ਪੰਜਾਬ ਜ਼ਿਮਨੀ ਚੋਣਾਂ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਜਲਦ ਹੋਵੇਗਾ ਉਮਦੀਵਾਰਾਂ ਦੇ ਨਾਮ ਦਾ ਐਲਾਨ

Updated On: 

18 Oct 2024 22:29 PM

ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਨਹੀਂ ਦੱਸਿਆ ਕਿ ਆਉਣ ਵਾਲੇ 2 ਤੋਂ 4 ਦਿਨਾਂ ਵਿੱਚ ਪੰਜਾਬ ਦੀਆਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਸਨ। ਜਿਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਹਨ।

ਪੰਜਾਬ ਜ਼ਿਮਨੀ ਚੋਣਾਂ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਜਲਦ ਹੋਵੇਗਾ ਉਮਦੀਵਾਰਾਂ ਦੇ ਨਾਮ ਦਾ ਐਲਾਨ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

Follow Us On

ਪੰਜਾਬ ਵਿੱਚ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਸਨ। ਜਿਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਹਨ। ਹੁਣ 13 ਨਵੰਬਰ ਨੂੰ ਇਨ੍ਹਾਂ ਸੀਟਾਂ ‘ਤੇ ਚੋਣਾ ਹੋਣਗੀਆਂ ਅਤੇ 23 ਨਵਬੰਰ ਨੂੰ ਨਤੀਜੇ ਆਉਣਗੇ। ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪੱਬਾਂ ਭਾਰ ਰਨ।

ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਨਹੀਂ ਦੱਸਿਆ ਕਿ ਆਉਣ ਵਾਲੇ 2 ਤੋਂ 4 ਦਿਨਾਂ ਵਿੱਚ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਤੋਂ ਬਿਨੈ ਪੱਤਰ ਆ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਲੈ ਕੇ ਵੀ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਿਹਾ ਕਿ ਅੰਮ੍ਰਿਤਾ ਪੰਜਾਬ ਕਾਂਗਰਸ ਪ੍ਰਧਾਨ ਦੀ ਪਤਨੀ ਹੈ, ਉਹ ਸਿੱਧੇ ਤੌਰ ‘ਤੇ ਅਰਜ਼ੀ ਨਹੀਂ ਦੇ ਸਕਦੇ ਅਤੇ ਉਹ ਚੋਣ ਲੜਣਗੇ ਜਾਂ ਨਹੀਂ ਇਹ ਫੈਸਲਾ ਹਾਈਕਮਾਂਡ ਵੱਲੋਂ ਲਿਆ ਜਾਵੇਗਾ।

ਦੱਸਣਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਕਾਰਨ ਡੇਰਾ ਬਾਬਾ ਨਾਨਕ ਸੀਟ ਖਾਲੀ ਹੋ ਗਈ ਹੈ। ਚੱਬੇਵਾਲ ਸੀਟ ਡਾ: ਰਾਜ ਕੁਮਾਰ, ਗਿੱਦੜਬਾਹਾ ਸੀਟ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਬਰਨਾਲਾ ਸੀਟ ਗੁਰਮੀਤ ਸਿੰਘ ਮੀਤ ਹੇਅਰ ਦੇ ਅਸਤੀਫ਼ੇ ਕਾਰਨ ਖ਼ਾਲੀ ਹੋਈ ।

ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਕੀ ਕਿਹਾ ?

ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਬਾਰੇ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਉਹ ਸਹੀ ਨਹੀਂ ਹੈ ਅਤੇ ਸੱਚਾ ਸਿੱਖ ਉਹ ਹੈ ਜੋ ਸਾਰਿਆਂ ਦਾ ਸਤਿਕਾਰ ਕਰਦਾ ਹੈ ਅਤੇ ਹਰ ਭੈਣ-ਭਰਾ ਦਾ ਸਤਿਕਾਰ ਕਰਦਾ ਹੈ, ਜਿਸ ਤਰ੍ਹਾਂ ਵਲਟੋਹਾ ਨੇ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਉਸ ਨੂੰ ਨੰਗੇ ਪੈਰੀਂ ਚੱਲ ਕੇ ਗਿਆਨੀ ਹਰਪ੍ਰੀਤ ਸਿੰਘ ਜੀ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਉੱਥੇ ਹੀ ਪੰਜਾਬ ਕਾਂਗਰਸ ਦੇ ਸੀਨਿਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਤਾਰੀਖ ਬਦਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 13 ਨਵੰਬਰ ਨੂੰ ਹੋਣ ਵਾਲੀਆਂ ਪੰਜਾਬ ਜ਼ਿਮਨੀ ਚੋਣਾਂ ਨੂੰ ਮੁਲਤਵੀ ਕੀਤਾ ਜਾਵੇ। ਕਿਉਂਕਿ ਉਸ ਦਿਨ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ।

Exit mobile version