ਬੰਬੀਹਾ ਗੈਂਗ ਨਾਲ ਜੁੜੇ ਵਿਅਕਤੀਆਂ ਦੇ ਟਿਕਾਣਿਆਂ ‘ਤੇ ਪੁਲਿਸ ਵੱਲੋਂ ਛਾਪੇਮਾਰੀ

Published: 

14 Feb 2023 15:51 PM

ਬਠਿੰਡਾ,ਫਿਰੋਜ਼ਪੁਰ ਸਮੇਤ ਹੋਰ ਸਰਹੱਦੀ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਹੈ।

ਬੰਬੀਹਾ ਗੈਂਗ ਨਾਲ ਜੁੜੇ ਵਿਅਕਤੀਆਂ ਦੇ ਟਿਕਾਣਿਆਂ ਤੇ ਪੁਲਿਸ ਵੱਲੋਂ ਛਾਪੇਮਾਰੀ

File Photo

Follow Us On

ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਵਿੱਢੇ ਸਰਚ ਆਰਪੇਸ਼ਨ ਦੌਰਾਨ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ਤੇ ਪੂਰੇ ਪੰਜਾਬ ਵਿੱਚ ਕਈ ਜਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਸਵੇਰ ਤੋਂ ਹੀ ਚੱਲ ਰਹੀ ਹੈ। ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗਰੁੱਪ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ।

ਰਿਪੋਰਟ ਦੇ ਆਧਾਰ ‘ਤੇ ਅਤੇ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਭਰ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਛਾਪੇਮਾਰੀ ਬਠਿੰਡਾ,ਫਿਰੋਜ਼ਪੁਰ ਸਮੇਤ ਹੋਰ ਸਰਹੱਦੀ ਇਲਾਕਿਆਂ ਵਿੱਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਹੈ। ਪੁਲਿਸ ਵੱਲੋਂ ਇਸ ਸੰਬੰਧ ਵਿੱਚ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਚਾਰ ਦਰਜਨ ਦੇ ਕਰੀਬ ਟੀਮਾਂ ਦਾ ਗਠਨ

ਸੂਤਰਾਂ ਅਨੁਸਾਰ ਇਨ੍ਹਾਂ ਠਿਕਾਣਿਆਂ ‘ਤੇ ਪੂਰੇ ਪੰਜਾਬ ‘ਚ ਨਾਲੋ-ਨਾਲ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ-ਫਿਰੋਜ਼ਪੁਰ ‘ਚ 40 ਦੇ ਕਰੀਬ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਟਿਆਲਾ ‘ਚ ਵੀ ਪੁਲਿਸ 25 ਦੇ ਕਰੀਬ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਪੂਰੇ ਸਰਚ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਕਰੀਬ 50 ਟੀਮਾਂ ਬਣਾਈਆਂ ਗਈਆਂ ਸਨ।

ਦਸਤਾਵੇਜ ਤੇ ਹੋਰ ਇਲੈਕਟ੍ਰਾਨਿਕ ਸਮਾਨ ਬਰਾਮਦ

ਪੰਜਾਬ ਪੁਲੀਸ ਵੱਲੋਂ ਇਨ੍ਹਾਂ ਟਿਕਾਣਿਆਂ ‘ਤੇ ਕਾਰਵਾਈ ਕਰਨ ਤੋਂ ਬਾਅਦ ਹੁਣ ਤੱਕ ਕਰੀਬ ਤਿੰਨ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੰਬੀਹਾ ਗਰੋਹ ਨਾਲ ਸਬੰਧਤ ਇਲੈਕਟ੍ਰਾਨਿਕ ਯੰਤਰ ਅਤੇ ਦਸਤਾਵੇਜ਼ ਵੀ ਪੁਲੀਸ ਨੇ ਕੁਝ ਥਾਵਾਂ ਤੋਂ ਜ਼ਬਤ ਕੀਤੇ ਹਨ।

ਕੌਣ ਸੀ ਬੰਬੀਹਾ ਗੈਂਗਸਟਰ?

ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਦਵਿੰਦਰ ਬੰਬੀਹਾ ਸ਼ੁਰੂ ਤੋਂ ਹੀ ਸ਼ਾਰਪ ਸ਼ੂਟਰ ਵਜੋਂ ਜਾਣਿਆ ਜਾਂਦਾ ਸੀ। ਗੈਂਗਸਟਰ ਦਵਿੰਦਰ ਬੰਬੀਹਾ ਜੋ ਕਿ ਜਿਲਾ ਮੋਗਾ ਦੇ ਪਿੰਡ ਬੰਬੀਹਾ ਭਾਈਕਾ ਦਾ ਰਹਿਣ ਵਾਲਾ ਸੀ ਸਾਲ 2016 ਵਿੱਚ ਬਠਿੰਡਾ ਪੁਲਿਸ ਨੇ ਰਾਮਪੁਰਾ ਫੂਲ ਇਲਾਕੇ ਵਿੱਚ ਦਵਿੰਦਰ ਬੰਬੀਹਾ ਦਾ ਐਨਕਾਊਂਟਰ ਕਰ ਦਿੱਤਾ ਸੀ।

Exit mobile version