ਰਾਜਾ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਦੇ ਰਹੇ ਅਸਤੀਫ਼ਾ? ਵਿਜੇ ਇੰਦਰ ਸਿੰਗਲਾ ਦਾ ਬਿਆਨ ਆਇਆ ਸਾਹਮਣੇ
ਇਸ ਵਿਚਕਾਰ ਵਿਜੇ ਇੰਦਰ ਸਿੰਗਲਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਪਰਸੋਂ ਹੀ ਉਹ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੇ ਅਸਤੀਫ਼ਾ ਦੇਣ ਬਾਰੇ ਕੋਈ ਕੋਈ ਚਰਚਾ ਨਹੀਂ ਹੈ। ਰਾਜਾ ਵੜਿੰਗ ਸਾਡੇ ਪ੍ਰਧਾਨ ਹੈ। ਅਸੀਂ ਸਾਰੇ ਉਨ੍ਹਾਂ ਨਾਲ ਟੀਮ ਬਣ ਕੇ ਕੰਮ ਕਰਦੇ ਹੈਂ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੈ ਕੇ ਸਿਆਸੀ ਚਰਚਾ ਛਿੜੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਜਲਦ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਪੇਸ਼ਕਸ਼ ਵੀ ਕਰ ਦਿੱਤੀ ਹੈ। ਇਸ ਦੌਰਾਨ ਚਰਚਾ ਹੈ ਕਿ ਨਵੇਂ ਪ੍ਰਧਾਨ ਦੇ ਚਿਹਰਿਆਂ ਵਜੋਂ ਵਿਜੇ ਇੰਦਰ ਸਿੰਗਲਾ ਦਾ ਨਾਮ ਸਭ ਤੋਂ ਉੱਪਰ ਹੈ। ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੇ ਨਾਵਾਂ ‘ਤੇ ਵੀ ਚਰਚਾ ਹੋ ਰਹੀ ਹੈ।
ਇਸ ਵਿਚਕਾਰ ਵਿਜੇ ਇੰਦਰ ਸਿੰਗਲਾ ਵੱਲੋਂ ਪੰਜਾਬ ਕਾਂਗਰਸ ਅੰਦਰ ਬਦਲਾਅ ਦੀਆਂ ਚਰਚਾਵਾਂ ‘ਤੇ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਪਰਸੋਂ ਹੀ ਉਹ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਅਹੁਦੇ ਦੇ ਬਦਲਾਅ ਬਾਰੇ ਕੋਈ ਚਰਚਾ ਨਹੀਂ ਹੋਈ ਤੇ ਨਾ ਹੀ ਇਸ ਬਾਰੇ ਕੋਈ ਜਾਣਕਾਰੀ ਆਈ ਹੈ। ਸਿੰਗਲਾ ਨੇ ਕਿਹਾ ਕਿ ਰਾਜਾ ਵੜਿੰਗ ਸਾਡੇ ਪ੍ਰਧਾਨ ਹਨ। ਅਸੀਂ ਸਾਰੇ ਉਨ੍ਹਾਂ ਨਾਲ ਟੀਮ ਬਣ ਕੇ ਕੰਮ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਜੇਕਰ ਮੇਰੀ ਗੱਲ ਹੈ ਤਾਂ ਮੈਂ ਪਾਰਟੀ ਦਾ ਵਰਕਰ ਹਾਂ, ਜੇਕਰ ਪਾਰਟੀ ਨੇ ਕੋਈ ਵੀ ਜ਼ਿੰਮੇਵਾਰੀ ਦਿੱਤੀ ਹੈ ਤਾਂ ਉਨ੍ਹਾਂ ਨੇ ਪਾਰਟੀ ਦੇ ਅਨੁਸ਼ਾਸਤ ਸਿਪਾਹੀ ਵਜੋਂ ਕੰਮ ਕੀਤਾ ਹੈ। ਆਉਣ ਵਾਲੇ ਸਮੇਂ ‘ਚ ਵੀ ਉਹ ਪੰਜਾਬ ‘ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵਰਕਰ ਵਜੋਂ ਕੰਮ ਕਰਨ ਲਈ ਵਚਨਬੱਧ ਰਹਿਣਗੇ।
ਅਸਤੀਫ਼ੇ ਦੀ ਖ਼ਬਰ ਅਫਵਾਹ: ਸਿੰਗਲਾ
ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਖ਼ਬਰਾਂ ‘ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹੁਣ ਤੱਕ ਰਾਜਾ ਵੜਿੰਗ ਹੀ ਸਾਡੇ ਪ੍ਰਧਾਨ ਹਨ। ਉਨ੍ਹਾਂ ਕਿਹਾ ਕਿ ਵੜਿੰਗ ਨੇ ਅਸਤੀਫ਼ਾ ਦਿੱਤਾ ਜਾਂ ਉਨ੍ਹਾਂ ਤੋਂ ਹਾਈਕਮਾਨ ਨੇ ਅਸਤੀਫ਼ਾ ਮੰਗਿਆ, ਇਹ ਸਾਰੀਆਂ ਇੱਕ ਤਰ੍ਹਾਂ ਦੀਆਂ ਅਫਵਾਹਾਂ ਹਨ। ਅਜਿਹੀ ਕੋਈ ਵੀ ਜਾਣਕਾਰੀ ਉਨ੍ਹਾਂ ਕੋਲ ਨਹੀਂ ਹੈ।
ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਬਾਰੇ ਕੀ ਬੋਲੇ?
ਕਾਂਗਰਸ ਅੰਦਰ ਚੱਲ ਰਹੇ ਕਾਟੋ-ਕਲੇਸ਼ ਦੀਆਂ ਚਰਚਾਵਾਂ ‘ਤੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪਾਰਟੀ ਅੰਦਰ ਹਰ ਇੱਕ ਦਾ ਆਪਣਾ ਨਜ਼ਰੀਆਂ ਹੁੰਦਾ ਹੈ। ਕਿਸੇ ਦੀ ਰਾਏ ‘ਚ ਫ਼ਰਕ ਹੋ ਸਕਦਾ ਹੈ, ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਕਾਂਗਰਸ ਅੰਦਰ ਕੋਈ ਕਲੇਸ਼ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਮਿਲ ਕੇ ਕੰਮ ਕਰਦੀ ਰਹੀ ਹੈ ਤੇ ਜੇਕਰ ਕਦੇ ਵੀ ਸੰਘਰਸ਼ ਦੀ ਗੱਲ ਆਉਂਦੀ ਹੈ ਤਾਂ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਇੱਕ ਨਾਲ ਨਜ਼ਰ ਆਉਂਦੇ ਹਨ।


