ਸਿਰੋਪਾਓ ਵਿਵਾਦ: ਸਸਪੈਂਡ ਸਿੰਘ ਸਾਹਿਬਾਨਾਂ ਦਾ ਖਰਚਾ ਚੁੱਕੇਗੀ ਕਾਂਗਰਸ, ਰਾਜਾ ਵੜਿੰਗ ਨੇ ਕੀਤਾ ਐਲਾਨ

Updated On: 

19 Sep 2025 11:11 AM IST

Rahul Gandhi Gurudwara Controversy: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਸਪੈਂਡ ਕੀਤੇ ਗਏ ਸਾਰੇ ਸਿੰਘ ਸਾਹਿਬਾਨਾਂ ਦੇ ਘਰ ਦਾ ਖਰਚਾ ਕਾਂਗਰਸ ਪਾਰਟੀ ਚੁੱਕੇਗੀ। ਰਾਜਾ ਵੜਿੰਗ ਨੇ ਕਿਹਾ ਕਿ ਇਹ ਦੁਖਦ ਹੈ ਕਿ ਸਿਰੋਪਾਓ ਦੇਣ ਵਾਲੇ ਸਿੰਘ ਸਾਹਿਬਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸਿਰੋਪਾਓ ਵਿਵਾਦ: ਸਸਪੈਂਡ ਸਿੰਘ ਸਾਹਿਬਾਨਾਂ ਦਾ ਖਰਚਾ ਚੁੱਕੇਗੀ ਕਾਂਗਰਸ, ਰਾਜਾ ਵੜਿੰਗ ਨੇ ਕੀਤਾ ਐਲਾਨ
Follow Us On

ਲੋਕ ਸਭਾ ਚ ਵਿਰੋਧੀ ਧਿਰ ਦੇ ਆਗੂ ਤੇ ਸਾਂਸਦ ਰਾਹੁਲ ਗਾਂਧੀ ਨੂੰ ਰਮਦਾਸ ਵਿਖੇ ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ ਦੇ ਸੇਵਾਦਾਰਾਂ ਵੱਲੋਂ ਸਿਰੋਪਾਓ ਦੇਣ ਦਾ ਮੁੱਦਾ ਭੱਖਣ ਤੋਂ ਬਾਅਦ ਐਸਜੀਪੀਸੀ ਨੇ ਉਕਤ ਸੇਵਾਦਾਰਾਂ ਨੂੰ ਸਸਪੈਂਡ ਕਰ ਦਿੱਤਾ ਸੀ। ਹੁਣ, ਇਸ ਮਾਮਲੇ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਸਪੈਂਡ ਕੀਤੇ ਗਏ ਸਾਰੇ ਸਿੰਘ ਸਾਹਿਬਾਨਾਂ ਦੇ ਘਰ ਦਾ ਖਰਚਾ ਕਾਂਗਰਸ ਪਾਰਟੀ ਚੁੱਕੇਗੀ। ਰਾਜਾ ਵੜਿੰਗ ਨੇ ਕਿਹਾ ਕਿ ਇਹ ਦੁਖਦ ਹੈ ਕਿ ਸਿਰੋਪਾਓ ਦੇਣ ਵਾਲੇ ਸਿੰਘ ਸਾਹਿਬਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਬਿਤੀ ਦਿਨੀਂ ਰਾਹੁਲ ਗਾਂਧੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਹ ਗੁਰਦੁਆਰਾ ਸਾਹਿਬ ਚ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੂੰ ਸਨਮਾਨ ਦੇਣ ਲਈ ਗੁਰਦੁਆਰੇ ਦੇ ਸਿੰਘ ਸਾਹਿਬਾਨਾਂ ਨੇ ਰਾਹੁਲ ਨੂੰ ਸਿਰੋਪਾਓ ਦਿੱਤਾ। ਹਾਲਾਂਕਿ, ਇਸ ਤੋਂ ਬਾਅਦ ਐਸਜੀਪੀਸੀ ਨੇ ਇਸ ਗੱਲ ਦਾ ਵਿਰੋਧ ਕੀਤਾ ਸੀ ਤੇ ਇਸ ਮੁੱਦੇ ਦੀ ਜਾਂਚ ਲਈ ਇੱਕ ਕਮੇਟੀ ਵੀ ਬਣਾਈ ਸੀ।

ਜਾਂਚ ਕਮੇਟੀ ਨੇ ਪਾਇਆ ਕਿ ਗੁਰਦੁਆਰੇ ਦੇ ਸਿੰਘ ਸਾਹਿਬਾਨਾਂ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ ਤੇ ਇਸ ਤੋਂ ਬਾਅਦ ਐਸਜੀਪੀਸੀ ਨੇ ਉਕਤ ਸਿੰਘ ਸਾਹਿਬਾਨਾਂ ਨੂੰ ਸਸਪੈਂਡ ਕਰ ਦਿੱਤਾ ਸੀ।

ਸ਼੍ਰੋਮਣੀ ਕਮੇਟੀ ਦਾ ਤਰਕ

ਰਾਹੁਲ ਗਾਂਧੀ ਦੇ ਵਿਵਾਦ ਦੇ ਮਾਮਲੇ ਦੀ ਜਾਂਚ ਲਈ ਬਣੀ ਕਮੇਟੀ ਦੀ ਰਿਪੋਰਟ ਤੇ ਹੋਈ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰਕ ਦਿੱਤਾ ਗਿਆ ਸੀ ਕਿ SGPC ਨੇ ਪਹਿਲਾਂ ਹੀ ਸਾਰੇ ਗੁਰਦੁਆਰਾ ਸਾਹਿਬਾਨਾਂ ਦੇ ਗ੍ਰੰਥੀਆਂ ਤੇ ਅਹੁਦੇਦਾਰਾਂ ਨੂੰ ਆਦੇਸ਼ ਕੀਤੇ ਹੋਏ ਹਨ ਕਿ ਸਿਰਪਾਓ, ਸਿਰਫ ਰਾਗੀ ਜੱਥਿਆਂ, ਧਾਰਮਿਕ ਸਖਸੀਅਤਾਂ ਤੇ ਸਿੱਖ ਮਹਾਪੁਰਸ਼ਾਂ ਨੂੰ ਹੀ ਦਿੱਤਾ ਜਾ ਸਕਦਾ ਹੈ। ਜਦੋਂ ਕਿ ਰਾਹੁਲ ਗਾਂਧੀ ਇੱਕ ਸਿਆਸੀ ਆਗੂ ਹਨ ਅਜਿਹੇ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਕੀਤੀ ਗਈ ਹੈ। ਇਹ ਵੀ ਪੜ੍ਹੋ: ਰਾਹੁਲ ਗਾਂਧੀ ਵਿਵਾਦ: ਜਾਣੋ ਸਿਰਪਾਓ ਦਾ ਇਤਿਹਾਸ, ਕਿਉਂ SGPC ਅੰਦਰੋਂ ਹੀ ਉੱਠੀ ਵਿਰੋਧ ਦੀ ਅਵਾਜ਼ ?