AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Budget Session: ਅਖਬਾਰਾਂ ਦੀਆਂ ਕਟਿੰਗਾਂ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ

T-Shirt Contro: ਰਾਜਾ ਵੜ੍ਹਿੰਗ ਦੀ ਟੀ-ਸ਼ਰਟ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਲਾ ਦੇ ਕਤਲ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਿਲ ਰਹੀਆਂ ਧਮਕੀਆਂ ਤੋਂ ਇਲਾਵਾ ਪੰਜਾਬ ਦੇ ਚਰਚਿਤ ਕੇਸਾਂ ਦੀਆਂ ਕਟਿੰਗਸ ਛਪੀਆਂ ਹੋਈਆਂ ਸਨ। ਟੀ-ਸ਼ਰਟ ਦੇ ਬਹਾਨੇ ਵੜਿੰਗ ਨੇ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕੇ।

Budget Session: ਅਖਬਾਰਾਂ ਦੀਆਂ ਕਟਿੰਗਾਂ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ
ਅਖਬਾਰਾਂ ਦੀਆਂ ਕਟਿੰਗਾਂ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ। Raja Waring reached Vidhan Sabha wearing newspaper clippings a t-shirt
tv9-punjabi
| Updated On: 06 Mar 2023 14:44 PM IST
Share
ਪੰਜਾਬ ਨਿਊਜ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਦਾ ਕੋਈ ਨਾ ਕੋਈ ਮੁੱਦਾ ਮੀਡੀਆ ਵਿਚ ਚੁੱਕੀ ਰਖਦੇ ਹਨ। ਸੋਮਵਾਰ ਨੂੰ ਰਾਜਾ ਵੜਿੰਗ ਵਿਧਾਨ ਸਭਾ ਅੰਦਰ ਇਕ ਖਾਸ ਟੀ ਸ਼ਰਟ ਪਹਿਨ ਕੇ ਪਹੁੰਚੇ, ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਥਿੱਚ ਲਿਆ। ਦੱਸ ਦੇਈਏ ਕਿ ਅੱਜ ਵਿਧਾਨ ਸਭਾ ਦੇ ਇਜਲਾਸ ਦਾ ਦੂਜਾ ਦਿਨ ਹੈ । ਸਦਨ ਵਿਚ ਕਾਫੀ ਵਿਧਾਇਕ ਗੈਰ ਹਾਜਰ ਰਹੇ ਜਿਸ ਦਾ ਸਪੀਕਰ ਨੇ ਗੰਭੀਰ ਨੋਟਿਸ ਲਿਆ।

‘ਕਾਨੂੰਨ ਵਿਵਸਥਾ ਕਾਇਮ ਕਰਨ ਵਿਚ ਫੇਲ੍ਹ ਸਰਕਾਰ’

ਰਾਜਾ ਵੜਿੰਗ ਨੇ ਟਵੀਟ ਤੇ ਆਪਣੀਆਂ ਤਸਵੀਰਾਂ ਸੇਅਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਸੂਬੇ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਇਸ ਦੇ ਚੱਲਦਿਆਂ ਪੰਜਾਬ ਪੁਲਿਸ ਆਪਣੇ ਹੀ ਸੀਨੀਅਰ ਅਧਿਕਾਰੀਆਂ ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਜਿਸ ਕਰਕੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਲੋਕਾਂ ਦੀ ਆਵਾਜ਼ ਬਣਨ ਦੀ ਸਹੁੰ ਚੁੱਕੀ ਲਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਜਨਾਲਾ ਥਾਣੇ ਦੀ ਘਟਨਾ ਨੂੰ ਲੈ ਕੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਵੀ ਚਿੱਠੀ ਲਿਖੀ ਗਈ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਗੋਇੰਦਵਾਲ ਜੇਲ੍ਹ ਵਿੱਚ ਹੋਏ ਕਤਲਾਂ ਤੋਂ ਬਾਅਦ ਤੇ ਉਨ੍ਹਾਂ ਦੀ ਵੀਡੀਓ ਸਾਹਮਣੇ ਨੂੰ ਲੈ ਕੇ ਵੀ ਲਗਾਤਾਰ ਸਰਕਾਰ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਸਪੀਕਰ ਨੇ ਵਿਧਾਇਕਾਂ ਦੀ ਗੈਰ ਹਾਜਰੀ ਦਾ ਲਿਆ ਸਖਤ ਨੋਟਿਸ

ਇਸੇ ਦੌਰਾਨ ਅੱਜ ਵਿਧਾਨ ਸਭਾ ਦੇ ਦੂਜੇ ਦਿਨ ਦੇ ਸਦਨ ਦੌਰਾਨ ਗ੍ਰਾਮ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwa) ਨੇ ਗੈਰ ਹਾਜਰ ਮੰਤਰੀਆਂ ਦਾ ਗੰਭੀਰ ਨੋਟਿਸ ਲਿਆ। ਵਿਧਾਨ ਸਭਾ ਅੰਦਰ ਵਿਧਾਇਕਾਂ ਦੇ ਸਵਾਲ ਤਾਂ ਲੱਗੇ ਪਰ ਸਵਾਲ ਦਾ ਜਵਾਬ ਦੇਣ ਲਈ ਮੰਤਰੀ ਸਾਹਿਬ ਗੈਰ ਹਾਜ਼ਰ ਸਨ। ਵਿਧਾਇਕ ਦੀ ਗੈਰ ਹਾਜਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਭਾ ਦੇ ਸਪੀਕਰ ਨੇ ਕਿਹਾ ਕਿ ਮੰਤਰੀ ਸਹਿਬਾਨ ਸਦਨ ਵਿਚ ਹਾਜ਼ਰੀ ਯਕੀਨੀ ਬਣਾਉਣ ਅਤੇ ਜੇਕਰ ਕਿਸੇ ਨੂੰ ਬਹੁਤ ਜਰੂਰੀ ਕੰਮ ਹੈ ਤਾਂ ਆਪਣੀ ਥਾਂ ਦੇ ਕਿਸੇ ਮੰਤਰੀ ਨੂੰ ਅਧਿਕਾਰਤ ਕਰਕੇ ਜਾਣ। ਵਿਧਾਨ ਸਭਾ ਦੇ ਸੈਸ਼ਨ ਵਿਚ ਅੱਜ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਚੇਤਨ ਸਿੰਘ ਜੋੜੇਮਾਜਰਾ ਗੈਰ ਹਾਜਰ ਸਨ ਜਦਿਕ ਸਵੈਰ ਦੇ ਸੈਸ਼ਨ ਦੌਰਾਨ ਸੱਤਾਧਾਰੀ ਧਿਰ ਦੇ ਡੇਢ ਦਰਜਨ ਤੋਂ ਵਧੇਰੇ ਵਿਧਾਇਕ ਗੈਰ ਹਾਜਰ ਸਨ। ਅਕਾਲੀ ਦਲ ਦੇ ਵਿਧਾਇਕ ਗਵੀਨ ਕੌਰ ਮਜੀਠੀਆ ਗੈਰ ਹਾਜਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...