Rail Roko in Punjab: ਰੇਲਵੇ ਟ੍ਰੈਕ ‘ਤੇ ਕਿਸਾਨਾਂ ਦਾ ਧਰਨਾ, ਸਰਕਾਰ ਦੀਆਂ ਨੀਤੀਆਂ ਖਿਲਾਫ ਪ੍ਰਦਰਸ਼ਨ
ਪੰਜਾਬ ਭਰ ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Rail Roko in Punjab: ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਰੇਲਵੇ ਟ੍ਰੈਕ ‘ਤੇ ਬੈਠਕੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
ਇਸ ਬਾਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਬਿਆਨ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਸੀ ਕਿ 18 ਮਈ ਨੂੰ ਦੁਪਹਿਰ ਇੱਕ ਵਜੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਸਰਕਾਰ ਦੀਆਂ ਨੀਤੀਆਂ ਖਿਲਾਫ ਐਲਾਨ ਕੀਤਾ ਗਿਆ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਨਾਂ ਨੂੰ ਰੋਕਾਂ ਰੋਕਣਾਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਹ ਰੇਲਾਂ ਰੋਕਣਾਂ ਨਹੀਂ ਚਾਹੁੰਦੇ।
ਯੋਗ ਮੁਅਵਜ਼ੇ ਦੇ ਚੈੱਕ
ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਨਾਲ ਸੂਬੇ ਦੇ ਲੋਕ ਖੱਜਲ ਖੁਆਰ ਹੁੰਦੇ ਹਨ ਪਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਸਾਨੂੰ ਰੇਲ ਰੋਕੋ ਧਰਨੇ ਲਗਾਉਣੇ ਪੈ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਗੁਰਦਾਸਪੁਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ (Punjab Government) ਵੱਲੋਂ ਜ਼ਮੀਨਾਂ ਦੇ ਯੋਗ ਮੁਆਵਜ਼ੇ ਦੇ ਚੈੱਕ ਦੇ ਕੇ ਬਾਅਦ ਵਿੱਚ ਜ਼ਮੀਨਾਂ ਤੇ ਕਬਜ਼ੇ ਕਰਨ ਦੀ ਮੰਗ ਪ੍ਰਵਾਨ ਕੀਤੀ ਸੀ ਅਗਸਤ ਮਹੀਨੇ ਤੱਕ ਦਾ ਟਾਈਮ ਲਿਆ ਸੀ। ਪਰ ਹੁਣ ਗੁਰਦਾਸਪੁਰ ਵਿੱਚ ਵੱਡੀ ਫੌਜ ਲਗਾ ਕੇ ਜ਼ਮੀਨਾਂ ‘ਤੇ ਕਬਜੇ ਲੈ ਕੇ ਕਾਰਪੋਰੇਟ ਘਰਾਣਿਆਂ ਲਈ ਸੜਕਾਂ ਕੱਢੀਆਂ ਜਾ ਰਹੀਆਂ ਹਨ।
ਜਬਰੀ ਕਬਜ਼ਾ ਕਰ ਰਹੀ ਸਰਕਾਰ- ਪੰਧੇਰ
ਉਨ੍ਹਾਂ ਕਿਹਾ ਕਿ ਇਵੇਂ ਹੀ ਤਰਨਤਾਰਨ ਦੇ ਵਿੱਚ ਮਈ ਵਿੱਚ ਕਬਜਾ ਲੈਣ ਲਈ ਕਿਹਾ ਸੀ। ਅੰਮਿਤਸਰ ਵਿੱਚ ਕੁਝ ਥਾਵਾਂ ‘ਤੇ ਜ਼ਮੀਨ ਜਬਰੀ ਕਬਜ਼ਾ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਕਹਿੰਦੀ ਹੈ ਕਿ ਸਾਡੇ ਨਾਲ ਬੈਠ ਕੇ ਗੱਲ ਕਰ ਲਵੋ ਤਾਂ ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਤੇ ਪੰਜਾਬ ਦੇ ਲੋਕਾਂ ਨੂੰ ਕਹਿਣਾ ਚਾਹੁੰਦੇ ਹਾਂ ਅਸੀਂ ਰੇਲਾਂ ਜਾਮ ਨਹੀਂ ਕਰਨਾ ਚਾਹੁੰਦੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਕਰੋ ਜਾਂ ਮਰੋ ਦੀ ਨੀਤੀ ਵਿੱਚ ਹੈ ਕਿਸਾਨਾਂ ਨੂੰ ਕੁੱਟ ਕੇ ਕਿਸਾਨਾਂ ਦੀਆਂ ਲਾਸ਼ਾਂ ‘ਤੇ ਚੜ੍ਹ ਕੇ ਸਰਕਾਰ ਕਬਜ਼ੇ ਕਰਨਾ ਚਾਹੁੰਦੀ ਹੈ।