ਸਚਿਨ ਪਾਇਲਟ ਨਾਲ ਮਿਲੇ ਰਾਜਾ ਵੜਿੰਗ, ਵਿਧਾਨ ਸਭਾ ਚੋਣਾਂ ਦੀ ਰਣਨੀਤੀ ‘ਤੇ ਮੰਥਨ; ਜਲਦ ਕਰਨਗੇ ਪੰਜਾਬ ਦਾ ਦੌਰਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਅਹਿਮ ਮੁਲਾਕਾਤ ਕੀਤੀ। ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦੀ ਕਮਾਨ ਸੌਂਪੇ ਜਾਣ ਤੋਂ ਬਾਅਦ ਰਾਜਾ ਵੜਿੰਗ ਦੀ ਉਨ੍ਹਾਂ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਸੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਅਹਿਮ ਮੁਲਾਕਾਤ ਕੀਤੀ। ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦੀ ਕਮਾਨ ਸੌਂਪੇ ਜਾਣ ਤੋਂ ਬਾਅਦ ਰਾਜਾ ਵੜਿੰਗ ਦੀ ਉਨ੍ਹਾਂ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਸੀ। ਇਤਫ਼ਾਕ ਨਾਲ ਸੋਮਵਾਰ ਨੂੰ ਸਚਿਨ ਪਾਇਲਟ ਦਾ ਜਨਮਦਿਨ ਵੀ ਸੀ, ਜਿਸ ਦੇ ਚੱਲਦਿਆਂ ਵੜਿੰਗ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਨਿੱਘੀਆਂ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਇਸ ਮੁਲਾਕਾਤ ਦੌਰਾਨ ਪੰਜਾਬ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ, ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਂਗਰਸ ਪਾਰਟੀ ਦੀ ਭਵਿੱਖੀ ਚੋਣ ਰਣਨੀਤੀ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜਾ ਵੜਿੰਗ ਦੇ ਨਾਲ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਸਿਆਸੀ ਮਾਹਿਰਾਂ ਅਨੁਸਾਰ ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਉਲੀਕੇ ਜਾਣ ਵਾਲੇ ਪਾਰਟੀ ਪ੍ਰੋਗਰਾਮਾਂ ਦੀ ਰੂਪ-ਰੇਖਾ ‘ਤੇ ਵੀ ਡੂੰਘੀ ਚਰਚਾ ਹੋਈ।
ਛੇਤੀ ਹੀ ਪੰਜਾਬ ਦਾ ਦੌਰਾ ਕਰ ਸਕਦੇ ਹਨ ਸਚਿਨ ਪਾਇਲਟ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਚਿਨ ਪਾਇਲਟ ਬਹੁਤ ਜਲਦ ਪੰਜਾਬ ਦਾ ਦੌਰਾ ਕਰ ਸਕਦੇ ਹਨ। ਆਪਣੇ ਇਸ ਪਲੇਠੇ ਦੌਰੇ ਦੌਰਾਨ ਉਹ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂਆਂ, ਮੌਜੂਦਾ ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਲੜੀਵਾਰ ਮੀਟਿੰਗਾਂ ਕਰਨਗੇ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਰੋਡਮੈਪ ਤਿਆਰ ਕਰਨਗੇ। ਕਾਂਗਰਸ ਆਗੂ ਰਾਹੁਲ ਗਾਂਧੀ ਦੀ ਇਸੇ ਮਹੀਨੇ ਤਜਵੀਜ਼ਤ ਪੰਜਾਬ ਫੇਰੀ ਤੋਂ ਪਹਿਲਾਂ ਪਾਇਲਟ ਦੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੀ ਆਮਦ ਨੂੰ ਲੈ ਕੇ ਸੂਬਾ ਕਾਂਗਰਸ ਪੱਧਰ ‘ਤੇ ਅਗਾਊਂ ਤਿਆਰੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨੇ ਨਵ-ਨਿਯੁਕਤ ਜਨਰਲ ਸਕੱਤਰ ਇੰਚਾਰਜ ਸ਼੍ਰੀ ਸਚਿਨ ਪਾਇਲਟ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਾਨੂੰ ਪੂਰਾ ਭਰੋਸਾ ਹੈ ਕਿ ਸ਼੍ਰੀ ਸਚਿਨ ਪਾਇਲਟ ਜੀ ਦੀ ਸੂਝਵਾਨ ਅਤੇ ਤਜਰਬੇਕਾਰ ਅਗਵਾਈ ਵਿੱਚ pic.twitter.com/UCILnAEB1Q — Punjab Congress (@INCPunjab) September 7, 2026
ਪੰਜਾਬ ਕਾਂਗਰਸ ਅੰਦਰਲੀ ਧੜੇਬੰਦੀ ਵੱਡੀ ਚੁਣੌਤੀ
ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਨੇ 5 ਸਤੰਬਰ ਨੂੰ ਜਥੇਬੰਦਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਭੁਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ, ਜਦਕਿ ਬਘੇਲ ਨੂੰ ਅਸਾਮ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ 7 ਅਤੇ 8 ਸਤੰਬਰ ਨੂੰ ਭੁਪੇਸ਼ ਬਘੇਲ ਦਾ ਪੰਜਾਬ ਦੌਰਾ ਤੈਅ ਸੀ। ਸਚਿਨ ਪਾਇਲਟ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੰਜਾਬ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਚੱਲਦੀ ਆ ਰਹੀ ਧੜੇਬੰਦੀ ਨੂੰ ਨੱਥ ਪਾ ਕੇ ਸਮੂਹ ਆਗੂਆਂ ਨੂੰ ਇੱਕ ਮੰਚ ‘ਤੇ ਇਕੱਠਾ ਕਰਨ ਦੀ ਹੋਵੇਗੀ।
ਇਹ ਵੀ ਪੜ੍ਹੋ
ਚੋਣਾਂ ਤੋਂ ਪਹਿਲਾਂ ਏਕਤਾ ਕਾਇਮ ਰੱਖਣ ਦੀ ਚੁਨੌਤੀ
ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਪਾਰਟੀ ਕੇਡਰ ਨੂੰ ਲਾਮਬੰਦ ਤੇ ਇਕਜੁੱਟ ਕਰਨਾ ਨਵੇਂ ਇੰਚਾਰਜ ਲਈ ਸਭ ਤੋਂ ਵੱਡਾ ਇਮਤਿਹਾਨ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਚਿਨ ਪਾਇਲਟ ਆਪਣੀ ਸਿਆਸੀ ਮੁਹਾਰਤ ਨਾਲ ਸੰਗਠਨ ਨੂੰ ਕਿੰਨੀ ਮਜ਼ਬੂਤੀ ਨਾਲ ਇਕਮੁੱਠ ਕਰਕੇ ਚੋਣ ਮੈਦਾਨ ਵਿੱਚ ਉਤਾਰਨ ਵਿੱਚ ਸਫ਼ਲ ਹੁੰਦੇ ਹਨ।
