ਪੰਜਾਬ ‘ਚ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ, ਕਈ ਟ੍ਰੇਨਾਂ ਰੱਦ; ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ
ਅੱਜ ਪੰਜਾਬ ਵਿੱਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ ਹੈ। 6 ਸੂਬੇ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਅੱਜ ਦੂਜਾ ਦਿਨ ਹੈ। ਉੱਤਰੀ ਭਾਰਤ ਦੇ 6 ਸੂਬੇ ਦੀਆਂ 19 ਕਿਸਾਨ ਜਥੇਬੰਦੀਆਂ ਅੰਮ੍ਰਿਤਸਰ, ਜਲੰਧਰ ਛਾਉਣੀ ਅਤੇ ਤਰਨਤਾਰਨ ਸਮੇਤ 12 ਥਾਵਾਂ ‘ਤੇ ਰੇਲ ਪਟੜੀਆਂ ‘ਤੇ ਧਰਨਾ ਦੇ ਰਹੀਆਂ ਹਨ। ਜਿਸ ਕਾਰਨ ਰੇਲਵੇ ਨੂੰ ਕਈ ਟ੍ਰੇਨਾਂ ਰੱਦ ਕਰਨੀਆਂ ਪਈਆਂ ਅਤੇ ਕਈ ਟ੍ਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ। ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ, ਪੰਜਾਬ ਅਤੇ ਦਿੱਲੀ ਵਿਚਾਲੇ ਚੱਲਣ ਵਾਲੀਆਂ ਹੋਰ ਟ੍ਰੇਨਾਂ ਵੀ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਦੀ ਸੂਚੀ ਰੇਲਵੇ ਵੱਲੋਂ ਜਾਰੀ ਕੀਤੀ ਗਈ ਹੈ।
ਬੱਸਾਂ ‘ਚ ਸਵਾਰੀਆਂ ਦੀ ਵੱਡੀ ਗਿਣਤੀ
ਪੰਜਾਬ ‘ਚ ਰੇਲ ਪਟੜੀਆਂ ‘ਤੇ ਜਾਮ ਲੱਗਣ ਕਾਰਨ ਕਈ ਟ੍ਰੇਨਾਂ ਦੇ ਰੂਟ ਵੀ ਛੋਟੇ ਕਰ ਦਿੱਤੇ ਗਏ ਹਨ। ਅਜਿਹੇ ‘ਚ ਪੰਜਾਬ ਜਾਣ ਵਾਲੇ ਯਾਤਰੀ ਰੇਲ ਗੱਡੀ ਰਾਹੀਂ ਅੰਬਾਲਾ ਪਹੁੰਚ ਰਹੇ ਹਨ ਅਤੇ ਉਸ ਤੋਂ ਅੱਗੇ ਬੱਸਾਂ ‘ਚ ਸਫਰ ਕਰ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਵੱਖ-ਵੱਖ ਰੂਟਾਂ ‘ਤੇ ਚੱਲਣ ਵਾਲੀਆਂ ਟਰੇਨਾਂ ‘ਚ ਯਾਤਰੀਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ।
#WATCH | Punjab: Farmers, under the aegis of Kisan Mazdoor Sangharsh Committee, continue to sit on railway tracks as they stage a ‘Rail Roko Andolan’ over their demands, including Committee for MSP, withdrawal of cases regarding agitation in Delhi and compensation & jobs for pic.twitter.com/sjpuwNhhfJ
— ANI (@ANI) September 29, 2023
ਇਹ ਵੀ ਪੜ੍ਹੋ
ਜਾਣੋ ਕਿੱਥੇ ਰੇਲ ਪਟੜੀਆਂ ਜਾਮ
ਪੰਜਾਬ ਦੇ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ ਦੇ ਬਟਾਲਾ, ਜਲੰਧਰ ਛਾਉਣੀ, ਤਰਨਤਾਰਨ, ਸੁਨਾਮ, ਨਾਭਾ, ਬਸਤੀ ਟੈਂਕਵਾਲੀ ਅਤੇ ਫ਼ਿਰੋਜ਼ਪੁਰ ਦੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ, ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਕਿਸਾਨ ਰੇਲ ਪਟੜੀਆਂ ਤੇ ਧਰਨਾ ਦੇ ਰਹੇ ਹਨ।
#WATCH | Punjab | Farmers, under the aegis of Kisan Mazdoor Sangharsh Committee, sit on railway tracks as they stage a ‘Rail Roko Andolan’ over their demands, including Committee for MSP, withdrawal of cases regarding agitation in Delhi and compensation & jobs for families of pic.twitter.com/fy9t6XieHH
— ANI (@ANI) September 28, 2023
ਕਰਜ਼ਾ ਮੁਆਫ਼ੀ ਸਮੇਤ ਹੋਰ ਵੀ ਕਈ ਮੰਗਾਂ
ਧਰਨਾ ਦੇ ਰਹੇ ਕਿਸਾਨਾਂ ਦੀ ਮੰਗ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇੱਕ-ਇੱਕ ਨੌਕਰੀ ਦੇਣ ਦੀ ਮੰਗ ਕੀਤੀ, ਧਰਨਾਕਾਰੀ ਕਿਸਾਨਾਂ ਦੀ ਇਹ ਵੀ ਮੰਗ ਹੈ ਕਿ ਹੜ੍ਹਾਂ ਅਤੇ ਬਰਸਾਤਾਂ ਵਿੱਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ।