ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ, ਦਰਬਾਰ ਸਾਹਿਬ ਹੋਏ ਨਤਮਸਤਕ
ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਦੇ ਦੌਰੇ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।
ਕਾਂਗਰਸ ਆਗੂ ਰਾਹੁਲ ਗਾਂਧੀ ਸੋਮਵਾਰ (18 ਨਵੰਬਰ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਮੱਥਾ ਟੇਕਣ ਉਪਰੰਤ ਪਾਣੀ ਪਿਲਾਉਣ ਦੀ ਸੇਵਾ ਕੀਤੀ। ਰਾਹੁਲ ਪਿਛਲੇ ਸਾਲ 2 ਅਕਤੂਬਰ ਨੂੰ ਹਰਿਮੰਦਰ ਸਾਹਿਬ ਆਏ ਸਨ। ਫਿਰ ਉਨ੍ਹਾਂ ਨੇ ਭਾਂਡੇ ਵੀ ਧੋਤੇ ਅਤੇ ਜੁੱਤੀਆਂ ਦੀ ਸੰਭਾਲ ਵੀ ਕੀਤੀ ਸੀ।
ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ ਸਨ। ਸਾਂਸਦ ਗੁਰਜੀਤ ਔਜਲਾ ਅਤੇ ਅੰਮ੍ਰਿਤਸਰ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਵੱਲੋਂ ਰਾਹੁਲ ਗਾਂਧੀ ਦਾ ਸਵਾਗਤ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਦੇ ਦੌਰੇ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।
ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ
ਇਸ ਦੌਰਾਨ ਦਰਬਾਰ ਸਾਹਿਬ ਦੇ ਵਿੱਚ ਉਹਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਪੁਲਿਸ ਦਾ ਕਾਫਲਾ ਨਾਲ ਚੱਲ ਰਿਹਾ ਹੈ। ਇਸ ਦੌਰਾਨ ਇੱਕ ਮਹਿਲਾ ਸ਼ਰਧਾਲੂ ਜੋਂ ਕਿ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਈ ਸੀ ਉਸਨੇ ਰਾਹੁਲ ਗਾਂਧੀ ਦਾ ਵਿਰੋਧ ਕੀਤਾ। ਉਸ ਨੇ ਕਿਹਾ ਕਿ ਜੇਕਰ ਕੋਈ ਵੀਆਈਪੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਂਦਾ ਹੈ ਤਾਂ ਉਸਨੂੰ ਆਪਣੀ ਪੁਲਿਸ ਸੁਰੱਖਿਆ ਬਾਹਰ ਖੜੀ ਕਰਕੇ ਆਮ ਸ਼ਰਧਾਲੂ ਦੇ ਵਾਂਗ ਦਰਬਾਰ ਸਾਹਿਬ ਮੱਥਾ ਟੇਕਣਾ ਚਾਹੀਦਾ ਹੈ।
20 ਨਵੰਬਰ ਨੂੰ ਹੈ ਵੋਟਿੰਗ
ਇਸ ਦੌਰੇ ਨੂੰ ਸਿਆਸਤ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਵੇਗੀ। ਅੱਜ ਚੋਣ ਪ੍ਰਚਾਰ ਦਾ ਆਖਿਰੀ ਦਿਨ ਸੀ। ਸ਼ਾਮ 6 ਵਜੇ ਤੋਂ ਬਾਅਦ ਇਨ੍ਹਾਂ ਸੀਟਾਂ ਤੇ ਚੋਣ ਪ੍ਰਚਾਰ ਥਮ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਦੌਰਾਨ ਡੇਰਾ ਬਾਬਾ ਨਾਨਕ, ਗਿੱਦੜ੍ਹਬਾਹਾ, ਬਰਨਾਲਾ ਅਤੇ ਹੁਸ਼ਿਆਰਪੁਰ ਦੇ ਚੱਬੇਵਾਲ ਦੇ ਲੋਕ ਆਪਣੀ ਵੋਟ ਹੱਕ ਦੀ ਵਰਤੋ ਕਰ ਸਕਣਗੇ।