AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੈਨੂੰ ਕੋਈ ਅਸਤੀਫ਼ਾ ਦੇਣ ਲਈ ਨਹੀ ਕਿਹਾ ਗਿਆ, ਪ੍ਰਧਾਨਗੀ ਦੇ ਮਾਮਲੇ ‘ਤੇ ਬੋਲੇ ਰਾਜਾ ਵੜਿੰਗ

ਪ੍ਰਧਾਨ ਬਦਲ ਨੂੰ ਲੈਕੇ ਚੱਲ ਰਹੀਆਂ ਚਰਚਾਵਾਂ ਦਾ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਖੰਡਨ ਕਰ ਦਿੱਤਾ ਗਿਆ ਹੈ ਪਰ ਇੱਥੇ ਜ਼ਿਕਰਯੋਗ ਹੈ ਕਿ ਸੂਬੇ ਦੀ ਪ੍ਰਧਾਨਗੀ ਲੈਣ ਲਈ ਕਈ ਨਾਮ ਆਪਣਾ ਦਾਅਵਾ ਹਾਈਕਮਾਨ ਅੱਗੇ ਪੇਸ਼ ਕਰ ਰਹੇ ਹਨ। ਉਹਨਾਂ ਵਿੱਚ ਸਭ ਤੋਂ ਮਜ਼ਬੂਤ ਨਾਮ ਚਰਨਜੀਤ ਸਿੰਘ ਚੰਨੀ ਹਨ, ਉਹ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਾਂਸਦ ਵੀ ਹਨ।

ਮੈਨੂੰ ਕੋਈ ਅਸਤੀਫ਼ਾ ਦੇਣ ਲਈ ਨਹੀ ਕਿਹਾ ਗਿਆ, ਪ੍ਰਧਾਨਗੀ ਦੇ ਮਾਮਲੇ 'ਤੇ ਬੋਲੇ ਰਾਜਾ ਵੜਿੰਗ
jarnail-singhtv9-com
| Updated On: 06 Dec 2025 06:43 AM IST
Share

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ਲਈ ਚੱਲ ਰਹੀਆਂ ਚਰਚਾਵਾਂ ‘ਤੇ ਟਿੱਪਣੀ ਕੀਤੀ। ਉਹਨਾਂ ਨੇ ਕਿਹਾ ਕਿ ਜਦੋਂ ਹਾਈਕਮਾਂਡ ਵੱਲੋਂ ਉਹਨਾਂ ਨੂੰ ਅਸਤੀਫ਼ਾ ਦੇਣ ਜਾਂ ਕੋਈ ਹੋਰ ਆਰਡਰ ਆਵੇਗਾ ਤਾਂ ਉਹ ਖੁਦ ਸਭ ਤੋਂ ਪਹਿਲਾਂ ਮੀਡੀਆ ਸਾਹਮਣੇ ਆ ਕੇ ਜਾਣਕਾਰੀ ਦੇਣਗੇ। ਉਹਨਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਬਦਲਣ ਦੀਆਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਦਿੱਲੀ ਵਿੱਚ ਕੁੱਝ ਮੀਟਿੰਗਾਂ ਹੋਈਆਂ। ਜਿਸ ਤੋਂ ਬਾਅਦ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਅਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਰਣਨੀਤੀ ਘੜੀ ਜਾ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ ਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਉਮੀਦਵਾਰਾਂ ਦੀ ਚੋਣ ਅਤੇ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਜਾਵੇ।

ਪ੍ਰਧਾਨਗੀ ਲਈ ਕਈ ਦਾਅਵੇਦਾਰ

ਹਾਲਾਂਕਿ ਪ੍ਰਧਾਨ ਬਦਲ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਾ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਖੰਡਨ ਕਰ ਦਿੱਤਾ ਗਿਆ ਹੈ ਪਰ ਇੱਥੇ ਜ਼ਿਕਰਯੋਗ ਹੈ ਕਿ ਸੂਬੇ ਦੀ ਪ੍ਰਧਾਨਗੀ ਲੈਣ ਲਈ ਕਈ ਨਾਮ ਆਪਣਾ ਦਾਅਵਾ ਹਾਈਕਮਾਨ ਅੱਗੇ ਪੇਸ਼ ਕਰ ਰਹੇ ਹਨ। ਉਨ੍ਹਾਂ ਵਿੱਚ ਸਭ ਤੋਂ ਮਜ਼ਬੂਤ ਨਾਮ ਚਰਨਜੀਤ ਸਿੰਘ ਚੰਨੀ ਹਨ, ਉਹ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਾਂਸਦ ਵੀ ਹਨ।

ਉਹਨਾਂ ਨੇ ਪਿਛਲੇ ਦਿਨੀਂ ਸ਼ੋਸਲ ਮੀਡੀਆ ਤੇ ਪੋਸਟ ਪਾ ਕੇ ਇੱਕ ਤਸਵੀਰ ਸਾਂਝੀ ਕੀਤੀ ਗਈ ਸੀ। ਜਿਸ ਵਿੱਚ ਚੰਨੀ ਸਾਰੇ ਵੱਡੇ ਲੀਡਰਾਂ ਨੂੰ ਇੱਕ ਮੰਚ ਤੇ ਖੜ੍ਹਾ ਕਰ ਰਹੇ ਹਨ। ਜਿਸ ਦਾ ਭਾਵ ਹੈ ਕਿ ਜੇਕਰ ਚੰਨੀ ਨੂੰ ਪ੍ਰਧਾਨਗੀ ਮਿਲਦੀ ਹੈ ਤਾਂ ਪਾਰਟੀ ਅੰਦਰਲੇ ਸਾਰੇ ਧੜ੍ਹੇ ਉਹਨਾਂ ਦਾ ਸਮਰਥਨ ਕਰਨਗੇ।

ਇਸ ਤੋਂ ਇਲਾਵਾ ਦੂਜਾ ਨਾਮ ਪ੍ਰਤਾਪ ਸਿੰਘ ਬਾਜਵਾ ਦਾ ਹੈ। ਜੋ ਕਿ ਮੌਜੂਦਾ ਸਮੇਂ ਵਿੱਚ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਨ। ਜਿਸ ਸਮੇਂ ਉਹਨਾਂ ਨੇ ਵਿਧਾਨ ਸਭਾ ਚੋਣ ਲੜਣ ਦੀ ਗੱਲ ਕਹੀ ਸੀ ਤਾਂ ਉਹਨਾਂ ਨੇ ਨਾਲ ਇਹ ਵੀ ਕਿਹਾ ਸੀ ਕਿ ਉਹ ਸੂਬੇ ਦੀ ਸਿਆਸਤ ਕਰਨ ਲਈ ਹਨ, ਕੇਂਦਰ ਦੀ ਸਿਆਸਤ ਵਿੱਚ ਉਹਨਾਂ ਦੀ ਕੋਈ ਜ਼ਿਆਦਾ ਰੁਚੀ ਨਹੀਂ ਹੈ।

ਬਾਜਵਾ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ ਵਰਗੇ ਲੀਡਰਾਂ ਦੇ ਨਾਵਾਂ ਦੀ ਇੱਕ ਲੰਬੀ ਸੂਚੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਅਹੁਦੇ ਲ਼ਈ ਵੀ ਕਈ ਦਾਅਵੇਦਾਰ ਹਨ। ਇਸ ਕਰਕੇ ਕਾਂਗਰਸ ਪਾਰਟੀ ਕੋਸ਼ਿਸ਼ ਕਰ ਰਹੀ ਹੈ ਕਿ ਸਾਰੇ ਲੀਡਰਾਂ ਨੂੰ ਇਕੱਠਿਆਂ ਕਰਕੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਜਾਵੇ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...