ਕੁਰਸੀ ਲਈ ਕਾਂਗਰਸ ਨੇ ਪੰਜਾਬ ਨੂੰ ਅੱਗ ‘ਚ ਝੋਂਕਿਆ… ਭੱਠਲ ਦੇ ਬਿਆਨ ‘ਤੇ ਧਾਲੀਵਾਲ ਦਾ ਪਲਟਵਾਰ
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭੱਠਲ ਨੇ ਆਪਣੇ ਬਿਆਨ 'ਚ ਮੰਨਿਆ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ, ਉਸ ਸਮੇਂ ਕੁੱਝ ਅਫਸਰਾਂ ਤੇ ਸਲਾਹਕਾਰਾਂ ਵੱਲੋਂ ਇਹ ਸਲਾਹ ਦਿੱਤੀ ਗਈ ਸੀ ਕਿ ਜੇ ਪੰਜਾਬ ਦੀਆਂ ਬੱਸਾਂ, ਰੇਲਾਂ ਤੇ ਚੌਂਕਾਂ 'ਚ ਬੰਬ ਧਮਾਕੇ ਕਰਵਾਏ ਜਾਣ, ਤਾਂ ਕਾਂਗਰਸ ਦੀ ਸਰਕਾਰ ਦੁਬਾਰਾ ਬਣ ਸਕਦੀ ਹੈ। ਧਾਲੀਵਾਲ ਨੇ ਕਿਹਾ ਕਿ ਇਹ ਬਿਆਨ ਸਾਬਤ ਕਰਦਾ ਹੈ ਕਿ ਕਾਂਗਰਸ ਨੇ ਆਪਣੀ ਕੁਰਸੀ ਲਈ ਪੰਜਾਬ ਦੇ ਅਮਨ-ਚੈਨ ਨੂੰ ਬਾਰ-ਬਾਰ ਤਬਾਹ ਕੀਤਾ।
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਹਾਲੀਆ ਬਿਆਨ ਤੇ ਕੜਾ ਇਤਰਾਜ਼ ਜਤਾਇਆ। ਉਨ੍ਹਾਂ ਨੇ ਕਿਹਾ ਕਿ ਭੱਠਲ ਵੱਲੋਂ ਦਿੱਤਾ ਗਿਆ ਬਿਆਨ ਪੰਜਾਬ ਲਈ ਬਹੁਤ ਹੀ ਗੰਭੀਰ, ਸੰਜੀਦਾ ਤੇ ਚਿੰਤਾਜਨਕ ਹੈ, ਜਿਸ ਨੂੰ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭੱਠਲ ਨੇ ਆਪਣੇ ਬਿਆਨ ‘ਚ ਮੰਨਿਆ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ, ਉਸ ਸਮੇਂ ਕੁੱਝ ਅਫਸਰਾਂ ਤੇ ਸਲਾਹਕਾਰਾਂ ਵੱਲੋਂ ਇਹ ਸਲਾਹ ਦਿੱਤੀ ਗਈ ਸੀ ਕਿ ਜੇ ਪੰਜਾਬ ਦੀਆਂ ਬੱਸਾਂ, ਰੇਲਾਂ ਤੇ ਚੌਂਕਾਂ ‘ਚ ਬੰਬ ਧਮਾਕੇ ਕਰਵਾਏ ਜਾਣ, ਤਾਂ ਕਾਂਗਰਸ ਦੀ ਸਰਕਾਰ ਦੁਬਾਰਾ ਬਣ ਸਕਦੀ ਹੈ। ਧਾਲੀਵਾਲ ਨੇ ਕਿਹਾ ਕਿ ਇਹ ਬਿਆਨ ਸਾਬਤ ਕਰਦਾ ਹੈ ਕਿ ਕਾਂਗਰਸ ਨੇ ਆਪਣੀ ਕੁਰਸੀ ਲਈ ਪੰਜਾਬ ਦੇ ਅਮਨ-ਚੈਨ ਨੂੰ ਬਾਰ-ਬਾਰ ਤਬਾਹ ਕੀਤਾ। ਉਨ੍ਹਾਂ ਕਿਹਾ ਕਿ 80ਵੇਂ ਤੇ 90ਵੇਂ ਦਹਾਕੇ ਦੌਰਾਨ ਪੰਜਾਬ ਨੇ ਜੋ ਕਾਲਾ ਦੌਰ ਦੇਖਿਆ, ਉਸ ਦੀਆਂ ਜੜ੍ਹਾਂ ਇਨ੍ਹਾਂ ਹੀ ਸਾਜ਼ਿਸ਼ਾਂ ‘ਚ ਹਨ। ਹਜ਼ਾਰਾਂ ਨੌਜਵਾਨ ਮਾਰੇ ਗਏ, ਹਜ਼ਾਰਾਂ ਪਰਿਵਾਰ ਉਜੜ ਗਏ ਤੇ ਅੱਜ ਵੀ ਕਈ ਬੇਗੁਨਾਹ ਜੇਲ੍ਹਾਂ ‘ਚ ਸੜ ਰਹੇ ਹਨ।
ਬੀਬੀ ਭੱਠਲ ਦੇ ਬਿਆਨ ਤੋਂ ਬਾਅਦ ਸਾਰੀ ਕਾਂਗਰਸ ਪਾਰਟੀ ਚੁੱਪ ਕਿਉਂ?
ਰਾਜਾ ਵੜਿੰਗ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਪੰਜਾਬ ਦੇ ਲੋਕਾਂ ਨੂੰ ਦੱਸੇ ਕਿ ਲੋਕਾਂ ਨੂੰ ਜਾਨੋਂ ਮਰਵਾ ਕੇ ਸਰਕਾਰਾਂ ਬਣਾਉਣ ਦੀਆਂ ਸਾਜ਼ਿਸ਼ਾਂ ਰਚਣ ਵਾਲ਼ੇ ਕੌਣ ਸੀ? ਮੁੱਖ ਮੰਤਰੀ ਪੰਜਾਬ @BhagwantMann ਨੂੰ ਅਪੀਲ ਹੈ ਕਿ ਇਸ ਗੰਭੀਰ ਮਾਮਲੇ ਦੀ ਜਾਂਚ ਕਰਵਾਉਣ। – pic.twitter.com/B7yiGnLXHb — AAP Punjab (@AAPPunjab) January 29, 2026
ਧਾਲੀਵਾਲ ਨੇ ਕਿਹਾ ਕਿ ਉਹ ਖੁਦ ਵੀ ਉਸ ਕਾਲੇ ਦੌਰ ਦੇ ਪੀੜਤ ਹਨ ਤੇ ਉਨ੍ਹਾਂ ਦੇ ਪਿੰਡ ‘ਚ ਵੀ ਕਈ ਲੋਕਾਂ ਦੀ ਜਾਨ ਗਈ ਸੀ। ਧਾਲੀਵਾਲ ਨੇ ਭੱਠਲ ਤੋਂ ਸਿੱਧਾ ਸਵਾਲ ਪੁੱਛਿਆ ਕਿ ਜੇ ਅਜਿਹੀ ਸਲਾਹ ਦੇਣ ਵਾਲੇ ਅਫਸਰ ਤੇ ਸਲਾਹਕਾਰ ਮੌਜੂਦ ਸਨ ਤਾਂ ਉਨ੍ਹਾਂ ਦੇ ਨਾਮ ਅੱਜ ਤੱਕ ਕਿਉਂ ਨਹੀਂ ਦੱਸੇ ਗਏ। ਉਨ੍ਹਾਂ ਕਿਹਾ ਕਿ ਜੇ ਬੀਬੀ ਭੱਠਲ ਵਾਕਈ ਪੰਜਾਬ ਨਾਲ ਪਿਆਰ ਕਰਦੀਆਂ ਹਨ ਤੇ ਆਪਣੇ ਆਪ ਨੂੰ ਦੇਸ਼ ਭਗਤ ਪਰਿਵਾਰ ਦੀ ਵਾਰਸ ਮੰਨਦੀਆਂ ਹਨ ਤਾਂ ਉਨ੍ਹਾਂ ਨੂੰ ਉਨ੍ਹਾਂ ਅਫਸਰਾਂ ਦੇ ਨਾਮ ਸਾਰਵਜਨਿਕ ਕਰਨੇ ਚਾਹੀਦੇ ਹਨ।
ਧਾਲੀਵਾਲ ਨੇ ਕਾਂਗਰਸ ਤੇ ਆਰੋਪ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਹਾਲ ਹੀ ‘ਚ ਦਿੱਤੇ ਬਿਆਨ ਇਹ ਦਰਸਾਉਂਦੇ ਹਨ ਕਿ ਕਿਵੇਂ ਉਸ ਸਮੇਂ ਨੌਜਵਾਨਾਂ ਨੂੰ ਪੇਸ਼ ਕਰਵਾ ਕੇ ਮਾਰ ਦਿੱਤਾ ਗਿਆ ਤੇ ਸੱਚ ਨੂੰ ਸਾਲਾਂ ਤੱਕ ਦਬਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਹੁਣ 3035 ਸਾਲ ਬਾਅਦ ਕਾਂਗਰਸ ਦੇ ਆਗੂਆਂ ਨੂੰ ਸੱਚ ਯਾਦ ਆ ਰਿਹਾ ਹੈ, ਜੋ ਪੰਜਾਬੀਆਂ ਦੇ ਜ਼ਖ਼ਮਾਂ ਤੇ ਨਮਕ ਛਿੜਕਣ ਵਰਗਾ ਹੈ। ਧਾਲੀਵਾਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੂੰ ਸਾਫ਼ ਬਹੁਮਤ ਮਿਲਣ ਦੀ ਗੱਲ ਚੱਲ ਰਹੀ ਸੀ, ਉਸ ਸਮੇਂ ਮੌੜ ਬੰਬ ਧਮਾਕਾ ਹੋਇਆ ਤੇ ਉਸ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣ ਗਈ।
ਇਹ ਵੀ ਪੜ੍ਹੋ
ਲੋਕਾਂ ਨੂੰ ਮਰਵਾ ਕੇ ਸਰਕਾਰਾਂ ਬਣਾਉਣ ਦੀਆਂ ਸਲਾਹਾਂ ਦੇਣ ਵਾਲ਼ਿਆਂ ਦੇ ਨਾਂ ਕਿਉਂ ਨਾ ਦੱਸੇ ਗਏ?
ਅਸੂਲਨ ਬੀਬੀ ਰਜਿੰਦਰ ਕੌਰ ਭੱਠਲ ਨੂੰ ਉਸੇ ਵੇਲ਼ੇ ਅਜਿਹੇ ਲੋਕਾਂ ਦੇ ਨਾਂ ਦੱਸਣੇ ਚਾਹੀਦੇ ਸੀ ਪਰ ਜੇ ਉਹਨਾਂ ਨੂੰ ਅੱਜ ਵੀ ਪੰਜਾਬ ਤੇ ਦੇਸ਼ ਨਾਲ਼ ਪਿਆਰ ਹੈ, ਤਾਂ ਉਹ ਹੁਣ ਇਸ ਗੱਲ ਦਾ ਖੁਲਾਸਾ ਕਰਨ ਅਤੇ ਜੇਕਰ ਅਜਿਹਾ ਨਹੀਂ ਕਰਦੇ ਤਾਂ ਉਹ ਆਪਣੇ pic.twitter.com/Z3UywnohAL — AAP Punjab (@AAPPunjab) January 29, 2026
ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇਤਫ਼ਾਕ ਨਹੀਂ, ਸਗੋਂ ਇੱਕ ਲੜੀ ਹੈ, ਜਿਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਆਖ਼ਰ ‘ਚ ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਭੱਠਲ ਦੇ ਬਿਆਨ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਪੰਜਾਬ ਦੇ ਕਾਲੇ ਦੌਰ ਦੀ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਅਸਲੀ ਚਿਹਰੇ ਨੂੰ ਪਛਾਣਿਆ ਜਾਵੇ ਤੇ ਅਮਨ-ਚੈਨ ਨਾਲ ਖਿਲਵਾੜ ਕਰਨ ਵਾਲੀਆਂ ਤਾਕਤਾਂ ਤੋਂ ਸਾਵਧਾਨ ਰਹਿਆ ਜਾਵੇ।


