AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਜਾ ਵੜਿੰਗ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – ‘Former President’

Raja Waring : ਰਾਜਾ ਵੜਿੰਗ ਨੇ ਆਪਣਾ ਸੋਸ਼ਲ ਮੀਡੀਆ ਅਕਾਉਂਟ ਅਪਡੇਟ ਕਰਕੇ ਸਾਬਕਾ ਪ੍ਰਧਾਨ ਲਿੱਖ ਦਿੱਤਾ ਹੈ। ਕਾਂਗਰਸ ਪ੍ਰਧਾਨ ਬਦਲਣ ਦੀਆਂ ਖਬਰਾਂ ਬੀਤੇ 2 ਦਿਨਾਂ ਤੋਂ ਚੱਲ ਰਹੀਆਂ ਸਨ। ਹਾਈਕਮਾਨ ਦੇ ਨਜ਼ਦੀਕੀ ਸੂਤਰਾਂ ਅਨੁਸਾਰ, ਇਹ ਬਦਲਾਅ ਪੰਜਾਬ ਪਾਰਟੀ ਇੰਚਾਰਜ ਸਚਿਨ ਪਾਇਲਟ ਦੀ ਰਿਪੋਰਟ ਤੋਂ ਬਾਅਦ ਹੋ ਰਿਹਾ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਵਿਚਕਾਰ ਇਸਨੂੰ ਲੈ ਕੇ ਮੀਟਿੰਗ ਵੀ ਹੋਈ ਸੀ।

ਰਾਜਾ ਵੜਿੰਗ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਸੋਸ਼ਲ ਮੀਡੀਆ ਅਕਾਉਂਟ 'ਤੇ ਲਿੱਖਿਆ - 'Former President'
kusum-chopra
| Updated On: 01 Oct 2026 14:48 PM IST
Share

Punjab Congress President Change: ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ ਬਣੇ ਰਹਿਣ ਤੋਂ ਬਾਅਦ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਨੂੰ ਅਪਡੇਟ ਕਰਦਿਆਂ ਹੁਣ ਪ੍ਰਧਾਨ ਦੀ ਥਾਂ ਸਾਬਕਾ ਪ੍ਰਧਾਨ ਅਪਡੇਟ ਕਰ ਦਿੱਤਾ ਹੈ। ਰਾਜਾ ਵੜਿੰਗ ਦੇ ਅਸਤੀਫੇ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਮੀਡੀਆਂ ਵਿੱਚ ਖਬਰਾਂ ਚੱਲ ਰਹੀਆਂ ਸਨ, ਪਰ ਅਧਿਕਾਰਤ ਤੌਰ ਤੇ ਪੁਸ਼ਟੀ ਨਹੀਂ ਹੋ ਸਕੀ ਸੀ। ਪਰ ਹੁਣ ਉਨ੍ਹਾਂ ਨੇ ਆਪ ਹੀ ਆਪਣਾ ਸੋਸ਼ਲ ਮੀਡੀਆ ਅਕਾਉਂਟ ਅਪਡੇਟ ਕਰਕੇ ਇਸ ਖਬਰ ਦੀ ਤਸਦੀਕ ਕਰ ਦਿੱਤੀ ਹੈ ਕਿ ਉਹ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਹੀਂ ਰਹੇ ਹਨ।

ਇਸ ਦੌਰਾਨ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਦਾ ਨਾਮ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਸਭ ਤੋਂ ਅੱਗੇ ਹੈ। ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੇ ਨਾਵਾਂ ‘ਤੇ ਵੀ ਚਰਚਾ ਹੋ ਰਹੀ ਹੈ, ਜਿਨ੍ਹਾਂ ਵਿੱਚ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ ਅਤੇ ਸੁੱਖ ਸਰਕਾਰੀਆ ਵਰਗ੍ਹੇ ਵੱਡੇ ਚੇਹਰੇ ਸ਼ਾਮਲ ਹਨ।

ਹਾਲਾਂਕਿ, ਸਿੰਗਲਾ ਨੂੰ ਲੈ ਕੇ ਪਾਰਟੀ ਦੇ ਅੰਦਰ ਪਹਿਲਾਂ ਹੀ ਤਿੱਖੀ ਲੜਾਈ ਚੱਲ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਪਹੁੰਚੇ ਹੋਏ ਹਨ। ਉਨ੍ਹਾਂ ਨੇ ਥੋੜੀ ਦੇਰ ਪਹਿਲਾਂ ਹੀ ਦਿੱਲੀ ਵਿੱਚ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਨਾਲ ਮੁਲਾਕਾਤ ਵੀ ਕੀਤੀ ਹੈ।

ਜੁਲਾਈ ਵਿੱਚ ਹਾਈਕਮਾਨ ਨੇ ਸਿੰਗਲਾ ਨਾਲ ਕੀਤੀ ਸੀ ਬੈਠਕ

ਵਿਜੇਇੰਦਰ ਸਿੰਗਲਾ ਨੂੰ ਰਾਹੁਲ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ। ਜਦੋਂ ਇਸ ਸਾਲ ਜੁਲਾਈ ਵਿੱਚ ਕਾਂਗਰਸ ਪਾਰਟੀ ਦੇ ਅੰਦਰ ਫੇਰਬਦਲ ਦੀ ਚਰਚਾ ਹੋਈ ਸੀ ਤਾਂ ਸਿੰਗਲਾ ਦਾ ਨਾਮ ਪ੍ਰਧਾਨ ਦੇ ਅਹੁਦੇ ਲਈ ਫਾਈਨਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਦੋਂ ਹਾਈਕਮਾਨ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਵਜੋਂ ਬਰਕਰਾਰ ਰੱਖਿਆ। ਉੱਧਰ ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਵਰਗ੍ਹੇ ਸੀਨੀਅਰ ਆਗੂ ਵੀ ਵੜ੍ਹਿੰਗ ਦੀ ਪ੍ਰਧਾਨਗੀ ਨੂੰ ਲੈ ਕੇ ਖੁਸ਼ ਨਹੀਂ ਸਨ। ਉਹ ਲਗਾਤਾਰ ਕਾਂਗਰਸ ਦੋ ਪ੍ਰੋਗਰਾਮਾਂ ਤੋਂ ਦੂਰੀ ਬਣਾ ਰਹੇ ਸਨ।

ਸਿੰਗਲਾ ਬੋਲੇ – ਨਹੀਂ ਹੈ ਪ੍ਰਧਾਨ ਬਣਨ ਬਾਰੇ ਜਾਣਕਾਰੀ

ਇਸ ਬਾਰੇ ਸਿੰਗਲਾ ਨੂੰ ਜਦੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, “ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਮੈਨੂੰ ਪ੍ਰਧਾਨ ਬਣਾਇਆ ਜਾ ਰਿਹਾ ਹੈ। ਮੈਨੂੰ ਮੀਡੀਆ ਤੋਂ ਹੀ ਪਤਾ ਲੱਗਾ ਕਿ ਮੇਰਾ ਨਾਮ ਸਭ ਤੋਂ ਅੱਗੇ ਚੱਲ ਰਿਹਾ ਹੈ। ਮੈਂ ਦਿੱਲੀ ਜਾਂ ਚੰਡੀਗੜ੍ਹ ਨਹੀਂ ਜਾ ਰਿਹਾ; ਮੈਂ ਆਪਣੇ ਸੰਗਰੂਰ ਹਲਕੇ ਵਿੱਚ ਵਰਕਰਾਂ ਨਾਲ ਮੀਟਿੰਗਾਂ ਵਿੱਚ ਸ਼ਾਮਲ ਹੋ ਰਿਹਾ ਹਾਂ। ਪਰ ਪਾਰਟੀ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਮੈਂ ਇੱਕ ਵਰਕਰ ਹੋਣ ਦੇ ਨਾਤੇ ਕੰਮ ਕਰਨ ਲਈ ਤਿਆਰ ਹਾਂ।”

ਕੌਣ ਹਨ ਵਿਜੈ ਇੰਦਰ ਸਿੰਗਲਾ?

ਵਿਜੈ ਇੰਦਰ ਸਿੰਗਲਾ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਹਨ। ਸਿੰਗਲਾ ਨੇ ਆਪਣੀ ਸਿਆਸੀ ਯਾਤਰਾ ਯੂਥ ਕਾਂਗਰਸ ਤੋਂ ਸ਼ੁਰੂ ਕੀਤੀ ਅਤੇ ਪੰਜਾਬ ਯੂਥ ਕਾਂਗਰਸ ਵਿੱਚ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ। 2009 ਵਿੱਚ ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਸੰਸਦ ਮੈਂਬਰ ਚੁਣੇ ਗਏ ਅਤੇ 20092014 ਦੌਰਾਨ ਲੋਕ ਸਭਾ ਵਿੱਚ ਰਹੇ। 2017 ਵਿੱਚ ਉਹ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ। ਕੈਪਟਨ ਅਮਰਿੰਦਰ ਸਿੰਘ ਅਤੇ ਬਾਅਦ ਵਿੱਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਉਨ੍ਹਾਂ ਨੇ ਕੈਬਨਿਟ ਮੰਤਰੀ ਵਜੋਂ ਸਿੱਖਿਆ, ਲੋਕ ਨਿਰਮਾਣ ਵਿਭਾਗ (PWD) ਅਤੇ IT ਸਮੇਤ ਵਿਭਾਗ ਸੰਭਾਲੇ।

Follow Us
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ...
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ...
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ  ਸਿਆਸੀ ਵਿਵਾਦ...
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...