ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਜਾਮ, ਦਿੱਲੀ-ਜੰਮੂ NH ‘ਤੇ 3 ਦਿਨਾਂ ਤੋਂ ਕਿਸਾਨਾਂ ਦਾ ਧਰਨਾ ਜਾਰੀ
ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵੱਲੋਂ ਜਲੰਧਰ ਦੇ ਪੀਏਪੀ ਚੌਕ ਤੋਂ ਕੁਝ ਦੂਰੀ ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਗੰਨੇ ਦੇ ਰੇਟ ਵਧਾਉਣ ਦੀ ਉਨ੍ਹਾਂ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ 26 ਨਵੰਬਰ ਨੂੰ ਚੰਡੀਗੜ੍ਹ ਰੋਸ ਮਾਰਚ ਦਾ ਐਲਾਨ ਕੀਤਾ ਹੈ।
ਜਲੰਧਰ ਵਿੱਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਵੀ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵੱਲੋਂ ਜਲੰਧਰ ਦੇ ਪੀਏਪੀ ਚੌਕ ਤੋਂ ਕੁਝ ਦੂਰੀ ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ।
ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਹਾਈਵੇਅ ਜਾਮ ਕਰਕੇ ਲੋਕਾਂ ਨੂੰ ਪਰੇਸ਼ਾਨ ਨਾ ਕਰਨ ਦੀ ਸਲਾਹ ਦਿੱਤੀ ਸੀ। ਹਾਲਾਂਕਿ ਬੈਰੀਕੇਡਿੰਗ ਦੇ ਬਾਵਜੂਦ ਜਲੰਧਰ ਪੁਲਿਸ ਕਿਸਾਨਾਂ ਨੂੰ ਰੋਕ ਨਹੀਂ ਸਕੀ। ਫਿਲਹਾਲ ਹਾਈਵੇਅ ‘ਤੇ ਸਰਵਿਸ ਲੇਨ ਰਾਹੀਂ ਆਵਾਜਾਈ ਨੂੰ ਜਾਣ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਗੰਨੇ ਦੇ ਰੇਟ ਵਧਾਉਣ ਦੀ ਉਨ੍ਹਾਂ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ 26 ਨਵੰਬਰ ਨੂੰ ਚੰਡੀਗੜ੍ਹ ਰੋਸ ਮਾਰਚ ਦਾ ਐਲਾਨ ਕੀਤਾ ਹੈ।
ਲੋਕਾਂ ਨੂੰ ਆਪਣੇ ਖਿਲਾਫ ਨਾ ਬਣਾਓ- CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੇ ਵਿਰੋਧ ‘ਤੇ ਟਵੀਟ ਕਰਦਿਆਂ ਕਿਹਾ ਸੀ-ਮੈਂ ਕਿਸਾਨ ਯੂਨੀਅਨਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਹਰ ਚੀਜ਼ ਲਈ ਸੜਕਾਂ ਬੰਦ ਕਰਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰਨ। ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦੇ ਪੰਜਾਬ ਭਵਨ, ਸਕੱਤਰੇਤ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਘਰ ਵਿੱਚ ਉਪਲਬਧ ਹੈ।
‘ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨੇ ਦਾ ਨਹੀਂ ਕੋਈ ਫਾਇਦਾ’
ਕਿਸਾਨਾਂ ਨੇ ਮੁੱਖ ਮੰਤਰੀ ਮਾਨ ਦੇ ਟਵੀਟ ‘ਤੇ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਾਨੂੰ ਹਾਈਵੇ ‘ਤੇ ਨਹੀਂ, ਸਗੋਂ ਮੰਤਰੀਆਂ ਦੇ ਦਫਤਰਾਂ ਅਤੇ ਘਰਾਂ ਦੇ ਬਾਹਰ ਧਰਨਾ ਦੇਣ ਲਈ ਕਿਹਾ ਸੀ। ਕਿਸਾਨਾਂ ਵੱਲੋਂ ਲਗਾਤਾਰ ਆਪਣੀ ਮੰਗਾਂ ਨੂੰ ਲੈ ਕੇ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਜਿਸ ਦਾ ਸਰਕਾਰ ਤੇ ਕੋਈ ਵੀ ਅਸਰ ਨਹੀਂ ਦਿੱਖ ਰਿਹਾ। ਜਿਸ ਕਾਰਨ ਕਿਸਾਨ ਹਾਈਵੇਅ ਨੂੰ ਜਾਮ ਕਰਨ ਲਈ ਮਜਬੂਰ ਹੋ ਗਏ। ਕਿਸਾਨਾਂ ਨੇ ਕਿਹਾ ਕਿ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨੇ ਦੇਣ ਦਾ ਕੋਈ ਫਾਇਦਾ ਨਹੀਂ ਹੋਵੇਗਾ।
ਇਹ ਵੀ ਪੜ੍ਹੋ
ਕਿਸਾਨਾਂ ਨੇ ਕਿਹਾ ਕਿ 26 ਨਵੰਬਰ ਨੂੰ ਉਹ ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਤੋਂ ਚੰਡੀਗੜ੍ਹ ਸ਼ਹਿਰ ਵੱਲ ਕੂਚ ਕਰਨਗੇ ਅਤੇ ਕਿਸਾਨਾਂ ਨੂੰ ਜਿੱਥੇ ਵੀ ਪੁਲਿਸ ਵੱਲੋਂ ਰੋਕਿਆ ਜਾਵੇਗਾ ਉਹ ਉਥੇ ਹੀ ਬੈਠ ਜਾਣਗੇ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ 25 ਨਵੰਬਰ ਨੂੰ ਟਰੈਕਟਰਾਂ ਨਾਲ ਪ੍ਰਦਰਸ਼ਨ ਲਈ ਅੱਗੇ ਵੱਧਣਗੇ, ਜੇਕਰ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਿਆ ਤਾਂ ਕਿਸਾਨਾਂ ਵੱਲੋਂ ਪੂਰੇ ਪੰਜਾਬ ਦੇ ਹਾਈਵੇ ਜਾਮ ਕੀਤੇ ਜਾਣਗੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਉਹ 26 ਨਵੰਬਰ ਨੂੰ ਤੁਹਾਡੇ ਘਰ ਆ ਰਹੇ ਹਾਂ।