ਕਾਂਗਰਸ ਨੇਤਾ ਰਾਹੁਲ ਗਾਂਧੀ ਕੁਝ ਹੀ ਦੇਰ ਬਾਅਦ ਪਹੁੰਚਣਗੇ ਅੰਮ੍ਰਿਤਸਰ, ਦਰਬਾਰ ਸਾਹਿਬ ਹੋਣਗੇ ਨਤਮਸਤਕ, ਸ਼ੈਡਿਊਲ ਜਾਰੀ

Updated On: 

18 Nov 2024 20:01 PM

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਅੱਜ ਸ਼ਾਮ 4.30 ਵਜੇ ਮਹਾਰਾਸ਼ਟਰ ਤੋਂ ਝਾਰਖੰਡ ਜਾਣਗੇ, ਫਿਰ ਉਥੋਂ ਉਹ ਆਪਣੀ ਨਿੱਜੀ ਉਡਾਣ ਰਾਹੀਂ ਸ਼ਾਮ ਸਾਢੇ 6 ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਫ੍ਰੈਸ਼ ਹੋਣ ਲਈ ਹੋਟਲ ਰਮਾਦਾ ਜਾਣਗੇ ਅਤੇ ਉਥੋਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਤ ਨੂੰ ਹੀ ਦਿੱਲੀ ਲਈ ਰਵਾਨਾ ਹੋਣਗੇ।

ਕਾਂਗਰਸ ਨੇਤਾ ਰਾਹੁਲ ਗਾਂਧੀ ਕੁਝ ਹੀ ਦੇਰ ਬਾਅਦ ਪਹੁੰਚਣਗੇ ਅੰਮ੍ਰਿਤਸਰ, ਦਰਬਾਰ ਸਾਹਿਬ ਹੋਣਗੇ ਨਤਮਸਤਕ, ਸ਼ੈਡਿਊਲ ਜਾਰੀ

ਰਾਹੁਲ ਗਾਂਧੀ ਦੀ ਪੁਰਣੀ ਤਸਵੀਰ

Follow Us On

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਸਭ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਦੇ ਦੌਰੇ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਆਪਣੇ ਅਣ-ਅਧਿਕਾਰਤ ਪ੍ਰੋਗਰਾਮ ਅਨੁਸਾਰ ਉਹ ਕੇਵਲ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਹੀ ਆ ਰਹੇ ਹਨ।

ਮੱਥਾ ਟੇਕਣ ਤੋਂ ਬਾਅਦ ਦਿੱਲੀ ਰਵਾਨਾ ਹੋਣਗੇ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਅੱਜ ਸ਼ਾਮ 4.30 ਵਜੇ ਮਹਾਰਾਸ਼ਟਰ ਤੋਂ ਝਾਰਖੰਡ ਜਾਣਗੇ, ਫਿਰ ਉਥੋਂ ਉਹ ਆਪਣੀ ਨਿੱਜੀ ਉਡਾਣ ਰਾਹੀਂ ਸ਼ਾਮ ਸਾਢੇ 6 ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਫ੍ਰੈਸ਼ ਹੋਣ ਲਈ ਹੋਟਲ ਰਮਾਦਾ ਜਾਣਗੇ ਅਤੇ ਉਥੋਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਤ ਨੂੰ ਹੀ ਦਿੱਲੀ ਲਈ ਰਵਾਨਾ ਹੋਣਗੇ।

ਜ਼ਿਕਰਯੋਗ ਹੈ ਕਿ 2 ਅਕਤੂਬਰ 2023 ਨੂੰ ਰਾਹੁਲ ਗਾਂਧੀ ਤਿੰਨ ਦਿਨ ਹਰਿਮੰਦਰ ਸਾਹਿਬ ‘ਚ ਰੁਕੇ ਅਤੇ ਉਨ੍ਹਾਂ ਨੇ ਸੇਵਾ ਕੀਤੀ।

20 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ

ਦੱਸ ਦਈਏ ਕਿ ਪੰਜਾਬ ‘ਚ 20 ਨਵੰਬਰ ਨੂੰ ਡੇਰਾ ਬਾਬਾ ਨਾਨਕ, ਬਰਨਾਲਾ, ਗਿੱਦੜਬਾਹਾ, ਚੱਬੇਵਾਲ ‘ਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਜਿਸ ‘ਚ ਕਾਂਗਰਸੀ ਉਮੀਦਵਾਰ ਪੂਰਾ ਜ਼ੋਰ ਲਗਾ ਰਹੇ ਹਨ ਪਰ ਚੋਣ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਉੱਥੇ ਨਹੀਂ ਪਹੁੰਚੇ। ਉਹ ਹਰ ਸਮੇਂ ਪ੍ਰਿਅੰਕਾ ਗਾਂਧੀ ਦੇ ਸਮਰਥਨ ‘ਚ ਵਾਨਖੇੜੇ ‘ਚ ਰਹੇ ਪਰ ਹੁਣ ਪੰਜਾਬ ‘ਚ ਚੋਣਾਂ ਤੋਂ ਇਕ ਦਿਨ ਪਹਿਲਾਂ ਆਉਣ ਨਾਲ ਕਾਂਗਰਸ ਦੇ ਉਮੀਦਵਾਰਾਂ ਨੂੰ ਫਾਇਦਾ ਮਿਲ ਸਕਦਾ ਹੈ।

Exit mobile version