ਕੁਰਸੀ ਲਈ ਕਾਂਗਰਸ ਨੇ ਪੰਜਾਬ ਨੂੰ ਅੱਗ ‘ਚ ਝੋਂਕਿਆ… ਭੱਠਲ ਦੇ ਬਿਆਨ ‘ਤੇ ਧਾਲੀਵਾਲ ਦਾ ਪਲਟਵਾਰ

Updated On: 

29 Jan 2026 14:02 PM IST

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭੱਠਲ ਨੇ ਆਪਣੇ ਬਿਆਨ 'ਚ ਮੰਨਿਆ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ, ਉਸ ਸਮੇਂ ਕੁੱਝ ਅਫਸਰਾਂ ਤੇ ਸਲਾਹਕਾਰਾਂ ਵੱਲੋਂ ਇਹ ਸਲਾਹ ਦਿੱਤੀ ਗਈ ਸੀ ਕਿ ਜੇ ਪੰਜਾਬ ਦੀਆਂ ਬੱਸਾਂ, ਰੇਲਾਂ ਤੇ ਚੌਂਕਾਂ 'ਚ ਬੰਬ ਧਮਾਕੇ ਕਰਵਾਏ ਜਾਣ, ਤਾਂ ਕਾਂਗਰਸ ਦੀ ਸਰਕਾਰ ਦੁਬਾਰਾ ਬਣ ਸਕਦੀ ਹੈ। ਧਾਲੀਵਾਲ ਨੇ ਕਿਹਾ ਕਿ ਇਹ ਬਿਆਨ ਸਾਬਤ ਕਰਦਾ ਹੈ ਕਿ ਕਾਂਗਰਸ ਨੇ ਆਪਣੀ ਕੁਰਸੀ ਲਈ ਪੰਜਾਬ ਦੇ ਅਮਨ-ਚੈਨ ਨੂੰ ਬਾਰ-ਬਾਰ ਤਬਾਹ ਕੀਤਾ।

ਕੁਰਸੀ ਲਈ ਕਾਂਗਰਸ ਨੇ ਪੰਜਾਬ ਨੂੰ ਅੱਗ ਚ ਝੋਂਕਿਆ... ਭੱਠਲ ਦੇ ਬਿਆਨ ਤੇ ਧਾਲੀਵਾਲ ਦਾ ਪਲਟਵਾਰ

ਭੱਠਲ ਦੇ ਬਿਆਨ ‘ਤੇ ਧਾਲੀਵਾਲ ਦਾ ਪਲਟਵਾਰ

Follow Us On

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਹਾਲੀਆ ਬਿਆਨ ਤੇ ਕੜਾ ਇਤਰਾਜ਼ ਜਤਾਇਆ। ਉਨ੍ਹਾਂ ਨੇ ਕਿਹਾ ਕਿ ਭੱਠਲ ਵੱਲੋਂ ਦਿੱਤਾ ਗਿਆ ਬਿਆਨ ਪੰਜਾਬ ਲਈ ਬਹੁਤ ਹੀ ਗੰਭੀਰ, ਸੰਜੀਦਾ ਤੇ ਚਿੰਤਾਜਨਕ ਹੈ, ਜਿਸ ਨੂੰ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭੱਠਲ ਨੇ ਆਪਣੇ ਬਿਆਨ ‘ਚ ਮੰਨਿਆ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ, ਉਸ ਸਮੇਂ ਕੁੱਝ ਅਫਸਰਾਂ ਤੇ ਸਲਾਹਕਾਰਾਂ ਵੱਲੋਂ ਇਹ ਸਲਾਹ ਦਿੱਤੀ ਗਈ ਸੀ ਕਿ ਜੇ ਪੰਜਾਬ ਦੀਆਂ ਬੱਸਾਂ, ਰੇਲਾਂ ਤੇ ਚੌਂਕਾਂ ‘ਚ ਬੰਬ ਧਮਾਕੇ ਕਰਵਾਏ ਜਾਣ, ਤਾਂ ਕਾਂਗਰਸ ਦੀ ਸਰਕਾਰ ਦੁਬਾਰਾ ਬਣ ਸਕਦੀ ਹੈ। ਧਾਲੀਵਾਲ ਨੇ ਕਿਹਾ ਕਿ ਇਹ ਬਿਆਨ ਸਾਬਤ ਕਰਦਾ ਹੈ ਕਿ ਕਾਂਗਰਸ ਨੇ ਆਪਣੀ ਕੁਰਸੀ ਲਈ ਪੰਜਾਬ ਦੇ ਅਮਨ-ਚੈਨ ਨੂੰ ਬਾਰ-ਬਾਰ ਤਬਾਹ ਕੀਤਾ। ਉਨ੍ਹਾਂ ਕਿਹਾ ਕਿ 80ਵੇਂ ਤੇ 90ਵੇਂ ਦਹਾਕੇ ਦੌਰਾਨ ਪੰਜਾਬ ਨੇ ਜੋ ਕਾਲਾ ਦੌਰ ਦੇਖਿਆ, ਉਸ ਦੀਆਂ ਜੜ੍ਹਾਂ ਇਨ੍ਹਾਂ ਹੀ ਸਾਜ਼ਿਸ਼ਾਂ ‘ਚ ਹਨ। ਹਜ਼ਾਰਾਂ ਨੌਜਵਾਨ ਮਾਰੇ ਗਏ, ਹਜ਼ਾਰਾਂ ਪਰਿਵਾਰ ਉਜੜ ਗਏ ਤੇ ਅੱਜ ਵੀ ਕਈ ਬੇਗੁਨਾਹ ਜੇਲ੍ਹਾਂ ‘ਚ ਸੜ ਰਹੇ ਹਨ।

ਧਾਲੀਵਾਲ ਨੇ ਕਾਂਗਰਸ ਤੇ ਆਰੋਪ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਹਾਲ ਹੀ ‘ਚ ਦਿੱਤੇ ਬਿਆਨ ਇਹ ਦਰਸਾਉਂਦੇ ਹਨ ਕਿ ਕਿਵੇਂ ਉਸ ਸਮੇਂ ਨੌਜਵਾਨਾਂ ਨੂੰ ਪੇਸ਼ ਕਰਵਾ ਕੇ ਮਾਰ ਦਿੱਤਾ ਗਿਆ ਤੇ ਸੱਚ ਨੂੰ ਸਾਲਾਂ ਤੱਕ ਦਬਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਹੁਣ 3035 ਸਾਲ ਬਾਅਦ ਕਾਂਗਰਸ ਦੇ ਆਗੂਆਂ ਨੂੰ ਸੱਚ ਯਾਦ ਆ ਰਿਹਾ ਹੈ, ਜੋ ਪੰਜਾਬੀਆਂ ਦੇ ਜ਼ਖ਼ਮਾਂ ਤੇ ਨਮਕ ਛਿੜਕਣ ਵਰਗਾ ਹੈ। ਧਾਲੀਵਾਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੂੰ ਸਾਫ਼ ਬਹੁਮਤ ਮਿਲਣ ਦੀ ਗੱਲ ਚੱਲ ਰਹੀ ਸੀ, ਉਸ ਸਮੇਂ ਮੌੜ ਬੰਬ ਧਮਾਕਾ ਹੋਇਆ ਤੇ ਉਸ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣ ਗਈ।