Rahul Gandhi Controversy: ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੇ ਬਿਆਨ ‘ਤੇ ਭਖੀ ਸਿਆਸਤ, ਜਾਣੋ ਰਾਹੁਲ ਗਾਂਧੀ ਨੇ ਕੀ ਕਿਹਾ

Updated On: 

01 Jun 2023 10:43 AM

Rahul Gandhi on Guru Nanak Devi Ji: ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉਹ ਥਾਈਲੈਂਡ ਗਏ ਸਨ। ਜਿਸ ਤੋਂ ਬਾਅਦ ਸਿਆਸਤ ਭਖ ਗਈ ਹੈ।

Rahul Gandhi Controversy: ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੇ ਬਿਆਨ ਤੇ ਭਖੀ ਸਿਆਸਤ, ਜਾਣੋ ਰਾਹੁਲ ਗਾਂਧੀ ਨੇ ਕੀ ਕਿਹਾ
Follow Us On

Punjab Latest Update: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) 10 ਦਿਨਾਂ ਦੇ ਅਮਰੀਕਾ ਦੌਰੇ ‘ਤੇ ਹਨ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਸਾਨ ਫਰਾਂਸਿਸਕੋ ‘ਚ ਭਾਰਤੀਆਂ ਨੂੰ ਸੰਬੋਧਨ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਦੇਵ ਬਾਰੇ ਅਜਿਹਾ ਦਾਅਵਾ ਕੀਤਾ, ਜਿਸ ਤੋਂ ਬਾਅਦ ਸਿਆਸਤ ਭਖ ਗਈ ਹੈ।

ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਦਿੱਤੇ ਭਾਸ਼ਣ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉਹ ਥਾਈਲੈਂਡ ਗਏ ਸਨ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ, “ਮੈਂ ਕਿਤੇ ਪੜ੍ਹਿਆ ਸੀ ਕਿ ਗੁਰੂ ਨਾਨਕ ਦੇਵ ਜੀ ਮੱਕਾ, ਸਾਊਦੀ ਅਰਬ ਗਏ ਸਨ। ਉਹ ਥਾਈਲੈਂਡ ਗਏ ਸਨ, ਉਹ ਸ਼੍ਰੀਲੰਕਾ ਗਏ ਸਨ। ਇਹ ਵੱਡੇ ਲੋਕ ਸਾਡੇ ਜਨਮ ਤੋਂ ਬਹੁਤ ਪਹਿਲਾਂ ਭਾਰਤ ਨੂੰ ਜੋੜ ਰਹੇ ਸਨ।”

ਰਾਹੁਲ ਦੇ ਬਿਆਨ ਨਾਲ ਮੈਨੂੰ ਠੇਸ ਪਹੁੰਚੀ- RP ਸਿੰਘ

ਸ੍ਰੀ ਗੁਰੂ ਨਾਨਕ ਜੀ ਦੀ ਉਦਾਸੀਆਂ ‘ਤੇ ਬੀਜੀਪੀ ਆਗੂ ਆਰ.ਪੀ ਸਿੰਘ ਭੜਕ ਉੱਠੇ ਹਨ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਬਿਆਨ ਨਾਲ ਮੈਨੂੰ ਬਹੁਤ ਠੇਸ ਪਹੁੰਚੀ ਹੈ। ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਜੀ ਦੀ ਉਦਾਸੀਆਂ ਦੀ ਤੁਲਨਾ ਭਾਰਤ ਜੋੜੋ ਯਾਤਰਾ ਨਾਲ ਕਰ ਦਿੱਤੀ। ਜਿਸ ਤੋਂ ਬਾਅਦ ਕਾਫੀ ਇਤਰਾਜ਼ ਜਤਾਇਆ ਜਾ ਰਿਹਾ ਹੈ। ਆਰ.ਪੀ ਸਿੰਘ ਨੇ ਇਹ ਵੀ ਕਿਹਾ ਕਿ ਐਸਜੀਪੀਸੀ ਅਤੇ ਡੀਐਸਜੀਐਮਸੀ ਵੱਲੋਂ ਰਾਹੁਲ ਦੇ ਬਿਆਨ ‘ਤੇ ਹਾਲੇ ਤੱਕ ਕੋਈ ਪ੍ਰਤੀਕ੍ਰਿਆ ਸਾਹਮਣੇ ਨਹੀਂ ਹੈ।

ਬੇਵਕੂਫੀ ਦੇ ਨਾਮ ਤੇ ਕਿੰਨਾ ਕੁਝ ਮੁਆਫ ਕਰੀਏ- ਸਿਰਸਾ

ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਕਿਹਾ ਕਿ ਬੇਵਕੂਫੀ ਦੇ ਨਾਮ ਤੇ ਕਿੰਨਾ ਕੁਝ ਮੁਆਫ ਕਰੀਏ। ਉਨ੍ਹਾਂ ਨੇ ਕਿਹਾ ਕਿ ਤੁਸੀਂ ਕਿਥੇ ਪੜੀਆਂ ਕਿ ਗੁਰੂ ਨਾਨਕ ਦੇਵ ਜੀ ਥਾਈਲੈਂਡ ਗਏ ਸੀ। ਉਨ੍ਹਾਂ ਕਿਹਾ ਕਿ ਧਰਮ ਦੀ ਗੱਲ ਕਰਦਿਆਂ ਤੁਹਾਡੇ ਤੋਂ ਸਮਝਦਾਰੀ ਦੀ ਉਮੀਦ ਨਾ ਹੀ ਕਰੀਏ?

ਅਮਰੀਕਾ ਦੇ ਸੈਨ ਫਰਾਂਸਿਸਕੋ ਵਿਚ ਦਿੱਤੇ ਭਾਸ਼ਣ ਵਿੱਚ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮੱਕਾ, ਥਾਈਲੈਂਡ ਅਤੇ ਸ੍ਰੀਲੰਕਾ ਦਾ ਦੌਰਾ ਕਰ ਚੁੱਕੇ ਹਨ। ਰਾਹੁਲ ਗਾਂਧੀ ਦੇ ਭਾਸ਼ਣ ਦਾ ਇਹ ਹਿੱਸਾ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਿਹਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ