ਪੰਜਾਬ ‘ਚ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ, ਕਈ ਟ੍ਰੇਨਾਂ ਰੱਦ; ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ

Updated On: 

29 Sep 2023 10:44 AM IST

ਅੱਜ ਪੰਜਾਬ ਵਿੱਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ ਹੈ। 6 ਸੂਬੇ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਚ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ, ਕਈ ਟ੍ਰੇਨਾਂ ਰੱਦ; ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ
ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਅੱਜ ਦੂਜਾ ਦਿਨ ਹੈ। ਉੱਤਰੀ ਭਾਰਤ ਦੇ 6 ਸੂਬੇ ਦੀਆਂ 19 ਕਿਸਾਨ ਜਥੇਬੰਦੀਆਂ ਅੰਮ੍ਰਿਤਸਰ, ਜਲੰਧਰ ਛਾਉਣੀ ਅਤੇ ਤਰਨਤਾਰਨ ਸਮੇਤ 12 ਥਾਵਾਂ ‘ਤੇ ਰੇਲ ਪਟੜੀਆਂ ‘ਤੇ ਧਰਨਾ ਦੇ ਰਹੀਆਂ ਹਨ। ਜਿਸ ਕਾਰਨ ਰੇਲਵੇ ਨੂੰ ਕਈ ਟ੍ਰੇਨਾਂ ਰੱਦ ਕਰਨੀਆਂ ਪਈਆਂ ਅਤੇ ਕਈ ਟ੍ਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ। ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ, ਪੰਜਾਬ ਅਤੇ ਦਿੱਲੀ ਵਿਚਾਲੇ ਚੱਲਣ ਵਾਲੀਆਂ ਹੋਰ ਟ੍ਰੇਨਾਂ ਵੀ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਦੀ ਸੂਚੀ ਰੇਲਵੇ ਵੱਲੋਂ ਜਾਰੀ ਕੀਤੀ ਗਈ ਹੈ।

ਬੱਸਾਂ ‘ਚ ਸਵਾਰੀਆਂ ਦੀ ਵੱਡੀ ਗਿਣਤੀ

ਪੰਜਾਬ ‘ਚ ਰੇਲ ਪਟੜੀਆਂ ‘ਤੇ ਜਾਮ ਲੱਗਣ ਕਾਰਨ ਕਈ ਟ੍ਰੇਨਾਂ ਦੇ ਰੂਟ ਵੀ ਛੋਟੇ ਕਰ ਦਿੱਤੇ ਗਏ ਹਨ। ਅਜਿਹੇ ‘ਚ ਪੰਜਾਬ ਜਾਣ ਵਾਲੇ ਯਾਤਰੀ ਰੇਲ ਗੱਡੀ ਰਾਹੀਂ ਅੰਬਾਲਾ ਪਹੁੰਚ ਰਹੇ ਹਨ ਅਤੇ ਉਸ ਤੋਂ ਅੱਗੇ ਬੱਸਾਂ ‘ਚ ਸਫਰ ਕਰ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਵੱਖ-ਵੱਖ ਰੂਟਾਂ ‘ਤੇ ਚੱਲਣ ਵਾਲੀਆਂ ਟਰੇਨਾਂ ‘ਚ ਯਾਤਰੀਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ।

ਜਾਣੋ ਕਿੱਥੇ ਰੇਲ ਪਟੜੀਆਂ ਜਾਮ

ਪੰਜਾਬ ਦੇ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ ਦੇ ਬਟਾਲਾ, ਜਲੰਧਰ ਛਾਉਣੀ, ਤਰਨਤਾਰਨ, ਸੁਨਾਮ, ਨਾਭਾ, ਬਸਤੀ ਟੈਂਕਵਾਲੀ ਅਤੇ ਫ਼ਿਰੋਜ਼ਪੁਰ ਦੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ, ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਕਿਸਾਨ ਰੇਲ ਪਟੜੀਆਂ ਤੇ ਧਰਨਾ ਦੇ ਰਹੇ ਹਨ।

ਕਰਜ਼ਾ ਮੁਆਫ਼ੀ ਸਮੇਤ ਹੋਰ ਵੀ ਕਈ ਮੰਗਾਂ

ਧਰਨਾ ਦੇ ਰਹੇ ਕਿਸਾਨਾਂ ਦੀ ਮੰਗ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇੱਕ-ਇੱਕ ਨੌਕਰੀ ਦੇਣ ਦੀ ਮੰਗ ਕੀਤੀ, ਧਰਨਾਕਾਰੀ ਕਿਸਾਨਾਂ ਦੀ ਇਹ ਵੀ ਮੰਗ ਹੈ ਕਿ ਹੜ੍ਹਾਂ ਅਤੇ ਬਰਸਾਤਾਂ ਵਿੱਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ।
Loading...
Unable to load recommendations.
Follow Us
Related Stories
ਅੰਦੋਲਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਿੱਚ ਪਈ ਫੁੱਟ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਦੇਣਗੇ ਧਰਨੇ
ਸੁਨਾਮ: ਧੂਰੀ ਸ਼ੂਗਰ ਮਿੱਲ ਖੋਲ੍ਹਣ ਲਈ ਧਰਨਾ ਦੇ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰਾਂ ਚੋਂ ਲਿਆ ਹਿਰਾਸਤ ਵਿੱਚ
ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਕਿਸਾਨ, ਮੁਲਤਵੀ ਕੀਤਾ ਚੰਡੀਗੜ੍ਹ ਕੂਚ ਦਾ ਫੈਸਲਾ, ਭਲਕੇ ਮੀਟਿੰਗ ਦੌਰਾਨ ਤੈਅ ਹੋਵੇਗੀ ਅਗਲੀ ਰਣਨੀਤੀ
ਜਲੰਧਰ ‘ਚ ਰੇਲ ਗੱਡੀਆਂ ਰੋਕਣ ਵਾਲੇ 350 ਕਿਸਾਨਾਂ ਖਿਲਾਫ FIR, ਗੰਨੇ ਦੇ ਰੇਟ ਵਧੇ ਨੂੰ ਲੈਕੇ ਕੀਤਾ ਸੀ ਰੇਲਵੇ ਟਰੈਕ ਜਾਮ
ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਕਿਸਾਨ: ਸ਼ਹਿਰ ਦੀਆਂ ਕਈ ਸੜਕਾਂ ਰਹਿਣਗੀਆਂ ਬੰਦ; ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ
ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਜਾਮ, ਦਿੱਲੀ-ਜੰਮੂ NH ‘ਤੇ 3 ਦਿਨਾਂ ਤੋਂ ਕਿਸਾਨਾਂ ਦਾ ਧਰਨਾ ਜਾਰੀ