AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਕਾਂਗਰਸ ਦੀ ਰਾਹੂਲ ਗਾਂਧੀ ਨਾਲ ਹੋ ਸਕਦੀ ਹੈ ਮੀਟਿੰਗ, ਚੰਨੀ ਨਾਲ 92 ਆਗੂਆਂ ਦੇ ਨਾਲ ਹੋਣ ਦਾ ਦਾਅਵਾ

ਪੰਜਾਬ ਕਾਂਗਰਸ ਅੰਦਰ ਲਗਾਤਾਰ ਡੂੰਘੇ ਹੁੰਦੇ ਜਾ ਰਹੇ ਅੰਦਰੂਨੀ ਕਲੇਸ਼, ਬਾਗ਼ੀ ਸੁਰਾਂ ਅਤੇ ਪੋਸਟਰ ਵਿਵਾਦ ਦੇ ਦਰਮਿਆਨ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਤੋਂ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਬੈਠਕ ਤੋਂ ਬਾਅਦ ਜਾਂ ਭਲਕੇ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਨਾਲ ਵੱਖਰੇ ਤੌਰ 'ਤੇ ਉੱਚ ਪੱਧਰੀ ਮੀਟਿੰਗ ਕਰ ਸਕਦੇ ਹਨ।

ਪੰਜਾਬ ਕਾਂਗਰਸ ਦੀ ਰਾਹੂਲ ਗਾਂਧੀ ਨਾਲ ਹੋ ਸਕਦੀ ਹੈ ਮੀਟਿੰਗ, ਚੰਨੀ ਨਾਲ 92 ਆਗੂਆਂ ਦੇ ਨਾਲ ਹੋਣ ਦਾ ਦਾਅਵਾ
tv9-punjabi
| Updated On: 18 Aug 2026 16:32 PM IST
Share

ਪੰਜਾਬ ਕਾਂਗਰਸ ਅੰਦਰ ਲਗਾਤਾਰ ਡੂੰਘੇ ਹੁੰਦੇ ਜਾ ਰਹੇ ਅੰਦਰੂਨੀ ਕਲੇਸ਼, ਬਾਗ਼ੀ ਸੁਰਾਂ ਅਤੇ ਪੋਸਟਰ ਵਿਵਾਦ ਦੇ ਦਰਮਿਆਨ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਤੋਂ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਬੈਠਕ ਤੋਂ ਬਾਅਦ ਜਾਂ ਭਲਕੇ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਨਾਲ ਵੱਖਰੇ ਤੌਰ ‘ਤੇ ਉੱਚ ਪੱਧਰੀ ਮੀਟਿੰਗ ਕਰ ਸਕਦੇ ਹਨ।

ਸੂਤਰਾਂ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੂਬੇ ਦੇ ਹੋਰਨਾਂ ਸੀਨੀਅਰ ਆਗੂਆਂ ਦਰਮਿਆਨ ਵਧਦੇ ਜਾ ਰਹੇ ਮਤਭੇਦਾਂ ਨੂੰ ਸੁਲਝਾਉਣ ਅਤੇ ਧੜੇਬੰਦੀ ਨੂੰ ਠੱਲ੍ਹ ਪਾਉਣ ਲਈ ਕਾਂਗਰਸ ਹਾਈਕਮਾਨ ਨੇ ਇਹ ਵੱਡਾ ਕਦਮ ਚੁੱਕਿਆ ਹੈ। ਇਸ ਮੀਟਿੰਗ ਵਿੱਚ ਸੰਗਠਨ ਨਾਲ ਸਬੰਧਤ ਮੁੱਦਿਆਂ, ਆਗੂਆਂ ਵਿਚਾਲੇ ਚੱਲ ਰਹੀ ਖਿੱਚੋਤਾਣ ਅਤੇ ਆਗਾਮੀ ਰਣਨੀਤੀ ‘ਤੇ ਗੰਭੀਰ ਚਰਚਾ ਹੋਣ ਦੀ ਪੂਰੀ ਸੰਭਾਵਨਾ ਹੈ।

ਚੰਨੀ ਧੜੇ ਨਾਲ 92 ਆਗੂਆਂ ਦੇ ਖੜ੍ਹੇ ਹੋਣ ਦਾ ਦਾਅਵਾ

ਮੌਜੂਦਾ ਸਮੇਂ ਵਿੱਚ ਪੰਜਾਬ ਕਾਂਗਰਸ ਅੰਦਰਲੀ ਧੜੇਬੰਦੀ ਆਪਣੇ ਸਿਖਰ ‘ਤੇ ਪਹੁੰਚ ਚੁੱਕੀ ਹੈ। ਪਾਰਟੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਇਸ ਵੇਲੇ 92 ਤੋਂ ਵੱਧ ਸਾਬਕਾ ਵਿਧਾਇਕ, ਮੌਜੂਦਾ ਆਗੂ ਅਤੇ ਸੰਗਠਨ ਦੇ ਅਹੁਦੇਦਾਰ ਖੁੱਲ੍ਹ ਕੇ ਖੜ੍ਹੇ ਹਨ। ਸੂਬੇ ਦੇ ਦਿੱਗਜ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਵੀ ਚੰਨੀ ਦੇ ਪ੍ਰੋਗਰਾਮਾਂ ਅਤੇ ਮੁਹਿੰਮਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋ ਰਹੇ ਹਨ।

ਦੂਜੇ ਪਾਸੇ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਸਿਰਫ਼ 2 ਤੋਂ 3 ਸੰਸਦ ਮੈਂਬਰ ਅਤੇ ਕੁਝ ਜ਼ਿਲ੍ਹਾ ਪ੍ਰਧਾਨ ਹੀ ਖੜ੍ਹੇ ਦਿਖਾਈ ਦੇ ਰਹੇ ਹਨ। ਪਾਰਟੀ ਦੇ ਕਈ ਸੀਨੀਅਰ ਲੀਡਰ ਰਾਜਾ ਵੜਿੰਗ ਵੱਲੋਂ ਉਲੀਕੇ ਜਾਣ ਵਾਲੇ ਸਰਕਾਰੀ ਅਤੇ ਸੰਗਠਨਾਤਮਕ ਸਮਾਗਮਾਂ ਤੋਂ ਲਗਾਤਾਰ ਦੂਰੀ ਬਣਾ ਕੇ ਚੱਲ ਰਹੇ ਹਨ, ਜਿਸ ਕਾਰਨ ਸੰਗਠਨ ਅੰਦਰਲਾ ਪਾੜਾ ਹੋਰ ਚੌੜਾ ਹੋ ਗਿਆ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਨਿਰਪੱਖ ਰੁਖ਼

ਇਸ ਸਮੁੱਚੇ ਸਿਆਸੀ ਘਮਾਸਾਨ ਅਤੇ ਧੜੇਬੰਦੀ ਦਰਮਿਆਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਪ੍ਰਤਾਪ ਸਿੰਘ ਬਾਜਵਾ ਫ਼ਿਲਹਾਲ ਪੂਰੀ ਤਰ੍ਹਾਂ ਨਿਰਪੱਖ ਨਜ਼ਰ ਆ ਰਹੇ ਹਨ। ਉਹ ਨਾ ਤਾਂ ਖੁੱਲ੍ਹ ਕੇ ਚੰਨੀ ਧੜੇ ਦੇ ਹੱਕ ਵਿੱਚ ਸਾਹਮਣੇ ਆਏ ਹਨ ਅਤੇ ਨਾ ਹੀ ਉਨ੍ਹਾਂ ਨੇ ਰਾਜਾ ਵੜਿੰਗ ਦੇ ਸਮਰਥਨ ਵਿੱਚ ਜਨਤਕ ਤੌਰ ‘ਤੇ ਕੋਈ ਬਿਆਨਬਾਜ਼ੀ ਕੀਤੀ ਹੈ। ਹਾਲਾਂਕਿ, ਹਾਲ ਹੀ ਵਿੱਚ ਸੰਸਦ ਭਵਨ ਵਿਖੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਹੋਈ ਮੁਲਾਕਾਤ ਨੂੰ ਮੌਜੂਦਾ ਸਿਆਸੀ ਸਮੀਕਰਨਾਂ ਦੇ ਲਿਹਾਜ਼ ਨਾਲ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

ਰਾਹੁਲ ਗਾਂਧੀ ਨਾਲ ਪੰਜਾਬ ਦੇ 5 ਪ੍ਰਮੁੱਖ ਆਗੂ ਕਰਨਗੇ ਬੰਦ ਕਮਰਾ ਬੈਠਕ

ਪਾਰਟੀ ਦੇ ਅੰਦਰੂਨੀ ਹਲਕਿਆਂ ਵਿੱਚ ਚਰਚਾ ਹੈ ਕਿ ਰਾਹੁਲ ਗਾਂਧੀ ਵੱਲੋਂ ਬੁਲਾਈ ਜਾਣ ਵਾਲੀ ਬੰਦ ਕਮਰਾ ਬੈਠਕ ਵਿੱਚ ਪੰਜਾਬ ਦੇ ਪੰਜ ਵੱਡੇ ਆਗੂ—ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਲ ਹੋਣਗੇ। ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣ ਦੀ ਸੰਭਾਵਨਾ ਹੈ।

ਕੀ ਸੁਲਝੇਗਾ ਮਸਲਾ ਜਾਂ ਰਾਜਾ ਵੜਿੰਗ ਬਣੇ ਰਹਿਣਗੇ ਪ੍ਰਧਾਨ?

ਸੂਬਾ ਪ੍ਰਧਾਨ ਰਾਜਾ ਵੜਿੰਗ ਪਹਿਲਾਂ ਹੀ ਜਨਤਕ ਤੌਰ ‘ਤੇ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਜੇਕਰ ਰਾਹੁਲ ਗਾਂਧੀ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਹਿਣਗੇ ਤਾਂ ਉਹ ਤੁਰੰਤ ਅਸਤੀਫ਼ਾ ਦੇ ਦੇਣਗੇ ਅਤੇ ਪਾਰਟੀ ਟਿਕਟ ‘ਤੇ ਚੋਣ ਵੀ ਨਹੀਂ ਲੜਨਗੇ। ਅਜਿਹੀ ਸਥਿਤੀ ਵਿੱਚ ਹੁਣ ਸਭ ਤੋਂ ਵੱਡਾ ਸਵਾਲ ਇਹੀ ਬਣਿਆ ਹੋਇਆ ਹੈ ਕਿ ਕੀ ਕਾਂਗਰਸ ਹਾਈਕਮਾਨ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਵਿੱਚ ਕੋਈ ਤਬਦੀਲੀ ਕਰੇਗੀ ਜਾਂ ਮੌਜੂਦਾ ਢਾਂਚੇ ਨੂੰ ਹੀ ਬਰਕਰਾਰ ਰੱਖਿਆ ਜਾਵੇਗਾ।

ਮਤਭੇਦ ਖ਼ਤਮ ਕਰਨ ਲਈ ਹਾਈਕਮਾਨ ਸਾਹਮਣੇ ਦੋ ਬਦਲ

ਲਗਾਤਾਰ ਵਧ ਰਹੀ ਖਿੱਚੋਤਾਣ ਦਰਮਿਆਨ ਰਾਹੁਲ ਗਾਂਧੀ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੀਨੀਅਰ ਲੀਡਰਾਂ ਵਿਚਾਲੇ ਆਪਸੀ ਕੁੜੱਤਣ ਅਤੇ ਮਤਭੇਦਾਂ ਨੂੰ ਖ਼ਤਮ ਕਰਵਾਉਣਾ ਹੋਵੇਗਾ। ਤਾਜ਼ਾ ਰਿਪੋਰਟਾਂ ਅਨੁਸਾਰ ਹਾਈਕਮਾਨ ਸਾਹਮਣੇ ਦੋ ਮੁੱਖ ਸੰਭਾਵਿਤ ਬਦਲ ਵਿਚਾਰ ਅਧੀਨ ਹਨ:

ਸਮਝੌਤਾ ਫਾਰਮੂਲਾ: ਸਾਰੇ ਧੜਿਆਂ ਵਿੱਚ ਆਪਸੀ ਤਾਲਮੇਲ ਲਈ ਇੱਕ ਸਾਂਝਾ ਸਮਝੌਤਾ ਫਾਰਮੂਲਾ ਤਿਆਰ ਕੀਤਾ ਜਾਵੇ ਤਾਂ ਜੋ ਸਮੁੱਚੇ ਸੰਗਠਨ ਨੂੰ ਇੱਕਜੁੱਟ ਕੀਤਾ ਜਾ ਸਕੇ।

ਅਨੁਸ਼ਾਸਨ ਦਾ ਡੰਡਾ: ਪਾਰਟੀ ਅਨੁਸ਼ਾਸਨ ‘ਤੇ ਜ਼ੋਰ ਦਿੰਦਿਆਂ ਰਾਜਾ ਵੜਿੰਗ ਨੂੰ ਪ੍ਰਧਾਨਗੀ ਅਹੁਦੇ ‘ਤੇ ਬਰਕਰਾਰ ਰੱਖਿਆ ਜਾਵੇ ਅਤੇ ਨਾਰਾਜ਼ ਧੜੇ ਦੇ ਆਗੂਆਂ ਨੂੰ ਮਿਲ ਕੇ ਕੰਮ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ।

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਅਤੇ ਚੋਣ ਕਮੇਟੀਆਂ ‘ਤੇ ਵੀ ਹੋਵੇਗਾ ਫ਼ੈਸਲਾ

ਰਾਹੁਲ ਗਾਂਧੀ ਦੇ ਸੰਭਾਵਿਤ ਪੰਜਾਬ ਦੌਰੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗਠਿਤ ਕੀਤੀਆਂ ਜਾਣ ਵਾਲੀਆਂ ਅਹਿਮ ਚੋਣ ਕਮੇਟੀਆਂ ਨੂੰ ਲੈ ਕੇ ਵੀ ਇਸ ਬੈਠਕ ਵਿੱਚ ਅੰਤਿਮ ਮੋਹਰ ਲੱਗ ਸਕਦੀ ਹੈ। ਪਾਰਟੀ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਆਪਣੇ ਪੰਜਾਬ ਦੌਰੇ ਤੋਂ ਪਹਿਲਾਂ ਸੰਗਠਨ ਅੰਦਰਲੀ ਸਾਰੀ ਧੜੇਬੰਦੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਚਾਹੁੰਦੇ ਹਨ, ਤਾਂ ਜੋ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਹੇਠਲੇ ਪੱਧਰ ਦੇ ਵਰਕਰਾਂ ਨੂੰ ਸਪੱਸ਼ਟ ਦਿਸ਼ਾ ਅਤੇ ਇੱਕਜੁੱਟ ਲੀਡਰਸ਼ਿਪ ਦਾ ਸੁਨੇਹਾ ਦਿੱਤਾ ਜਾ ਸਕੇ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...