AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘Hello, My Traitor Friend’… ਰਾਹੁਲ ਤੇ ਬਿੱਟੂ ਵਿਚਕਾਰ ਸੰਸਦ ਗੇਟ ‘ਤੇ ਤਲਖ਼ੀ; ਮੰਤਰੀ ਬੋਲਿਆ- ਤੁਸੀਂ ਦੇਸ਼ ਦੇ ਦੁਸ਼ਮਣ

ਸੰਸਦ ਬਾਹਰ ਕਾਂਗਰਸ ਦੇ ਸਾਂਸਦ ਰਾਹੁਲ ਗਾਂਧੀ ਆਪਣੇ ਪਾਰਟੀ ਦੇ ਹੋਰ ਸਾਂਸਦਾਂ ਨਾਲ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ ਸਨ। ਇਸ ਦੌਰਾਨ ਉਹ ਕਿਸੇ ਨਾਲ ਗੱਲ ਕਰ ਰਹੇ ਸਨ। ਇਸੇ ਦੌਰਾਨ ਰਵਨੀਤ ਸਿੰਘ ਬਿੱਟੂ ਸੰਸਦ ਦੇ ਅੰਦਰ ਜਾਣ ਲਈ ਠੀਕ ਰਾਹੁਲ ਗਾਂਧੀ ਸਾਹਮਣੇ ਆ ਜਾਂਦੇ ਹਨ। ਉਸੇ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਗੱਲ ਇਹ ਹੈ ਕਿ ਗੱਦਾਰ ਬਿਲਕੁਲ ਨੇੜਿਓਂ ਲੰਘ ਰਿਹਾ ਹੈ। ਤੁਸੀਂ ਇਨ੍ਹਾਂ ਦੇ ਚਿਹਰੇ ਵੱਲ ਦੇਖੋ। ਇਸ ਤੋਂ ਬਾਅਦ ਰਾਹੁਲ ਗਾਂਧੀ ਰਵਨੀਤ ਬਿੱਟੂ ਵੱਲ ਹੱਥ ਵਧਾਉਂਦੇ ਹੋਏ ਕਹਿੰਦੇ ਹਨ- ਹੈਲੋ ਬ੍ਰਦਰ, ਮਾਈ ਟਰੇਟਰ ਫ੍ਰੈਂਡ, ਡਾਂਟ ਵੌਰੀ ਯੂ ਵਿਲ ਕਮ ਬੈਕ (ਹੈਲੋ ਭਰਾ, ਮੇਰੇ ਗੱਦਾਰ ਦੋਸਤ, ਚਿੰਤਾ ਨਾ ਕਰੋ ਤੁਸੀਂ ਵਾਪਸ ਆਓਗੇ)।

'Hello, My Traitor Friend'... ਰਾਹੁਲ ਤੇ ਬਿੱਟੂ ਵਿਚਕਾਰ ਸੰਸਦ ਗੇਟ 'ਤੇ ਤਲਖ਼ੀ; ਮੰਤਰੀ ਬੋਲਿਆ- ਤੁਸੀਂ ਦੇਸ਼ ਦੇ ਦੁਸ਼ਮਣ
ਰਾਹੁਲ ਮੇਰੇ ਨਾਲ ਕਰਦਾ ਚਾਹੁੰਦੇ ਸੀ ਹੱਥੋ-ਪਾਈ, ਬੋਲੇ ਰਵਨੀਤ ਬਿੱਟੂ
Follow Us
tv9-punjabi
| Updated On: 04 Feb 2026 13:06 PM IST

ਸੰਸਦ ਦੇ ਬਜਟ ਸੈਸ਼ਨ ਦੌਰਾਨ ਉਸ ਸਮੇਂ ਤਲਖ਼ੀ ਵਾਲਾ ਨਜ਼ਾਰਾ ਦੇਖਣ ਨੂੰ ਮਲਿਆ ਜਦੋਂ ਕਾਂਗਰਸ ਦੇ ਸਾਂਸਦ ਹੱਥਾਂ ‘ਚ ਤਖ਼ਤੀਆਂ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਇਸੇ ਦੌਰਾਨ ਸੰਸਦ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸ਼ਿੰਗ ਬਿੱਟੂ ਦਾ ਆਹਮਣਾ-ਸਾਹਮਣਾ ਹੋਇਆ। ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਵੱਲ ਹੱਥ ਵਧਾਉਂਦੇ ਹੋਏ ਕਿਹਾ- ਹੈਲੋ ਮਾਈ ਟਰੇਟਰ ਫ੍ਰੈਂਡ (ਹੈਲੋ, ਮੇਰੇ ਗੱਦਾਰ ਦੋਸਤ)। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਵੱਲ ਉਂਗਲੀ ਚੁੱਕਦੇ ਹੋਏ ਕਿਹਾ- ਤੁਸੀਂ ਦੇਸ਼ ਦੇ ਦੁਸ਼ਮਣ ਹੋ।

ਰਾਹੁਲ ਗਾਂਧੀ ਨੇ ਕੀ ਕਿਹਾ?

ਸੰਸਦ ਬਾਹਰ ਕਾਂਗਰਸ ਦੇ ਸਾਂਸਦ ਰਾਹੁਲ ਗਾਂਧੀ ਆਪਣੇ ਪਾਰਟੀ ਦੇ ਹੋਰ ਸਾਂਸਦਾਂ ਨਾਲ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਸਨ। ਇਸ ਦੌਰਾਨ ਉਹ ਕਿਸੇ ਨਾਲ ਗੱਲ ਕਰ ਰਹੇ ਸਨ। ਇਸੇ ਦੌਰਾਨ ਰਵਨੀਤ ਸਿੰਘ ਬਿੱਟੂ ਸੰਸਦ ਦੇ ਅੰਦਰ ਜਾਣ ਲਈ ਠੀਕ ਰਾਹੁਲ ਗਾਂਧੀ ਸਾਹਮਣੇ ਆ ਜਾਂਦੇ ਹਨ। ਉਸੇ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਗੱਲ ਇਹ ਹੈ ਕਿ ਗੱਦਾਰ ਬਿਲਕੁਲ ਨੇੜਿਓਂ ਲੰਘ ਰਿਹਾ ਹੈ। ਤੁਸੀਂ ਇਨ੍ਹਾਂ ਦੇ ਚਿਹਰੇ ਵੱਲ ਦੇਖੋ। ਇਸ ਤੋਂ ਬਾਅਦ ਰਾਹੁਲ ਗਾਂਧੀ ਰਵਨੀਤ ਬਿੱਟੂ ਵੱਲ ਹੱਥ ਵਧਾਉਂਦੇ ਹੋਏ ਕਹਿੰਦੇ ਹਨ- ਹੈਲੋ ਬ੍ਰਦਰ, ਮਾਈ ਟਰੇਟਰ ਫ੍ਰੈਂਡ, ਡਾਂਟ ਵੌਰੀ ਯੂ ਵਿਲ ਕਮ ਬੈਕ (ਹੈਲੋ ਭਰਾ, ਮੇਰੇ ਗੱਦਾਰ ਦੋਸਤ, ਚਿੰਤਾ ਨਾ ਕਰੋ ਤੁਸੀਂ ਵਾਪਸ ਆਓਗੇ)।

ਬਿੱਟੂ ਦਾ ਜਵਾਬ- ਤੁਸੀਂ ਦੇਸ਼ ਦੇ ਦੁਸ਼ਮਣ

ਰਾਹੁਲ ਗਾਂਧੀ ਨੇ ਬਿੱਟੂ ਵੱਲ ਹੱਥ ਵਧਾਇਆ ਸੀ, ਪਰ ਉਨ੍ਹਾਂ ਨੇ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ ਤੇ ਤਿੱਖੀ ਪ੍ਰੀਤਕਿਰਿਆ ਦਿੱਤੀ। ਉਨ੍ਹਾਂ ਨੇ ਰਾਹੁਲ ਵੱਲ ਉਂਗਲੀ ਚੁੱਕਦੇ ਹੋਏ ਕਿਹਾ ਕਿ ਤੁਸੀਂ ਦੇਸ਼ ਦੇ ਦੁਸ਼ਮਣ ਹੋ। ਇਸ ਤੋਂ ਬਾਅਦ ਸਾਰੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦੇ ਬਿਆਨ ਤੋਂ ਬਾਅਦ ਸਾਰੇਂ ਕਾਂਗਰਸ ਆਗੂ ਉਨ੍ਹਾਂ ਦੀ ਗੱਲ ਦਾ ਵਿਰੋਧ ਕਰਦੇ ਹਨ। ਇਸ ਤੋਂ ਬਾਅਦ ਬਿੱਟੂ ਸੰਸਦ ਅੰਦਰ ਚਲੇ ਜਾਂਦੇ ਹਨ।

ਰਵਨੀਤ ਬਿੱਟੂ ਕਾਂਗਰਸ ਛੱਡ ਭਾਜਪਾ ‘ਚ ਹੋਏ ਸਨ ਸ਼ਾਮਲ

ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਉਨ੍ਹਾਂ ਦੇ ਦਾਦਾ ਬੇਅੰਦ ਨੂੰ ਸਾਲ 1995 ਦੌਰਾਨ ਅੱਤਵਾਦੀਆਂ ਨੇ ਬੰਬ ਬਲਾਸਟ ਕਰਕੇ ਨਿਸ਼ਾਨਾ ਬਣਾਇਆ ਸੀ। ਬੇਅੰਤ ਸਿੰਘ ਦੀ ਇਸ ਬਲਾਸਟ ‘ਚ ਜਾਨ ਚਲੀ ਗਈ ਸੀ। ਰਵਨੀਤ ਬਿੱਟੂ ਦੇ ਪਰਿਵਾਰ ਦਾ ਕਾਂਗਰਸ ਨਾਲ ਪੁਰਾਣਾ ਨਾਤਾ ਸੀ ਤੇ ਬਿੱਟੂ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਨ। ਹਾਲਾਂਕਿ, ਰਵਨੀਤ ਸਿੰਘ ਬਿੱਟੂ 2024 ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਸਨ।

ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ, ਪਰ ਉਹ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਗਏ। ਹਾਲਾਂਕਿ, ਭਾਜਪਾ ਨੇ ਇਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰੀ ਰੇਲ ਰਾਜ ਮੰਤਰੀ ਦਾ ਅਹੁਦਾ ਦਿੱਤਾ। ਭਾਜਪਾ ਨੇ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਵਜੋਂ ਸੰਸਦ ‘ਚ ਸ਼ਾਮਲ ਕੀਤਾ ਸੀ।

Follow Us
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...