ਮੈਨੂੰ ਕੋਈ ਅਸਤੀਫ਼ਾ ਦੇਣ ਲਈ ਨਹੀ ਕਿਹਾ ਗਿਆ, ਪ੍ਰਧਾਨਗੀ ਦੇ ਮਾਮਲੇ ਤੇ ਬੋਲੇ ਰਾਜਾ ਵੜਿੰਗ

Published: 

05 Dec 2025 18:27 PM IST

ਪ੍ਰਧਾਨ ਬਦਲ ਨੂੰ ਲੈਕੇ ਚੱਲ ਰਹੀਆਂ ਚਰਚਾਵਾਂ ਦਾ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਖੰਡਨ ਕਰ ਦਿੱਤਾ ਗਿਆ ਹੈ ਪਰ ਇੱਥੇ ਜ਼ਿਕਰਯੋਗ ਹੈ ਕਿ ਸੂਬੇ ਦੀ ਪ੍ਰਧਾਨਗੀ ਲੈਣ ਲਈ ਕਈ ਨਾਮ ਆਪਣਾ ਦਾਅਵਾ ਹਾਈਕਮਾਨ ਅੱਗੇ ਪੇਸ਼ ਕਰ ਰਹੇ ਹਨ। ਉਹਨਾਂ ਵਿੱਚ ਸਭ ਤੋਂ ਮਜ਼ਬੂਤ ਨਾਮ ਚਰਨਜੀਤ ਸਿੰਘ ਚੰਨੀ ਹਨ, ਉਹ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਾਂਸਦ ਵੀ ਹਨ।

ਮੈਨੂੰ ਕੋਈ ਅਸਤੀਫ਼ਾ ਦੇਣ ਲਈ ਨਹੀ ਕਿਹਾ ਗਿਆ, ਪ੍ਰਧਾਨਗੀ ਦੇ ਮਾਮਲੇ ਤੇ ਬੋਲੇ ਰਾਜਾ ਵੜਿੰਗ
Follow Us On

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ਲਈ ਚੱਲ ਰਹੀਆਂ ਚਰਚਾਵਾਂ ਤੇ ਟਿੱਪਣੀ ਕੀਤੀ। ਉਹਨਾਂ ਨੇ ਕਿਹਾ ਕਿ ਜਦੋਂ ਹਾਈਕਮਾਂਡ ਵੱਲੋਂ ਉਹਨਾਂ ਨੂੰ ਅਸਤੀਫ਼ਾ ਦੇਣ ਜਾਂ ਕੋਈ ਹੋਰ ਆਰਡਰ ਆਵੇਗਾ ਤਾਂ ਉਹ ਖੁਦ ਸਭ ਤੋਂ ਪਹਿਲਾਂ ਮੀਡੀਆ ਸਾਹਮਣੇ ਆ ਕੇ ਜਾਣਕਾਰੀ ਦੇਣਗੇ। ਉਹਨਾਂ ਨੇ ਕਿਹਾ ਕਿ ਵਿਰੋਧੀਧਿਰਾਂ ਵੱਲੋਂ ਪ੍ਰਧਾਨ ਬਦਲਣ ਦੀਆਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੀ ਦਿਨੀ ਦਿੱਲੀ ਵਿੱਚ ਕੁੱਝ ਮੀਟਿੰਗਾਂ ਹੋਈਆਂ ਜਿਸ ਤੋਂ ਬਾਅਦ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਅਗਾਮੀ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਵੱਲੋਂ ਰਣਨੀਤੀ ਘੜੀ ਜਾ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ ਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਉਮੀਦਵਾਰਾਂ ਦੀ ਚੋਣ ਅਤੇ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਜਾਵੇ।

ਪ੍ਰਧਾਨਗੀ ਲਈ ਕਈ ਦਾਅਵੇਦਾਰ

ਹਾਲਾਂਕਿ ਪ੍ਰਧਾਨ ਬਦਲ ਨੂੰ ਲੈਕੇ ਚੱਲ ਰਹੀਆਂ ਚਰਚਾਵਾਂ ਦਾ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਖੰਡਨ ਕਰ ਦਿੱਤਾ ਗਿਆ ਹੈ ਪਰ ਇੱਥੇ ਜ਼ਿਕਰਯੋਗ ਹੈ ਕਿ ਸੂਬੇ ਦੀ ਪ੍ਰਧਾਨਗੀ ਲੈਣ ਲਈ ਕਈ ਨਾਮ ਆਪਣਾ ਦਾਅਵਾ ਹਾਈਕਮਾਨ ਅੱਗੇ ਪੇਸ਼ ਕਰ ਰਹੇ ਹਨ। ਉਹਨਾਂ ਵਿੱਚ ਸਭ ਤੋਂ ਮਜ਼ਬੂਤ ਨਾਮ ਚਰਨਜੀਤ ਸਿੰਘ ਚੰਨੀ ਹਨ, ਉਹ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਾਂਸਦ ਵੀ ਹਨ।

ਉਹਨਾਂ ਨੇ ਪਿਛਲੇ ਦਿਨੀਂ ਸ਼ੋਸਲ ਮੀਡੀਆ ਤੇ ਪੋਸਟ ਪਾਕੇ ਇੱਕ ਤਸਵੀਰ ਸਾਂਝੀ ਕੀਤੀ ਗਈ ਸੀ। ਜਿਸ ਵਿੱਚ ਚੰਨੀ ਸਾਰੇ ਵੱਡੇ ਲੀਡਰਾਂ ਨੂੰ ਇੱਕ ਮੰਚ ਤੇ ਖੜ੍ਹਾ ਕਰ ਰਹੇ ਹਨ। ਜਿਸ ਦਾ ਭਾਵ ਹੈ ਕਿ ਜੇਕਰ ਚੰਨੀ ਨੂੰ ਪ੍ਰਧਾਨਗੀ ਮਿਲਦੀ ਹੈ ਤਾਂ ਪਾਰਟੀ ਅੰਦਰਲੇ ਸਾਰੇ ਧੜ੍ਹੇ ਉਹਨਾਂ ਦਾ ਸਮਰਥਨ ਕਰਨਗੇ।

ਇਸ ਤੋਂ ਇਲਾਵਾ ਦੂਜਾ ਨਾਮ ਪ੍ਰਤਾਪ ਸਿੰਘ ਬਾਜਵਾ ਦਾ ਹੈ। ਜੋ ਕਿ ਮੌਜੂਦਾ ਸਮੇਂ ਵਿੱਚ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਨ। ਜਿਸ ਸਮੇਂ ਉਹਨਾਂ ਨੇ ਵਿਧਾਨ ਸਭਾ ਚੋਣ ਲੜਣ ਦੀ ਗੱਲ ਕਹੀ ਸੀ ਤਾਂ ਉਹਨਾਂ ਨੇ ਨਾਲ ਇਹ ਵੀ ਕਿਹਾ ਸੀ ਕਿ ਉਹ ਸੂਬੇ ਦੀ ਸਿਆਸਤ ਕਰਨ ਲਈ ਹਨ, ਕੇਂਦਰ ਦੀ ਸਿਆਸਤ ਵਿੱਚ ਉਹਨਾਂ ਦੀ ਕੋਈ ਜ਼ਿਆਦਾ ਰੁਚੀ ਨਹੀਂ ਹੈ।

ਬਾਜਵਾ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ ਵਰਗੇ ਲੀਡਰਾਂ ਦੇ ਨਾਵਾਂ ਦੀ ਇੱਕ ਲੰਬੀ ਸੂਚੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਅਹੁਦੇ ਲ਼ਈ ਵੀ ਕਈ ਦਾਅਵੇਦਾਰ ਹਨ। ਇਸ ਕਰਕੇ ਕਾਂਗਰਸ ਪਾਰਟੀ ਕੋਸ਼ਿਸ਼ ਕਰ ਰਹੀ ਹੈ ਕਿ ਸਾਰੇ ਲੀਡਰਾਂ ਨੂੰ ਇਕੱਠਿਆਂ ਕਰਕੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਜਾਵੇ।

Related Stories