ਅੰਮ੍ਰਿਤਪਾਲ ਸਿੰਘ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ- ਸੰਸਦ ਮੈਂਬਰ ਨੂੰ ਸਹੂਲਤਾਂ ਸੰਵਿਧਾਨ ਮੁਤਾਬਕ ਮਿਲਣੀਆਂ ਚਾਹੀਦੀਆਂ | Raja Warring big statement on Amritpal Singh know in Punjabi Punjabi news - TV9 Punjabi

ਅੰਮ੍ਰਿਤਪਾਲ ਸਿੰਘ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ- ਸੰਸਦ ਮੈਂਬਰ ਨੂੰ ਸਹੂਲਤਾਂ ਸੰਵਿਧਾਨ ਮੁਤਾਬਕ ਮਿਲਣੀਆਂ ਚਾਹੀਦੀਆਂ

Published: 

25 Jul 2024 19:27 PM

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਮੈਂ ਹੋਵਾਂ ਜਾਂ ਫਿਰ ਅੰਮ੍ਰਿਤਪਾਲ ਹੋਣ ਪਰ ਕਿਸੇ ਨੂੰ ਵੀ ਕਾਨੂੰਨ ਤੋੜਨ ਦਾ ਅਧਿਕਾਰ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰਾ ਪਹਿਲੇ ਦਿਨ ਤੋਂ ਹੀ ਇਹ ਵਿਚਾਰ ਹੈ ਕਿ ਸੰਵਿਧਾਨ ਨੂੰ ਲੈ ਕੇ ਕਿਸੇ ਨਾਲ ਵੀ ਅਨਿਆ ਨਹੀਂ ਹੋਣਾ ਚਾਹੀਦਾ ਹੈ।

ਅੰਮ੍ਰਿਤਪਾਲ ਸਿੰਘ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ- ਸੰਸਦ ਮੈਂਬਰ ਨੂੰ ਸਹੂਲਤਾਂ ਸੰਵਿਧਾਨ ਮੁਤਾਬਕ ਮਿਲਣੀਆਂ ਚਾਹੀਦੀਆਂ

ਅੰਮ੍ਰਿਤਪਾਲ ਸਿੰਘ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

Follow Us On

ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਵੱਲੋਂ ਚੁਣੇ ਹੋਏ ਸੰਸਦ ਮੈਂਬਰ ਨੂੰ ਸਹੂਲਤਾਂ ਸੰਵਿਧਾਨ ਮੁਤਾਬਕ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਜੋ ਕਿ ਇੱਕ ਵਿਅਕਤੀ ਨੂੰ ਮਿਲਦੀਆਂ ਹਨ। ਉਸ ਵਿੱਚ ਉਹਨਾਂ ਆਪਣਾ ਵੀ ਜ਼ਿਕਰ ਕੀਤਾ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਮੈਂ ਹੋਵਾਂ ਜਾਂ ਫਿਰ ਅੰਮ੍ਰਿਤਪਾਲ ਹੋਣ ਪਰ ਕਿਸੇ ਨੂੰ ਵੀ ਕਾਨੂੰਨ ਤੋੜਨ ਦਾ ਅਧਿਕਾਰ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰਾ ਪਹਿਲੇ ਦਿਨ ਤੋਂ ਹੀ ਇਹ ਵਿਚਾਰ ਹੈ ਕਿ ਸੰਵਿਧਾਨ ਨੂੰ ਲੈ ਕੇ ਕਿਸੇ ਨਾਲ ਵੀ ਅਨਿਆ ਨਹੀਂ ਹੋਣਾ ਚਾਹੀਦਾ ਹੈ।

ਲੋਕ ਸਭਾ ਵਿੱਚ ਗਰਜੇ ਚਰਨਜੀਤ ਸਿੰਘ ਚੰਨੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸੰਸਦ ਵਿੱਚ ਬੋਲਦਿਆਂ ਜਲੰਧਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਅਣ-ਐਲਾਨੀ ਐਮਰਜੈਂਸੀ ਵਰਗੇ ਬਣੇ ਹਾਲਾਤ ਬਣ ਗਏ ਹਨ। ਅੰਮ੍ਰਿਤਪਾਲ ਨੂੰ ਐਨਐਸਏ ਲਗਾ ਕੇ ਜੇਲ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵੀ ਐਮਰਜੈਂਸੀ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਵੱਡੀ ਜਿੱਤ ਪ੍ਰਾਪਤ ਕੀਤੀ ਸੀ। ਉਸ ਨੂੰ ਲੋਕਾਂ ਨੇ ਪਾਰਲੀਮੈਂਟ ਭੇਜਿਆ ਪਰ ਬਾਵਜੂਦ ਇਸ ਦੇ ਉਸ ਨੂੰ ਜੇਲ ਵਿੱਚ ਰੱਖਿਆ ਗਿਆ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਇਨਸਾਫ ਨੂੰ ਲੈ ਕੇ ਸਦਨ ਵਿੱਚ ਮੁੱਦਾ ਚੁੱਕਿਆ।

ਇਹ ਵੀ ਪੜ੍ਹੋ: ਲੋਕ ਸਭਾ ਚ ਗਰਜੇ ਚਰਨਜੀਤ ਸਿੰਘ ਚੰਨੀ, ਸਿੱਧੂ ਮੂਸੇਵਾਲਾ ਤੇ ਅੰਮ੍ਰਿਤਪਾਲ ਦਾ ਚੁੱਕਿਆ ਮੁੱਦਾ, ਬੋਲੇ- ਦੇਸ਼ ਚ ਅਣ-ਐਲਾਨੀ ਐਂਮਰਜੈਂਸੀ ਵਰਗੇ ਬਣੇ ਹਾਲਾਤ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version