ਅੱਜ ਹੋਵੇਗਾ ਰੇਲਾਂ ਦਾ ਚੱਕਾ ਜਾਮ, ਚੰਡੀਗੜ੍ਹ ਚ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ

Published: 

18 Dec 2024 06:45 AM

ਡੱਲੇਵਾਲ ਦੇ ਮਰਨ ਵਰਤ ਦਾ ਅੱਜ 23ਵਾਂ ਦਿਨ ਹੈ। ਸਿਹਤ ਵਿਗੜਨ ਕਾਰਨ ਉਹ ਮੰਗਲਵਾਰ ਨੂੰ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ। ਡਾਕਟਰਾਂ ਅਨੁਸਾਰ ਡੱਲੇਵਾਲ ਦਾ ਜਿਗਰ ਅਤੇ ਗੁਰਦੇ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਦੀ ਨਜ਼ਰ ਵਿਚ ਵੀ ਅੰਤਰ ਸੀ। ਚਿਹਰੇ ਦਾ ਰੰਗ ਫਿੱਕਾ ਪੈ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਕੁਝ ਨਹੀਂ ਖਾ ਰਹੇ ਹਨ। ਇਸ ਕਾਰਨ ਸਾਈਲੈਂਟ ਅਟੈਕ ਦਾ ਖ਼ਤਰਾ ਸਭ ਤੋਂ ਵੱਧ ਰਹਿੰਦਾ ਹੈ।

ਅੱਜ ਹੋਵੇਗਾ ਰੇਲਾਂ ਦਾ ਚੱਕਾ ਜਾਮ, ਚੰਡੀਗੜ੍ਹ ਚ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ

ਸੰਕੇਤਕ ਤਸਵੀਰ

Follow Us On

ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ‘ਤੇ ਪਟੜੀਆਂ ‘ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ਤੇ ਜਾਮ ਲਗਾਉਣਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ।

ਇਸੇ ਦੌਰਾਨ ਖਨੌਰੀ ਸਰਹੱਦ ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ।ਇਸ ਤੋਂ ਬਾਅਦ ਸ਼ਾਮ 7 ਵਜੇ ਰਾਜਪਾਲ ਨੂੰ ਮਿਲਣ ਦਾ ਪ੍ਰੋਗਰਾਮ ਹੈ। ਭਾਵੇਂ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ।

ਸਰਕਾਰ ਨਾਲ ਹੀ ਗੱਲ ਕਰਨਗੇ ਕਿਸਾਨ

ਦੂਜੇ ਪਾਸੇ ਹਾਈ ਪਾਵਰ ਕਮੇਟੀ ਨੇ ਅੱਜ ਹੀ ਕਿਸਾਨਾਂ ਨੂੰ ਪੰਚਕੂਲਾ ਵਿੱਚ ਮੀਟਿੰਗ ਲਈ ਬੁਲਾਇਆ ਸੀ ਪਰ ਕਿਸਾਨਾਂ ਨੇ ਕਮੇਟੀ ਨੂੰ ਪੱਤਰ ਲਿਖ ਕੇ ਮੀਟਿੰਗ ਵਿੱਚ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਹੀ ਮੀਟਿੰਗ ਕਰਨਗੇ।

ਭੁੱਖ ਹੜਤਾਲ 23ਵੇਂ ਦਿਨ ਚ ਸ਼ਾਮਿਲ

ਡੱਲੇਵਾਲ ਦੇ ਮਰਨ ਵਰਤ ਦਾ ਅੱਜ 23ਵਾਂ ਦਿਨ ਹੈ। ਸਿਹਤ ਵਿਗੜਨ ਕਾਰਨ ਉਹ ਮੰਗਲਵਾਰ ਨੂੰ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ। ਡਾਕਟਰਾਂ ਅਨੁਸਾਰ ਡੱਲੇਵਾਲ ਦਾ ਜਿਗਰ ਅਤੇ ਗੁਰਦੇ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਦੀ ਨਜ਼ਰ ਵਿਚ ਵੀ ਅੰਤਰ ਸੀ। ਚਿਹਰੇ ਦਾ ਰੰਗ ਫਿੱਕਾ ਪੈ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਕੁਝ ਨਹੀਂ ਖਾ ਰਹੇ ਹਨ। ਇਸ ਕਾਰਨ ਸਾਈਲੈਂਟ ਅਟੈਕ ਦਾ ਖ਼ਤਰਾ ਸਭ ਤੋਂ ਵੱਧ ਰਹਿੰਦਾ ਹੈ।

ਜੱਥੇਦਾਰ ਨੇ ਕੀਤੀ ਮੁਲਾਕਾਤ

ਮੰਗਲਵਾਰ ਨੂੰ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਪੰਜਾਬੀ ਗਾਇਕ ਰੇਸ਼ਮ ਅਨਮੋਲ ਉਨ੍ਹਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ। ਇਸ ਤੋਂ ਪਹਿਲਾਂ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਡੀਸੀ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

Exit mobile version