ਕਮਲਨਾਥ ‘ਤੇ ਰਾਜਾ ਵੜਿੰਗ ਦੇ ਬਿਆਨ ਭਖੀ ਸਿਆਸਤ, SGPC ਤੇ ਅਕਾਲੀ ਦਲ ਨੇ ਸਾਧੇ ਨਿਸ਼ਾਨੇ
ਰਾਜਾ ਵੜਿੰਗ ਨੇ ਕਮਲਨਾਥ ਸਿੰਘ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਫਿਰ ਤੋਂ ਗਰਮਾ ਗਈ ਹੈ। ਰਾਜਾ ਵੜਿੰਗ ਦੇ ਇਸ ਬਿਆਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਦੀ ਕੀਤੀ ਹੈ। ਇਲਜ਼ਾਮ ਲਗਾਏ ਹਨ ਕਿ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਮਲਨਾਥ ਨੇ ਜਨੂਨੀ ਭੀੜ ਦੀ ਅਗਵਾਈ ਕੀਤੀ ਸੀ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੇ ਵੀ ਰਾਜਾ ਵੜਿੰਗ ਦੇ ਬਿਆਨ 'ਤੇ ਪ੍ਰਤੀਕੀਰਿਆ ਦਿੱਤੀ ਹੈ।

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਕਮਲਨਾਥ ਸਿੰਘ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਫਿਰ ਤੋਂ ਗਰਮਾ ਗਈ ਹੈ। ਇਸ ਬਿਆਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸ ‘ਤੇ ਝੂਠ ਦਾ ਪਰਦਾ ਪਾਉਣ ਵਾਲ ਦੱਸਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਰਾਜਾ ਵੜਿੰਗ ਦੇ ਬਿਆਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਕਰਮ ਸਿੰਘ ਮਜੀਠੀਆ ਨੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਹੈ ਅਤੇ ਰਾਜਾ ਵੜਿੰਗ ਨੂੰ ਮੁਆਫੀ ਮੰਗਣ ਦੀ ਨਸੀਹਤ ਦਿੱਤੀ ਹੈ।
ਹਾਲ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ, ਲਗਾਤਾਰ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਕਮਲਨਾਥ ਸਿੰਘ ਨੇ ਸਿੱਖਾਂ ‘ਤੇ ਤਸ਼ੱਦਦ ਕੀਤੀ ਸੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੇਰੀ ਉਮਰ 44 ਸਾਲ ਹੈ ਅਤੇ ਕੈਬਨਿਟ ਮੰਤਰੀ ਵੀ ਰਿਹਾ ਹਾਂ। ਅੱਜ ਤੱਕ ਮੈਂ ਨਾ ਕਦੇ ਨਹੀਂ ਸੁਣਿਆ ਅਤੇ ਨਾ ਹੀ ਕਿਤੇ ਦੇਖਿਆ ਹੈ ਕਮਲਨਾਥ ਨੇ ਸਿੱਖਾਂ ‘ਤੇ ਕੋਈ ਅੱਤਿਆਚਾਰ ਕੀਤਾ ਹੋਵੇ। ਰਾਜਾ ਵੜਿੰਗ ਦੇ ਇਸ ਬਿਆਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਦੀ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਕਿ ਝੂਠ ਬੋਲ ਕੇ ਇਸ ਖੂਨੀ ਇਤਿਹਾਸ ਨੂੰ ਕਦੇ ਬਦਲਿਆ ਨਹੀਂ ਜਾ ਸਕਦਾ। ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਮਲਨਾਥ ਨੇ ਜਨੂਨੀ ਭੀੜ ਦੀ ਅਗਵਾਈ ਕੀਤੀ ਸੀ।