਣੇ ਨੱਕ ਰਗੜ ਰਹੇ ਹਨ ਅਤੇ ਦੇਸ਼ ਦੇ ਹਿੱਤਾਂ ਨੂੰ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਜ਼ਮੀਨ ਅਤੇ ਜੰਗਲ ਦੀ ਰਾਖੀ ਲਈ ਕਾਨੂੰਨ ਲਿਆਈ ਹੈ, ਜਦਕਿ ਮੋਦੀ ਸਰਕਾਰ ਸਭ ਕੁਝ ਵੇਚਣ ‘ਤੇ ਤੁਲੀ ਹੋਈ ਹੈ।

ਬਾਜਵਾ ਬੋਲੇ- ਪੰਜਾਬ ਵਾਲੇ ਤਿੰਨ ਚੀਜ਼ਾਂ ਚਾਹੁੰਦੇ ਹਨ

ਪੰਜਾਬ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 2027 ਦਾ ਫਤਵਾ ਕਾਂਗਰਸ ਦੇ ਹੱਥ ਵਿੱਚ ਦੇਣ ਜਾ ਰਿਹਾ ਹੈ। ਤੁਸੀਂ ਮਹੀਨੇ ਵਿੱਚ ਇੱਕ ਵਾਰ ਪੰਜਾਬ ਆਓ। ਜਿਹੜੇ ਲੋਕ 2029 ਵਿੱਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ, ਉਹ ਹੱਥ ਖੜ੍ਹੇ ਕਰਨ। ਅਸੀਂ ਪੰਜਾਬ ਵਾਲੇ ਤੁਹਾਡੇ ਤੋਂ ਤਿੰਨ ਚੀਜ਼ਾਂ ਚਾਹੁੰਦੇ ਹਾਂ। ਜਦੋਂ ਆਪਣੀ ਸਰਕਾਰ ਆਵੇ ਤਾਂ ਜੋ ਸਾਡੀ ਪਛਾਣ ‘ਜੈ ਜਵਾਨ ਜੈ ਕਿਸਾਨ’ ਵਾਲੀ ਸੀ, ਮੋਦੀ ਨੇ ਜੋ ਧੋਖਾ ਕੀਤਾ ਅਤੇ ਅਗਨੀਵੀਰ ਭਰਤੀ ਸ਼ੁਰੂ ਕਰ ਦਿੱਤੀ, ਜਦੋਂ ਕੇਂਦਰ ‘ਚ ਕਾਂਰਗਸ ਦੀ ਸਰਕਾਰ ਬਣੇ ਤਾਂ ਫੌਜ ਦੀ ਰੈਗੂਲਰ ਭਰਤੀ ਸ਼ੁਰੂ ਹੋਵੇ ਅਤੇ ਅਗਨੀਵੀਰ ਦੀ ਭਰਤੀ ਬੰਦ ਕੀਤੀ ਜਾਵੇ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...