AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ‘ਚ ਘਰੇਲੂ ਝਗੜੇ ਨੇ ਧਾਰਿਆ ਖ਼ੂਨੀ ਰੂਪ, ਡਿਊਟੀ ਤੋਂ ਘਰ ਪਰਤੇ ਪੁਲਿਸ ਕਾਂਸਟੇਬਲ ਦਾ ਰਾਡਾਂ ਮਾਰ ਕੇ ਕਤਲ

ਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ ਵਿੱਚ ਘਰੇਲੂ ਝਗੜੇ ਨੂੰ ਲੈ ਕੇ ਇੱਕ ਬੇਹੱਦ ਦਰਦਨਾਕ ਅਤੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਕੁਝ ਵਿਅਕਤੀਆਂ ਵੱਲੋਂ ਇੱਕ ਘਰ 'ਤੇ ਹਮਲਾ ਕਰਕੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਅੰਮ੍ਰਿਤਸਰ 'ਚ ਘਰੇਲੂ ਝਗੜੇ ਨੇ ਧਾਰਿਆ ਖ਼ੂਨੀ ਰੂਪ, ਡਿਊਟੀ ਤੋਂ ਘਰ ਪਰਤੇ ਪੁਲਿਸ ਕਾਂਸਟੇਬਲ ਦਾ ਰਾਡਾਂ ਮਾਰ ਕੇ ਕਤਲ
ਘਰੇਲੂ ਝਗੜੇ ਨੇ ਧਾਰਿਆ ਖ਼ੂਨੀ ਰੂਪ, ਪੁਲਿਸ ਕਾਂਸਟੇਬਲ ਦਾ ਰਾਡਾਂ ਮਾਰ ਕੇ ਕਤਲ
lalit-sharma
| Updated On: 07 Mar 2026 18:39 PM IST

ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ ਵਿੱਚ ਘਰੇਲੂ ਝਗੜੇ ਨੂੰ ਲੈ ਕੇ ਇੱਕ ਬੇਹੱਦ ਦਰਦਨਾਕ ਅਤੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਕੁਝ ਵਿਅਕਤੀਆਂ ਵੱਲੋਂ ਇੱਕ ਘਰ ‘ਤੇ ਹਮਲਾ ਕਰਕੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਜਗਦੇਵ ਕਲਾਂ ਦੇ ਵਸਨੀਕ ਸਨ। ਜਗਜੀਤ ਸਿੰਘ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸਨ ਅਤੇ ਮੌਜੂਦਾ ਸਮੇਂ ਵਿੱਚ ਗੁਰਦਾਸਪੁਰ ਵਿਖੇ ਇੱਕ ਡੀ.ਐਸ.ਪੀ. ਦੇ ਨਾਲ ਸੁਰੱਖਿਆ ਗਾਰਡ ਵਜੋਂ ਸੇਵਾਵਾਂ ਨਿਭਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੀ ਸ਼ਾਮ ਹੀ ਆਪਣੀ ਡਿਊਟੀ ਖ਼ਤਮ ਕਰਕੇ ਘਰ ਪਰਤੇ ਸਨ। ਇਸੇ ਦੌਰਾਨ ਕਿਸੇ ਪੁਰਾਣੇ ਘਰੇਲੂ ਵਿਵਾਦ ਨੂੰ ਲੈ ਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ‘ਤੇ ਹਮਲਾ ਬੋਲ ਦਿੱਤਾ।

10 ਦੇ ਕਰੀਬ ਹਮਲਾਵਰਾਂ ਨੇ ਕੀਤਾ ਹਮਲਾ

ਮ੍ਰਿਤਕ ਦੀ ਭਤੀਜੀ ਜਤਿੰਦਰ ਕੌਰ ਨੇ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਪਿੰਡ ਦਾ ਹੀ ਰਹਿਣ ਵਾਲਾ ਬਲਰਾਜ ਸਿੰਘ, ਜੋ ਉਨ੍ਹਾਂ ਦਾ ਰਿਸ਼ਤੇਦਾਰ ਵੀ ਲੱਗਦਾ ਹੈ, ਕਰੀਬ 8 ਤੋਂ 10 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਗੱਡੀਆਂ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਪਹੁੰਚਿਆ। ਹਮਲਾਵਰਾਂ ਨੇ ਆਉਂਦਿਆਂ ਹੀ ਜਗਜੀਤ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰਾਂ ‘ਤੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਹੰਗਾਮੇ ਦੌਰਾਨ ਜਗਜੀਤ ਸਿੰਘ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਜ਼ੋਰਦਾਰ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਕੇ ਮੌਕੇ ‘ਤੇ ਹੀ ਡਿੱਗ ਪਏ।

ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਥਿਤ ਮੁਲਜ਼ਮ ਰਾਡਾਂ ਅਤੇ ਡੰਡੇ-ਸੋਟੇ ਲਹਿਰਾਉਂਦੇ ਹੋਏ ਆਪਣੀਆਂ ਗੱਡੀਆਂ ਵਿੱਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ਵਿੱਚ ਪਰਿਵਾਰ ਵੱਲੋਂ ਜਗਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

ਪੁਲਿਸ ਵੱਲੋਂ ਮਾਮਲਾ ਦਰਜ ਅਤੇ ਛਾਪੇਮਾਰੀ ਜਾਰੀ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਜਾਸਾਂਸੀ ਦੀ ਐਸ.ਐਚ.ਓ. ਹਰਸਿਮਰਤ ਕੌਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁੱਖ ਮੁਲਜ਼ਮ ਬਲਰਾਜ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਜਗਜੀਤ ਸਿੰਘ ਦੀ ਦੇਹ ਨੂੰ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ।

Follow Us
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...