ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Amritpal Singh Contro: ਵੜ੍ਹਿੰਗ ਦਾ ਡੀਜੀਪੀ ਨੂੰ ਪੱਤਰ- ‘ਅੰਮ੍ਰਿਤਪਾਲ ਵਿਰੁੱਧ ਹੋਵੇ ਕਾਰਵਾਈ’

Raja Waring Letter: ਰਾਜਾ ਵੜਿੰਗ ਨੇ ਪਹਿਲਾਂ ਲਿਖੇ ਪੱਤਰ ਵਿੱਚ ਕਿਹਾ ਸੀ ਕਿ ਇਸ ਧਾਰਮਿਕ ਸਮਾਗਮ 'ਚ ਜਿਸ ਤਰ੍ਹਾਂ ਦੇ ਭਾਸ਼ਣ ਦਿੱਤੇ ਗਏ ਸਨ, ਉਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਹੈ।

Amritpal Singh Contro:  ਵੜ੍ਹਿੰਗ ਦਾ ਡੀਜੀਪੀ ਨੂੰ ਪੱਤਰ- 'ਅੰਮ੍ਰਿਤਪਾਲ ਵਿਰੁੱਧ ਹੋਵੇ ਕਾਰਵਾਈ'
ਅਮਰਿੰਦਰ ਸਿੰਘ ਰਾਜਾ ਵੜਿੰਗ
Follow Us
tv9-punjabi
| Updated On: 01 Mar 2023 18:00 PM IST
ਪੰਜਾਬ ਨਿਊਜ: ਅਜਨਾਲਾ ‘ਚ ਅਮ੍ਰਿਤਪਾਲ ਸਿੰਘ (Amrtipal Singh) ਦੇ ਸਮਰਥਕ ਅਤੇ ਪੁਲਿਸ ਵਿਚਾਲੇ ਹੋਈ ਝੜਪ ਤੋਂ ਇੱਕ ਹਫ਼ਤੇ ਬਾਅਦ ਵੀ ਪੰਜਾਬ ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਵੱਲੋਂ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਪਹਿਲਾਂ ਵੀ ਲਿਖਿਆ ਸੀ ਡੀਜੀਪੀ ਨੂੰ ਪੱਤਰ

ਜਿਕਰਯੋਗ ਹੈ ਕਿ ਸੱਤ ਅਕਤੂਬਰ 2022 ਨੂੰ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਕਿਹਾ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੱਤਵਾਦ ਵੱਲ ਧੱਕ ਰਿਹਾ ਹੈ। ਅਸੀਂ ਨੌਜਵਾਨਾਂ ਨੂੰ ਇਸ ਪਾਸੇ ਨਹੀਂ ਜਾਣ ਦਿਆਂਗੇ। ਰਾਜਾ ਵੜਿੰਗ ਨੇ ਆਪਣੇ ਪੱਤਰ ‘ਚ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਲਈ 29 ਸਤੰਬਰ ਨੂੰ ਮੋਗਾ ਦੇ ਪਿੰਡ ਰੋਡੇ ‘ਚ ਹੋਏ ਸਮਾਗਮ ਤੋਂ ਲੋਕਾਂ ‘ਚ ਕਈ ਖਦਸ਼ੇ ਪੈਦਾ ਕਰ ਦਿੱਤੇ ਹਨ।

‘ਅੰਮ੍ਰਿਤਪਾਲ ਨੇ ਦਿੱਤੀਆਂ ਸਨ ਬਹੁਤ ਹੀ ਭੜਕਾਊ ਦਲੀਲਾਂ’

ਉਨ੍ਹਾਂ ਪੱਤਰ ਅੰਦਰ ਲਿਖਿਆ ਸੀ ਕਿ ਇਸ ਸਮਾਗਮ ‘ਚ ਅੰਮ੍ਰਿਤਪਾਲ ਨੇ ਬਹੁਤ ਹੀ ਭੜਕਾਊ ਦਲੀਲਾਂ ਦਿੱਤੀਆਂ ਸਨ। ਇਹ ਮਾਹੌਲ ਖਰਾਬ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅੰਮ੍ਰਿਤਪਾਲ ਨੇ ਅਜਿਹਾ ਭਾਸ਼ਣ ਕਿਉਂ ਦਿੱਤਾ ਹੈ ਜੋ ਨੌਜਵਾਨਾਂ ਨੂੰ ਗੁੰਮਰਾਹ ਕਰ ਸਕਦਾ ਹੈ। ਉਨ੍ਹਾਂ ਡੀਜੀਪੀ ਨੂੰ ਕਿਹਾ ਸੀ ਕਿ ਮੈਨੂੰ ਯਕੀਨ ਹੈ ਕਿ ਪੁਲਿਸ ਦੀਆਂ ਗਤੀਵਿਧੀਆਂ ‘ਤੇ ਵੀ ਤਿੱਖੀ ਨਜ਼ਰ ਹੋਵੇਗੀ, ਪਰ ਫਿਰ ਵੀ ਇਕ ਪੰਜਾਬੀ ਤੇ ਦੇਸ਼ ਦਾ ਨਾਗਰਿਕ ਹੋਣ ਦੇ ਨਾਤੇ ਮੈਂ ਅਪੀਲ ਕਰਦਾ ਹਾਂ ਕਿ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ।

ਇਹ ਸੀ ਸਾਰਾ ਮਾਮਲਾ

ਦੱਸ ਦਈਏ ਕਿ 23 ਫਰਵਰੀ ਨੂੰ ਥਾਣਾ ਅਜਨਾਲਾ ਦੇ ਬਾਹਰ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ ਸੀ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਐਫਆਈਆਰ ਵੀ ਦਰਜ ਨਹੀਂ ਕੀਤੀ ਗਈ ਹੈ। ਇਸ ਘਟਨਾ ਵਿੱਚ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਐਸ.ਪੀ. ਜੁਗਰਾਜ ਸਿੰਘ ਸਣੇ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ ਅਤੇ ਜੁਗਰਾਜ ਸਿੰਘ ਨੂੰ 11 ਟਾਂਕੇ ਲੱਗੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਲਿਖੇ ਗਏ ਪੱਤਰ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ 4 ਮਹੀਨੇ ਪਹਿਲਾਂ ਹੀ ਚਿੱਠੀ ਰਾਹੀਂ ਅਮ੍ਰਿਤਪਾਲ ਸਿੰਘ ਦੀ ਖ਼ਤਰਨਾਕ ਤੇ ਨਾਪਾਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਸੀ ਹਾਲਾਂਕਿ ਉਨ੍ਹਾਂ ਦੀ ਚਿੱਠੀ ਦਾ ਨਾ ਤਾਂ ਕੋਈ ਨੋਟਿਸ ਲਿਆ ਗਿਆ ਤੇ ਨਾ ਹੀ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਗਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...