ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Police Raid: ਇੱਕੋ ਸਮੇਂ ਵਿੱਚ110 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ

ਪੰਜਾਬ ਨਿਊਜ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ ‘ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਕੀਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ […]

Punjab Police Raid: ਇੱਕੋ ਸਮੇਂ ਵਿੱਚ110 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ
ਇੱਕੋ ਸਮੇਂ ਵਿੱਚ110 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ। RAID ON 110 PLACES RAIDED SIMULTANEOUSLY ACROSS PUNJAB
Follow Us
tv9-punjabi
| Published: 02 Mar 2023 22:23 PM IST
ਪੰਜਾਬ ਨਿਊਜ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ ‘ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਕੀਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ। ਜ਼ਿਕਰਯੋਗ ਹੈ ਕਿ ਦੇਸ਼-ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ 110 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਸੀ, ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।

ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...