AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਮੀਂਹ, ਗਰਜ-ਬਿਜਲੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

Punjab Weather Update: ਪੰਜਾਬ ਦੇ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ।

ਪੰਜਾਬ ਦੇ 6 ਜ਼ਿਲ੍ਹਿਆਂ 'ਚ ਮੀਂਹ, ਗਰਜ-ਬਿਜਲੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
ਪੰਜਾਬ ਦੇ 6 ਜ਼ਿਲ੍ਹਿਆਂ ‘ਚ ਮੀਂਹ
tv9-punjabi
| Updated On: 23 May 2026 07:38 AM IST
Share

ਪੰਜਾਬ ਦੇ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ। ਇਸ ਦੌਰਾਨ ਚੰਡੀਗੜ੍ਹ ਅਤੇ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸਮੇਤ ਸੂਬੇ ਭਰ ਦੇ 17 ਜ਼ਿਲਿਆਂ ‘ਚ ਆਈਸੋਲੇਟਿਡ ਹੀਟਵੇਵ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਗਈ ਹੈ। ਗਰਮੀ ਦੀ ਲਹਿਰ 28 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।

ਇਸ ਦੌਰਾਨ, ਪੰਜਾਬ ਸਰਕਾਰ ਨੇ ਗਰਮੀ ਕਾਰਨ ਸਰਕਾਰੀ ਦਫਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਤੇਜ਼ ਗਰਮੀ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦੌਰਾਨ, ਚੰਡੀਗੜ੍ਹ ਦੇ ਸਕੂਲ ਅੱਜ ਤੋਂ 30 ਜੂਨ ਤੱਕ ਬੰਦ ਰਹਿਣਗੇ।

10 ਥਾਵਾਂ ‘ਤੇ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ

ਸ਼ੁੱਕਰਵਾਰ ਨੂੰ 18 ਵਿੱਚੋਂ 10 ਥਾਵਾਂ ‘ਤੇ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ, ਜਦੋਂ ਕਿ 8 ਥਾਵਾਂ ‘ਤੇ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਵਿੱਚ 42.3 ਡਿਗਰੀ ਸੈਲਸੀਅਸ, ਜਲੰਧਰ ਵਿੱਚ 42.3 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 42 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 41 ਡਿਗਰੀ ਸੈਲਸੀਅਸ, ਮੋਗਾ ਵਿੱਚ 40.6 ਡਿਗਰੀ ਸੈਲਸੀਅਸ ਅਤੇ ਮੁਕਤਸਰ ਵਿੱਚ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ 39.1 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 38.6 ਡਿਗਰੀ ਸੈਲਸੀਅਸ, ਮੋਹਾਲੀ ਵਿੱਚ 38.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 37.4 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 36.5 ਡਿਗਰੀ ਸੈਲਸੀਅਸ ਅਤੇ ਰੂਪਨਗਰ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਦੇ ਹਾਲਾਤ

ਮੌਨਸੂਨ ਹੌਲੀ-ਹੌਲੀ ਅੱਗੇ ਵਧ ਰਿਹਾ ਹੈ ਅਤੇ ਅਗਲੇ 2-3 ਦਿਨਾਂ ਵਿੱਚ ਦੱਖਣੀ ਭਾਰਤ, ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਦੇ ਕੁਝ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਇਸ ਦੌਰਾਨ, ਪਾਕਿਸਤਾਨ ਵੱਲ ਸਰਗਰਮ ਵੈਸਟਰਨ ਡਿਸਟੇਨਬੇਨਸ ਉੱਤਰੀ ਭਾਰਤ ਵਿੱਚ ਮੌਸਮ ਨੂੰ ਪ੍ਰਭਾਵਤ ਕਰ ਸਕਦਾ ਹੈ। ਹਰਿਆਣਾ ਉੱਤੇ ਚੱਕਰਵਾਤੀ ਪ੍ਰਣਾਲੀ ਹੁਣ ਉੱਤਰ ਪ੍ਰਦੇਸ਼ ਵੱਲ ਵਧ ਗਈ ਹੈ, ਜਦੋਂ ਕਿ ਪੰਜਾਬ ਦੇ ਆਲੇ ਦੁਆਲੇ ਪ੍ਰਣਾਲੀ ਕਮਜ਼ੋਰ ਹੋ ਗਈ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਅੱਜ ਰਾਜ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਇੱਕ-ਦੋ ਥਾਵਾਂ ‘ਤੇ ਗਰਜ, ਧੂੜ ਭਰੀਆਂ ਹਨੇਰੀਆਂ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਸੱਤ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...