ਰਾਜਾ ਵੜਿੰਗ ਦੇ ਬਿਆਨ ‘ਤੇ ਬੀਜੇਪੀ ਨੇ ਚੁੱਕੇ ਸਵਾਲ, SC ਕਮਿਸ਼ਨ ਨੇ 6 ਨਵੰਬਰ ਤੱਕ ਮੰਗਿਆ ਜਵਾਬ

Updated On: 

04 Nov 2025 19:34 PM IST

Raja Warring Controversial Statement: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਮਰਹੂਮ ਬੂਟਾ ਸਿੰਘ ਬਾਰੇ ਵਿਵਾਦਿਤ ਟਿੱਪਣੀ 'ਤੇ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਬਿਆਨ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਵੜਿੰਗ ਨੂੰ 6 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਤਲਬ ਕੀਤਾ ਹੈ ਅਤੇ ਡਿਪਟੀ ਕਮਿਸ਼ਨਰ ਨੂੰ ਕਾਨੂੰਨੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਰਾਜਾ ਵੜਿੰਗ ਦੇ ਬਿਆਨ ਤੇ ਬੀਜੇਪੀ ਨੇ ਚੁੱਕੇ ਸਵਾਲ, SC ਕਮਿਸ਼ਨ ਨੇ 6 ਨਵੰਬਰ ਤੱਕ ਮੰਗਿਆ ਜਵਾਬ
Follow Us On

Raja Warring Controversial Statement: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਬੂਟਾ ਸਿੰਘ ਖਿਲਾਫ ਵਿਵਾਦਿਤ ਬਿਆਨ ਦਿੱਤਾ ਗਿਆ। ਇਸ ਬਿਆਨ ਮਗਰੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਰਾਜਾ ਵੜਿੰਗ ਖਿਲਾਫ ਦਾਇਰ ਸ਼ਿਕਾਇਤ ਦਾ ਨੋਟਿਸ ਲਿਆ ਹੈ।

ਦੱਸ ਦਈਏ ਕਿ ਇਹ ਸ਼ਿਕਾਇਤ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਸਬੰਧੀ ਦਾਇਰ ਕੀਤੀ ਗਈ ਸੀ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਨੋਟਿਸ

ਦੱਸ ਦਈਏ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਨੋਟਿਸ ਚ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਪੂਰੀ ਹੋ ਗਈ ਹੈ। ਕਮਿਸ਼ਨ ਨੇ ਮਾਮਲੇ ਵਿੱਚ ਸ਼ਾਮਲ ਐਸਡੀਐਮ ਪੱਧਰ ਦੇ ਅਧਿਕਾਰੀ ਦੀ ਰਿਪੋਰਟ ਨੂੰ ਵੀ ਗੰਭੀਰਤਾ ਨਾਲ ਲਿਆ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਵੜਿੰਗ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ 6 ਨਵੰਬਰ ਨੂੰ ਰੂਲ ਬੁੱਕ ਸਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਸੂ-ਮੋਟੋ ਨੋਟਿਸ ਲੈਂਦਿਆਂ ਰਾਜਾ ਵੜਿੰਗ ਨੂੰ ਕੀਤਾ ਤਲਬ

ਐਸਸੀ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦਿਆਂ ਰਾਜਾ ਵੜਿੰਗ ਨੂੰ ਤਲਬ ਵੀ ਕੀਤਾ ਹੈ। ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਐਸਸੀ ਕਮਿਸ਼ਨ ਨੇ ਦਫਤਰ ਚ ਨਿੱਜੀ ਤੌਰ ਤੇ ਪੇਸ਼ ਹੋਣ ਦੇ ਹੁਕਮ ਦਿੱਤਾ ਹੈ।

ਹਰਭਜਨ ਸਿੰਘ ETO ਵੱਲੋਂ ਵੜਿੰਗ ਦੇ ਬਿਆਨ ਦੀ ਨਿੰਦਾ

ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਰੰਗ ਆਧਾਰਤ ਟਿੱਪਣੀ ਕਰ ਰਹੇ ਹਨ, ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਰਾਜਾ ਵੜਿੰਗ ਦੀ ਦੇਸ਼ ਦੀਆਂ ਅਨੁਸੂਚਿਤ ਜਾਤੀਆਂ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਅਤੇ ਇਸ ਪਾਰਟੀ ਨੇ ਡਾ. ਬੀ.ਆਰ. ਅੰਬੇਡਕਰ ਜੀ ਦਾ ਵੀ ਸਦਾ ਵਿਰੋਧ ਹੀ ਕੀਤਾ ਸੀ।