ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਬੱਸ ਦੇ ਅੱਗੇ ਲਗਾਉਣ ਸੱਜਣ ਕੁਮਾਰ ਦੀ ਤਸਵੀਰ, ਦੀਪੇਂਦਰ ਦੇ ਕਥਿਤ ‘ਰੋਲ ਮਾਡਲ’ ਵਾਲੇ ਬਿਆਨ ‘ਤੇ ਧਾਲੀਵਾਲ ਦਾ ਤੰਜ

Updated On: 

24 Aug 2026 13:29 PM IST

ਕੁਲਦੀਪ ਧਾਲੀਵਾਲ ਨੇ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਲੈ ਕੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਸੱਜਣ ਕੁਮਾਰ ਕਾਂਗਰਸ ਲਈ ਰੋਲ ਮਾਡਲ ਹਨ ਤਾਂ ਰਾਹੁਲ ਗਾਂਧੀ ਜਦੋਂ ਪੰਜਾਬ ਆਉਣ ਤਾਂ ਆਪਣੀ ਬੱਸ ਦੇ ਅੱਗੇ ਸੱਜਣ ਕੁਮਾਰ ਦੀ ਤਸਵੀਰ ਲਗਾ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀ ਜਨਤਾ ਨੂੰ ਵੀ ਪਤਾ ਲੱਗ ਜਾਵੇਗਾ ਕਿ ਕਾਂਗਰਸ ਕਿਹੜੇ ਲੋਕਾਂ ਨੂੰ ਆਪਣਾ ਆਦਰਸ਼ ਮੰਨਦੀ ਹੈ।

ਰਾਹੁਲ ਗਾਂਧੀ ਪੰਜਾਬ ਦੌਰੇ ਤੇ ਬੱਸ ਦੇ ਅੱਗੇ ਲਗਾਉਣ ਸੱਜਣ ਕੁਮਾਰ ਦੀ ਤਸਵੀਰ, ਦੀਪੇਂਦਰ ਦੇ ਕਥਿਤ ਰੋਲ ਮਾਡਲ ਵਾਲੇ ਬਿਆਨ ਤੇ ਧਾਲੀਵਾਲ ਦਾ ਤੰਜ

ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਕਥਿਤ ਤੌਰ ‘ਤੇ ‘ਰੋਲ ਮਾਡਲ’ ਦੱਸੇ ਜਾਣ ਵਾਲੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਤੇ ਉਸ ਦੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਜ਼ਖ਼ਮ ਅੱਜ ਵੀ ਤਾਜ਼ਾ ਹਨ ਤੇ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ ਬੇਹੱਦ ਮੰਦਭਾਗਾ ਹੈ।

ਕੁਲਦੀਪ ਧਾਲੀਵਾਲ ਨੇ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਲੈ ਕੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਸੱਜਣ ਕੁਮਾਰ ਕਾਂਗਰਸ ਲਈ ਰੋਲ ਮਾਡਲ ਹਨ ਤਾਂ ਰਾਹੁਲ ਗਾਂਧੀ ਜਦੋਂ ਪੰਜਾਬ ਆਉਣ ਤਾਂ ਆਪਣੀ ਬੱਸ ਦੇ ਅੱਗੇ ਸੱਜਣ ਕੁਮਾਰ ਦੀ ਤਸਵੀਰ ਲਗਾ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀ ਜਨਤਾ ਨੂੰ ਵੀ ਪਤਾ ਲੱਗ ਜਾਵੇਗਾ ਕਿ ਕਾਂਗਰਸ ਕਿਹੜੇ ਲੋਕਾਂ ਨੂੰ ਆਪਣਾ ਆਦਰਸ਼ ਮੰਨਦੀ ਹੈ।

ਧਾਲੀਵਾਲ ਨੇ ਕਿਹਾ ਕਿ 1984 ‘ਚ ਹੋਈ ਹਿੰਸਾ ਨੂੰ ਦੇਸ਼ ਤੇ ਖ਼ਾਸ ਕਰਕੇ ਸਿੱਖ ਭਾਈਚਾਰਾ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਉਨ੍ਹਾਂ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ, ਜਿਨ੍ਹਾਂ ਨੇ ਉਸ ਦੌਰਾਨ ਆਪਣੇ ਪਿਆਰਿਆਂ ਨੂੰ ਗੁਆਇਆ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਤੇ ਬਿਆਨ ਦਿੰਦਿਆਂ ਇਤਿਹਾਸ ਤੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਪੰਜਾਬ ਕਾਂਗਰਸ ਆਗੂ ਆਪਣਾ ਰੁਖ਼ ਕਰਨ ਸਪੱਸ਼ਟ

‘ਆਪ’ ਆਗੂ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਚੁੱਪੀ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਦੀਪੇਂਦਰ ਹੁੱਡਾ ਦਾ ਬਿਆਨ ਪਾਰਟੀ ਦੀ ਸੋਚ ਤੋਂ ਵੱਖਰਾ ਹੈ ਤਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਖੁੱਲ੍ਹ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਦੇ ਸੀਨੀਅਰ ਆਗੂ ਇਸ ਮੁੱਦੇ ‘ਤੇ ਸਪੱਸ਼ਟ ਬਿਆਨ ਕਿਉਂ ਨਹੀਂ ਦੇ ਰਹੇ ਤੇ ਦੀਪੇਂਦਰ ਹੁੱਡਾ ਖ਼ਿਲਾਫ਼ ਪਾਰਟੀ ਪੱਧਰ ‘ਤੇ ਕਾਰਵਾਈ ਦੀ ਮੰਗ ਕਿਉਂ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ: ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਵਿਵਾਦ ਤੇ ਦੀਪੇਂਦਰ ਹੁੱਡਾ ਦੀ ਸਫ਼ਾਈ, ਬੋਲੇ- ਮੇਰੇ ਮੂੰਹ ‘ਚ ਪਾਏ ਜਾ ਰਹੇ ਹਨ ਸ਼ਬਦ

ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਤੇ ਸੁਖਪਾਲ ਸਿੰਘ ਖਹਿਰਾ ਤੋਂ ਇਸ ਮਾਮਲੇ ‘ਤੇ ਆਪਣਾ ਸਪੱਸ਼ਟ ਰੁਖ਼ ਸਾਹਮਣੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਹ ਜਾਣਨਾ ਚਾਹੁੰਦੀ ਹੈ ਕਿ ਕਾਂਗਰਸ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਕੀ ਸੋਚ ਰੱਖਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦਿਆਂ ਨੂੰ ਹਲਕੇ ‘ਚ ਨਹੀਂ ਲਿਆ ਜਾ ਸਕਦਾ। ਧਾਲੀਵਾਲ ਨੇ ਦੁਹਰਾਇਆ ਕਿ ਦੀਪੇਂਦਰ ਹੁੱਡਾ ਦਾ ਕਥਿਤ ਬਿਆਨ ਬੇਹੱਦ ਦੁਖਦਾਈ ਹੈ ਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਾਂਗਰਸ ਲੀਡਰਸ਼ਿਪ ਤੋਂ ਇਸ ਪੂਰੇ ਮਾਮਲੇ ‘ਤੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ।

Loading...
Unable to load recommendations.
Follow Us
Related Stories
ਪੰਜਾਬ ‘ਚ ਮੌਨਸੂਨ ਕਮਜ਼ੋਰ, ਅਗਸਤ ‘ਚ ਔਸਤ ਨਾਲੋਂ 50 ਫ਼ੀਸਦੀ ਘੱਟ ਬਾਰਿਸ਼; ਆਉਣ ਵਾਲੇ ਦਿਨਾਂ ਚ ਗਰਮੀ ‘ਚ ਹੋ ਸਕਦਾ ਵਾਧਾ
ਨਿਸ਼ਾਨੇ ‘ਤੇ ਅੰਮ੍ਰਿਤਸਰ ਦੇ ਫੌਜੀ ਟਿਕਾਣੇ, ਸ਼ਹਿਜ਼ਾਦ ਭੱਟੀ ਨੈੱਟਵਰਕ ਦੀ ਸਾਜ਼ਿਸ਼ ਦਾ ਇਨਪੁਟ; ਖਾਸਾ ਛਾਉਣੀ ਤੇ ਬੁੱਢਾ ਥੇਹ ‘ਚ ਵਧਾਈ ਸੁਰੱਖਿਆ
ਚੰਨੀ ਦੀ ਵਾਇਰਲ ਤਸਵੀਰ ‘ਤੇ ਵਿਵਾਦ, ਸਾਬਕਾ ਮੇਅਰ ਨੇ ਲਿੱਖੀ ਚਿੱਠੀ; ਸੀਐਮ ਤੇ ਗਵਰਨਰ ਤੋਂ ਕਾਰਵਾਈ ਦੀ ਮੰਗ
ਅਜਨਾਲਾ ‘ਚ ਭਾਜਪਾ ਨੂੰ ਝਟਕਾ, ਮਹਿਤਾ ਤੇ ਚੋਪੜਾ ਪਰਿਵਾਰ AAP ‘ਚ ਸ਼ਾਮਲ; ਦਰਜਨਾਂ ਸਾਥੀਆਂ ਨੇ ਵੀ ਫੜ੍ਹਿਆ ਪੱਲਾ
ਟਾਇਲਟ ਕਲੀਨਰ ਪਿਲਾ ਕੇ ਕਤਲ, ਪਤੀ ਦੀ ਪ੍ਰੇਮਿਕਾ ਤੇ ਸੱਸ ਨੂੰ ਲੈ ਕੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ; ਆਖ਼ਿਰੀ ਸਮੇਂ ਤੱਕ ਧੀ ਨੂੰ ਦੇਖਣ ਦੀ ਤਾਂਘ ‘ਚ ਰਹੀ ਮ੍ਰਿਤਕਾ
ਭਾਜਪਾ ਨੇ ਪੰਜਾਬ ਚੋਣਾਂ ਲਈ ਤਿਆਰੀਆਂ ਕੀਤੀਆਂ ਤੇਜ਼, ਅੱਜ ਤੋਂ ਦੋ ਦਿਨਾਂ ਦੇ ਦੌਰੇ ‘ਤੇ ਬੀਐੱਲ ਸੰਤੋਸ਼