AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਸਹੁਰਿਆਂ ਨੇ ਫਾਹਾ ਦੇ ਕੇ 9 ਮਹੀਨੇ ਦੇ ਬੱਚੇ ਦੀ ਮਾਂ ਲਈ ਜਾਨ

ਅੰਮ੍ਰਿਤਸਰ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬਾ ਰਾਜਾਸਾਂਸੀ ਦੇ ਨਜ਼ਦੀਕੀ ਪਿੰਡ ਹਰਸਾ ਛੀਨਾ ਸ਼ਹਿਬਾਜ਼ਪੁਰ ਵਿਖੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸਹੁਰੇ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਦਾਜ ਦੀ ਖ਼ਾਤਰ ਕਥਿਤ ਤੌਰ 'ਤੇ ਫਾਹਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਕੁਲਜੀਤ ਕੌਰ ਵਜੋਂ ਹੋਈ ਹੈ, ਜਿਸ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਪਿੰਡ ਦੇ ਹੀ ਨੌਜਵਾਨ ਲਵਪ੍ਰੀਤ ਸਿੰਘ ਨਾਲ ਹੋਇਆ ਸੀ।

ਅੰਮ੍ਰਿਤਸਰ 'ਚ ਦਾਜ ਦੀ ਬਲੀ ਚੜ੍ਹੀ  ਵਿਆਹੁਤਾ, ਸਹੁਰਿਆਂ ਨੇ ਫਾਹਾ ਦੇ ਕੇ 9 ਮਹੀਨੇ ਦੇ ਬੱਚੇ ਦੀ ਮਾਂ ਲਈ ਜਾਨ
ਅੰਮ੍ਰਿਤਸਰ ‘ਚ ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਸਹੁਰਿਆਂ ਨੇ ਫਾਹਾ ਦੇ ਕੇ ਮਾਰੀ ਮਾਂ
lalit-sharma
| Updated On: 05 Apr 2026 20:06 PM IST

ਅੰਮ੍ਰਿਤਸਰ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬਾ ਰਾਜਾਸਾਂਸੀ ਦੇ ਨਜ਼ਦੀਕੀ ਪਿੰਡ ਹਰਸਾ ਛੀਨਾ ਸ਼ਹਿਬਾਜ਼ਪੁਰ ਵਿਖੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸਹੁਰੇ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਦਾਜ ਦੀ ਖ਼ਾਤਰ ਕਥਿਤ ਤੌਰ ‘ਤੇ ਫਾਹਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਕੁਲਜੀਤ ਕੌਰ ਵਜੋਂ ਹੋਈ ਹੈ, ਜਿਸ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਪਿੰਡ ਦੇ ਹੀ ਨੌਜਵਾਨ ਲਵਪ੍ਰੀਤ ਸਿੰਘ ਨਾਲ ਹੋਇਆ ਸੀ।

ਦਾਜ ਦੀ ਮੰਗ ਅਤੇ ਲਗਾਤਾਰ ਤਸ਼ੱਦਦ

ਜਾਣਕਾਰੀ ਅਨੁਸਾਰ ਕੁਲਜੀਤ ਕੌਰ ਅਤੇ ਲਵਪ੍ਰੀਤ ਸਿੰਘ ਦਾ ਨੌਂ ਮਹੀਨਿਆਂ ਦਾ ਇੱਕ ਮਾਸੂਮ ਬੇਟਾ ਵੀ ਹੈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਵਿਆਹ ਦੇ ਕੁਝ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਕੁਲਜੀਤ ਕੌਰ ਨੂੰ ਦਾਜ ਦੀ ਖ਼ਾਤਰ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ ਸੀ। ਕੁਲਜੀਤ ਦੇ ਪਤੀ ਲਵਪ੍ਰੀਤ, ਉਸ ਦੀ ਸੱਸ ਅਤੇ ਨਨਾਣ ਵੱਲੋਂ ਅਕਸਰ ਉਸ ਦੀ ਕੁੱਟਮਾਰ ਕੀਤੀ ਜਾਂਦੀ ਸੀ। ਦੋਸ਼ ਹੈ ਕਿ ਸਹੁਰੇ ਪਰਿਵਾਰ ਵੱਲੋਂ ਕੁਲਜੀਤ ‘ਤੇ ਪੇਕੇ ਪਰਿਵਾਰ ਦੀ ਜ਼ਮੀਨ ਵਿੱਚੋਂ ਹਿੱਸਾ ਲਿਆਉਣ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਸੀ।

ਪੀੜਤ ਪਰਿਵਾਰ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਘਰੇਲੂ ਕਲੇਸ਼ ਅਤੇ ਕੁੱਟਮਾਰ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਨੂੰ ਲੈ ਕੇ ਪਿੰਡ ਦੇ ਮੋਹਤਬਾਰਾਂ ਅਤੇ ਮੋਹਤਵਰ ਬੰਦਿਆਂ ਨੇ ਬੈਠ ਕੇ ਕਈ ਵਾਰ ਰਾਜ਼ੀਨਾਮਾ ਵੀ ਕਰਵਾਇਆ ਸੀ। ਪਰ ਇਸ ਦੇ ਬਾਵਜੂਦ ਸਹੁਰੇ ਪਰਿਵਾਰ ਦੇ ਵਤੀਰੇ ਵਿੱਚ ਕੋਈ ਬਦਲਾਅ ਨਹੀਂ ਆਇਆ ਅਤੇ ਉਹ ਦਾਜ ਦੀ ਮੰਗ ਨੂੰ ਲੈ ਕੇ ਲਗਾਤਾਰ ਅੜੇ ਰਹੇ।

ਆਖ਼ਰੀ ਫ਼ੋਨ ਕਾਲ ਅਤੇ ਦਰਦਨਾਕ ਅੰਤ

ਬੀਤੀ ਸ਼ਾਮ ਇਸ ਦੁਖਾਂਤ ਨੇ ਉਦੋਂ ਭਿਆਨਕ ਰੂਪ ਧਾਰ ਲਿਆ ਜਦੋਂ ਕੁਲਜੀਤ ਕੌਰ ਨੇ ਮੌਤ ਤੋਂ ਕੁਝ ਸਮਾਂ ਪਹਿਲਾਂ ਆਪਣੀ ਭੈਣ ਮਨਵੀਰ ਨੂੰ ਫ਼ੋਨ ਕਰਕੇ ਰੋਂਦਿਆਂ ਕਿਹਾ, “ਇਹ ਲੋਕ ਮੈਨੂੰ ਮਾਰ ਦੇਣਗੇ, ਤੁਸੀਂ ਜਲਦੀ ਘਰ ਆ ਜਾਓ।” ਭੈਣ ਦੀ ਦੁਹਾਈ ਸੁਣ ਕੇ ਜਦੋਂ ਰਿਸ਼ਤੇਦਾਰ ਤੁਰੰਤ ਸਹੁਰੇ ਘਰ ਪਹੁੰਚੇ, ਤਾਂ ਉੱਥੇ ਕੁਲਜੀਤ ਕੌਰ ਦੀ ਲਾਸ਼ ਪਈ ਹੋਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਕੁਲਜੀਤ ਨੂੰ ਬੇਰਹਿਮੀ ਨਾਲ ਮਾਰ ਕੇ ਫਾਹੇ ‘ਤੇ ਲਟਕਾ ਦਿੱਤਾ ਗਿਆ ਸੀ।

ਪਰਿਵਾਰ ਦਾ ਪ੍ਰਦਰਸ਼ਨ: “ਜਦ ਤੱਕ ਗ੍ਰਿਫ਼ਤਾਰੀ ਨਹੀਂ, ਉਦੋਂ ਤੱਕ ਸੰਸਕਾਰ ਨਹੀਂ”

ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੁੱਖ ਮੁਲਜ਼ਮ ਪਤੀ ਲਵਪ੍ਰੀਤ ਸਿੰਘ ਅਤੇ ਹੋਰ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਨਹੀਂ ਕਰ ਲਿਆ ਜਾਂਦਾ, ਉਹ ਕੁਲਜੀਤ ਕੌਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜਲਦ ਜੇਲ੍ਹ ਭੇਜਿਆ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...