AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

'ਆਪ' 'ਚ ਸ਼ਾਮਲ ਹੋਣ ਨੂੰ ਪੰਜਾਬ 'ਚ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਜੋ ਦੇਖਿਆ ਜਾ ਰਿਹਾ ਹੈ। ਹੈਨਰੀ ਸਿੱਧੂ ਦੀ ਆਮ ਆਦਮੀ ਪਾਰਟੀ 'ਚ ਲਈ ਇੱਕ ਰਣਨੀਤਕ ਲਾਭ ਵਜੋਂ ਦੇਖਿਆ ਜਾ ਰਿਹਾ ਹੈ। ਉਹ ਕਾਂਗਰਸ ਨਾਲ ਜੁੜੇ ਇੱਕ ਪ੍ਰਮੁੱਖ ਰਾਜਨੀਤਿਕ ਪਰਿਵਾਰ ਦਾ ਹਿੱਸਾ ਸਨ। ਉਨ੍ਹਾਂ ਦਾ ਪਾਰਟੀ ਛੱਡ ਜਾਣਾ, ਕਾਂਗਰਸ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਪੰਜਾਬ ਦੀ ਰਾਜਨੀਤੀ 'ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP 'ਚ ਸ਼ਾਮਲ
ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ
tv9-punjabi
| Updated On: 17 Aug 2026 14:27 PM IST
Share

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ‘ਚ ਆਯੋਜਿਤ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਦੌਰਾਨ ਪੰਜਾਬ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ।

ਹੈਨਰੀ ਸਿੱਧੂ ਦੇ ਆਮ ਆਦਮੀ ਪਾਰਟੀ ਸ਼ਾਮਲ ਹੋਣ ਨੂੰ ਪੰਜਾਬ ‘ਚ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਜੋ ਦੇਖਿਆ ਜਾ ਰਿਹਾ ਹੈ। ਹੈਨਰੀ ਸਿੱਧੂ ਦਾ ਪਾਰਟੀ ‘ਚ ਸ਼ਾਮਲ ਹੋਣਾ, ਆਮ ਆਦਮੀ ਪਾਰਟੀ ਲਈ ਇੱਕ ਰਣਨੀਤਕ ਲਾਭ ਵਜੋਂ ਦੇਖਿਆ ਜਾ ਰਿਹਾ ਹੈ। ਉਹ ਕਾਂਗਰਸ ਨਾਲ ਜੁੜੇ ਇੱਕ ਪ੍ਰਮੁੱਖ ਰਾਜਨੀਤਿਕ ਪਰਿਵਾਰ ਦਾ ਹਿੱਸਾ ਸਨ। ਉਨ੍ਹਾਂ ਦਾ ਪਾਰਟੀ ਛੱਡ ਜਾਣਾ, ਕਾਂਗਰਸ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਹੈਨਰੀ ਸਿੱਧੂ ਦਾ ਸਵਾਗਤ ਕੀਤਾ। ਹੈਨਰੀ ਸਿੱਧੂ ਦੇ ਨਾਲ ਉਨ੍ਹਾਂ ਦੇ ਹੋਰ ਵੀ ਕਈ ਕਾਂਗਰਸੀ ਸਾਥੀਆਂ ਨੇ ਆਮ ਆਦਮੀ ਪਾਰਟੀ ਜੁਆਇਨ ਕੀਤੀ। ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਭਵਿੱਖ ‘ਚ ਫਾਇਦਾ ਮਿਲੇਗਾ।

ਦੂਜੇ ਪਾਸੇ, ਰਜਿੰਦਰ ਕੌਰ ਭੱਠਲ ਜੋ ਕਿ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਇੱਕ ਸੀਨੀਅਰ ਕਾਂਗਰਸੀ ਨੇਤਾ ਹਨ, ਉਨ੍ਹਾਂ ਦੇ ਭਤੀਜੇ ਦਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਾ ਰਾਜਨੀਤਿਕ ਚਰਚਾ ਦਾ ਵਿਸ਼ਾ ਬਣ ਗਿਆ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...