AAP MLA Raman Arora Arrest: ਆਪਣੇ ਹੀ MLA ਤੇ ਮਾਨ ਸਰਕਾਰ ਦੀ ਛਾਪੇਮਾਰੀ, ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ, ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ
ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ਼ ਕੁੱਝ ਸ਼ਿਕਾਇਤਾਂ ਮਿਲੀਆਂ ਸਨ। ਜਿਸ ਵਿੱਚ ਉਹਨਾਂ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ। ਜਿਸ ਮਗਰੋਂ ਹੁਣ ਸਰਕਾਰ ਵੱਲੋਂ ਉਹਨਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ਼ ਕੁੱਝ ਸ਼ਿਕਾਇਤਾਂ ਮਿਲੀਆਂ ਸਨ। ਜਿਸ ਵਿੱਚ ਉਹਨਾਂ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ। ਜਿਸ ਮਗਰੋਂ ਹੁਣ ਸਰਕਾਰ ਵੱਲੋਂ ਉਹਨਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਰਮਨ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਮਾਮਲੇ ਦੀ ਜਾਂਚ ਕਰਨ ਲਈ ਸਵੇਰ ਸਮੇਂ ਪੰਜਾਬ ਸਰਕਾਰ ਦੇ ਅਫ਼ਸਰ ਰਮਨ ਅਰੋੜਾ ਦੇ ਘਰ ਵਿਖੇ ਪਹੁੰਚੇ। ਜਿੱਥੇ ਉਹਨਾਂ ਵੱਲੋਂ ਘਰ ਦੀ ਤਲਾਸ਼ੀ ਲਈ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਨੂੰ ਕਿਹੜੇ ਥਾਣੇ ਲਿਜਾਇਆ ਜਾਵੇਗਾ। ਇਸ ਬਾਰੇ ਸਥਿਤੀ ਕਲੀਅਰ ਨਹੀਂ ਹੈ।
ਕੀ ਹੈ ਮਾਮਲਾ
ਦਰਅਸਲ ਸਰਕਾਰ ਕੋਲ ਕੁੱਝ ਸ਼ਿਕਾਇਤਾਂ ਪਹੁੰਚੀਆਂ ਸਨ। ਜਿਸ ਵਿੱਚ ਰਮਨ ਅਰੋੜਾ ਖਿਲਾਫ਼ ਇਲਜ਼ਾਮ ਲਗਾਇਆ ਗਿਆ ਸੀ ਕਿ ਉਹ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਜਲੰਧਰ ਦੇ ਲੋਕਾਂ ਨੂੰ ਝੂਠੇ ਨੋਟਿਸ ਭਜਵਾਉਂਦੇ ਹਨ। ਜਿਸ ਤੋਂ ਬਾਅਦ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਇਲਜ਼ਾਮ ਹੈ ਰਮਨ ਅਰੋੜਾ ਇਸ ਦੇ ਬਦਲੇ ਲੋਕਾਂ ਤੋਂ ਪੈਸੇ ਲੈਕੇ ਉਹਨਾਂ ਨੋਟਿਸਾਂ ਨੂੰ ਵਾਪਿਸ ਕਰਵਾ ਦਿੰਦਾ ਸੀ।
ਸੁਰੱਖਿਆ ਹੋਈ ਸੀ ਵਾਪਿਸ
ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਹਨਾਂ ਨੂੰ ਮਿਲੀ ਸੁਰੱਖਿਆ ਵਾਪਿਸ ਲੈ ਲਈ ਸੀ। ਜਿਸ ਤੋਂ ਬਾਅਦ ਰਮਨ ਅਰੋੜਾ ਨੇ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜੇਕਰ ਸਰਕਾਰ ਨੂੰ ਸਹੀ ਲੱਗਿਆ ਹੈ ਤਾਂ ਉਹਨਾਂ ਨੇ ਸੁਰੱਖਿਆ ਵਾਪਿਸ ਲੈ ਲਿਆ ਹੈ।
ਇਹ ਵੀ ਪੜ੍ਹੋ
ਵਿਵਾਦ ਵਿੱਚ ਰਹੇ ਅਰੋੜਾ
ਸਤੰਬਰ ਵਿੱਚ, 2022 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਤੋਂ ਲਗਭਗ 7 ਮਹੀਨੇ ਬਾਅਦ, ਵਿਧਾਇਕ ਰਮਨ ਅਰੋੜਾ ਦਾ ਦੋ ਦੁਕਾਨਦਾਰਾਂ ਵਿਚਕਾਰ ਲੜਾਈ ਨੂੰ ਸੁਲਝਾਉਂਦੇ ਸਮੇਂ ਡੀਸੀਪੀ ਨਰੇਸ਼ ਡੋਗਰਾ ਨਾਲ ਝਗੜਾ ਹੋ ਗਿਆ। ਇਸ ਵਿਵਾਦ ਨੇ ਸੂਬੇ ਦੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਹਾਲਾਂਕਿ ਬਾਅਦ ਵਿੱਚ, ਦੋਵਾਂ ਵਿਚਕਾਰ ਇੱਕ ਸਮਝੌਤਾ ਹੋਇਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਨੇ ਆਪਣੇ 2 ਵਿਧਾਇਕਾਂ ਖਿਲਾਫ਼ ਕਾਰਵਾਈ ਕੀਤੀ ਸੀ। ਉਹਨਾਂ ਵਿੱਚੋਂ ਇੱਕ ਵਿਜੈ ਸਿੰਗਲਾ ਤਾਂ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਉਹਨਾਂ ਤੇ ਕਮਿਸ਼ਨ ਮੰਗਣ ਦਾ ਇਲਜ਼ਾਮ ਲੱਗਿਆ ਸੀ ਇਸ ਤੋਂ ਇਲਾਵਾ ਵਿਧਾਇਕ ਅਮਿਤ ਰਤਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਹੁਣ ਉਹ ਜ਼ਮਾਨਤ ਤੇ ਬਾਹਰ ਹਨ।