AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬੰਬੀਹਾ ਗੈਂਗ ਨਾਲ ਜੁੜੇ ਵਿਅਕਤੀਆਂ ਦੇ ਟਿਕਾਣਿਆਂ ‘ਤੇ ਪੁਲਿਸ ਵੱਲੋਂ ਛਾਪੇਮਾਰੀ

ਬਠਿੰਡਾ,ਫਿਰੋਜ਼ਪੁਰ ਸਮੇਤ ਹੋਰ ਸਰਹੱਦੀ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਹੈ।

ਬੰਬੀਹਾ ਗੈਂਗ ਨਾਲ ਜੁੜੇ ਵਿਅਕਤੀਆਂ ਦੇ ਟਿਕਾਣਿਆਂ 'ਤੇ ਪੁਲਿਸ ਵੱਲੋਂ ਛਾਪੇਮਾਰੀ
ਸੰਕੇਤਕ ਤਸਵੀਰ
tv9-punjabi
| Published: 14 Feb 2023 15:51 PM IST
Share
ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਵਿੱਢੇ ਸਰਚ ਆਰਪੇਸ਼ਨ ਦੌਰਾਨ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ਤੇ ਪੂਰੇ ਪੰਜਾਬ ਵਿੱਚ ਕਈ ਜਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਸਵੇਰ ਤੋਂ ਹੀ ਚੱਲ ਰਹੀ ਹੈ। ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗਰੁੱਪ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ। ਰਿਪੋਰਟ ਦੇ ਆਧਾਰ ‘ਤੇ ਅਤੇ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਭਰ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਛਾਪੇਮਾਰੀ ਬਠਿੰਡਾ,ਫਿਰੋਜ਼ਪੁਰ ਸਮੇਤ ਹੋਰ ਸਰਹੱਦੀ ਇਲਾਕਿਆਂ ਵਿੱਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਹੈ। ਪੁਲਿਸ ਵੱਲੋਂ ਇਸ ਸੰਬੰਧ ਵਿੱਚ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਚਾਰ ਦਰਜਨ ਦੇ ਕਰੀਬ ਟੀਮਾਂ ਦਾ ਗਠਨ

ਸੂਤਰਾਂ ਅਨੁਸਾਰ ਇਨ੍ਹਾਂ ਠਿਕਾਣਿਆਂ ‘ਤੇ ਪੂਰੇ ਪੰਜਾਬ ‘ਚ ਨਾਲੋ-ਨਾਲ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ-ਫਿਰੋਜ਼ਪੁਰ ‘ਚ 40 ਦੇ ਕਰੀਬ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਟਿਆਲਾ ‘ਚ ਵੀ ਪੁਲਿਸ 25 ਦੇ ਕਰੀਬ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਪੂਰੇ ਸਰਚ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਕਰੀਬ 50 ਟੀਮਾਂ ਬਣਾਈਆਂ ਗਈਆਂ ਸਨ।

ਦਸਤਾਵੇਜ ਤੇ ਹੋਰ ਇਲੈਕਟ੍ਰਾਨਿਕ ਸਮਾਨ ਬਰਾਮਦ

ਪੰਜਾਬ ਪੁਲੀਸ ਵੱਲੋਂ ਇਨ੍ਹਾਂ ਟਿਕਾਣਿਆਂ ‘ਤੇ ਕਾਰਵਾਈ ਕਰਨ ਤੋਂ ਬਾਅਦ ਹੁਣ ਤੱਕ ਕਰੀਬ ਤਿੰਨ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੰਬੀਹਾ ਗਰੋਹ ਨਾਲ ਸਬੰਧਤ ਇਲੈਕਟ੍ਰਾਨਿਕ ਯੰਤਰ ਅਤੇ ਦਸਤਾਵੇਜ਼ ਵੀ ਪੁਲੀਸ ਨੇ ਕੁਝ ਥਾਵਾਂ ਤੋਂ ਜ਼ਬਤ ਕੀਤੇ ਹਨ।

ਕੌਣ ਸੀ ਬੰਬੀਹਾ ਗੈਂਗਸਟਰ?

ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਦਵਿੰਦਰ ਬੰਬੀਹਾ ਸ਼ੁਰੂ ਤੋਂ ਹੀ ਸ਼ਾਰਪ ਸ਼ੂਟਰ ਵਜੋਂ ਜਾਣਿਆ ਜਾਂਦਾ ਸੀ। ਗੈਂਗਸਟਰ ਦਵਿੰਦਰ ਬੰਬੀਹਾ ਜੋ ਕਿ ਜਿਲਾ ਮੋਗਾ ਦੇ ਪਿੰਡ ਬੰਬੀਹਾ ਭਾਈਕਾ ਦਾ ਰਹਿਣ ਵਾਲਾ ਸੀ ਸਾਲ 2016 ਵਿੱਚ ਬਠਿੰਡਾ ਪੁਲਿਸ ਨੇ ਰਾਮਪੁਰਾ ਫੂਲ ਇਲਾਕੇ ਵਿੱਚ ਦਵਿੰਦਰ ਬੰਬੀਹਾ ਦਾ ਐਨਕਾਊਂਟਰ ਕਰ ਦਿੱਤਾ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...