ਟੈਂਡਰ ਘੁਟਾਲਾ ਮਾਮਲੇ ‘ਚ ਆਸ਼ੂ ਦਾ ਕਰੀਬੀ ਰਾਜਦੀਪ ਗ੍ਰਿਫ਼ਤਾਰ, ਅਦਾਲਤ ‘ਚ ਹੋਵੇਗੀ ਪੇਸ਼

Updated On: 

05 Sep 2024 15:17 PM

Rajdeep Singh Arrested: ਰਾਜਦੀਪ ਸਿੰਘ ਨਾਗਰਾ ਵੀ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾਂਦਾ ਹੈ। ਰਾਜਦੀਪ ਸਿੰਘ ਖੰਨਾ 'ਚ ਬਤੌਰ ਏਜੰਟ ਕੰਮ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਗ੍ਰਿਫਤਾਰੀ ਅਤੇ ਛਾਪੇਮਾਰੀ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ।

ਟੈਂਡਰ ਘੁਟਾਲਾ ਮਾਮਲੇ ਚ ਆਸ਼ੂ ਦਾ ਕਰੀਬੀ ਰਾਜਦੀਪ ਗ੍ਰਿਫ਼ਤਾਰ, ਅਦਾਲਤ ਚ ਹੋਵੇਗੀ ਪੇਸ਼
Follow Us On

Rajdeep Singh Arrested: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਪਿਛਲੇ ਦਿਨ ਤੋਂ ਸਵੇਰੇ 4 ਵਜੇ ਤੋਂ ਹੀ ਉਸ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ ਸੀ। ਰਾਜਦੀਪ ਸਿੰਘ ਖੰਨਾ ਦਾ ਇਲਾਕੇ ਵਿੱਚ ਪ੍ਰਭਾਵ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੂੰ ਛਾਪੇਮਾਰੀ ਦੌਰਾਨ ਰਾਜਦੀਪ ਸਿੰਘ ਦੇ ਟਿਕਾਣਿਆਂ ਤੋਂ ਕਈ ਅਹਿਮ ਸਬੂਤ ਮਿਲੇ ਹਨ।

ਰਾਜਦੀਪ ਸਿੰਘ ਨੂੰ ਕਥਿਤ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਪਿਛਲੇ ਮਹੀਨੇ ਗ੍ਰਿਫਤਾਰ ਕੀਤਾ ਗਿਆ ਸੀ। ਬੁੱਧਵਾਰ ਨੂੰ ਈਡੀ ਨੇ ਖੰਨਾ ਦੇ ਪਿੰਡ ਇਕੋਲਾਹੀ ‘ਚ ਰਾਜਦੀਪ ਸਿੰਘ ਦੇ ਘਰ ਅਤੇ ਖੰਨਾ ਮੰਡੀ ‘ਚ ਸਥਿਤ ਦਲਾਲ ਦੀ ਦੁਕਾਨ ‘ਤੇ ਛਾਪੇਮਾਰੀ ਕੀਤੀ ਸੀ। ਕਈ ਘੰਟਿਆਂ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਰਾਜਦੀਪ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

ਇਹ ਵੀ ਪੜ੍ਹੋ: ਕੋਲਡ ਸਟੋਰ ਚ ਦਾਖਲ ਹੋਏ 40 ਲੁਟੇਰੇ, 2 ਕਰੋੜ ਦੇ ਚੋਰੀ ਕਰ ਲੈ ਗਏ ਕਾਜੂ-ਬਦਾਮ

ਰਾਜਦੀਪ ਸਿੰਘ ਨਾਗਰਾ ਵੀ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾਂਦਾ ਹੈ। ਰਾਜਦੀਪ ਸਿੰਘ ਖੰਨਾ ‘ਚ ਬਤੌਰ ਏਜੰਟ ਕੰਮ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਗ੍ਰਿਫਤਾਰੀ ਅਤੇ ਛਾਪੇਮਾਰੀ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ। ਭਾਰਤ ਭੂਸ਼ਣ ਆਸ਼ੂ ਨੂੰ ਈਡੀ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ।

ਕੀ ਹੈ ਟੈਂਡਰ ਘੁਟਾਲਾ

ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ। ਇਸ ਦੌਰਾਨ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰਾਂ ‘ਚ ਘੁਟਾਲੇ ਕਰਨ ਦੇ ਦੋਸ਼ ਲੱਗੇ ਸਨ। ਸੂਬੇ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਵੱਡੀ ਪੱਧਰ ਤੇ ਬੇਨਿਯਮੀਆਂ ਪਾਈਆਂ ਗਈਆਂ ਸਨ। ਉਸ ਜਾਂਚ ਦੌਰਾਨ ਈਡੀ ਨੂੰ ਕਰੀਬ 1.5 ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਅਤੇ ਕਰੀਬ 30 ਲੱਖ ਰੁਪਏ ਨਕਦ ਮਿਲੇ ਸਨ।