ਪੰਜਾਬ ‘ਚ ਰਾਜ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ਵਿਧਾਨ ਸਭਾ ਸਕੱਤਰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ

Updated On: 

06 Oct 2025 15:49 PM IST

Rajya Sabha By election Nomination: ਚੋਣ ਕਮਿਸ਼ਨ ਦੇ ਮੁਤਾਬਕ ਚੋਣਾਂ ਲਈ ਨਾਮਜ਼ਦਗੀਆਂ 13 ਅਕਤੂਬਰ ਤੱਕ ਦਾਖਲ ਕੀਤੀਆਂ ਜਾਣਗੀਆਂ, ਜਦੋਂ ਕਿ ਜਾਂਚ 14 ਅਕਤੂਬਰ ਨੂੰ ਹੋਵੇਗੀ। 16 ਅਕਤੂਬਰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਾਰੀਖ ਹੈ ਅਤੇ ਵੋਟਿੰਗ 24 ਅਕਤੂਬਰ ਨੂੰ ਹੋਵੇਗੀ। 28 ਅਕਤੂਬਰ ਨੂੰ ਚੋਣ ਪ੍ਰਕਿਰਿਆ ਸਮਾਪਤ ਹੋਵੇਗੀ।

ਪੰਜਾਬ ਚ ਰਾਜ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ਵਿਧਾਨ ਸਭਾ ਸਕੱਤਰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ
Follow Us On

ਪੰਜਾਬ ਵਿੱਚ ਰਾਜ ਸਭਾ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ ਅਤੇ 13 ਅਕਤੂਬਰ ਤੱਕ ਜਾਰੀ ਰਹੇਗੀ। ਹਾਲਾਂਕਿ, ਜਨਤਕ ਛੁੱਟੀਆਂ ਵਾਲੇ ਦਿਨ ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਦੋਂ ਕਿ ਹੋਰ ਪਾਰਟੀਆਂ ਨੇ ਅਜੇ ਤੱਕ ਚੋਣ ਸੰਬੰਧੀ ਆਪਣੇ ਸਟੈਂਡ ਸਪੱਸ਼ਟ ਨਹੀਂ ਕੀਤੇ ਹਨ।

ਚੋਣ ਕਮਿਸ਼ਨ ਦੇ ਮੁਤਾਬਕ ਚੋਣਾਂ ਲਈ ਨਾਮਜ਼ਦਗੀਆਂ 13 ਅਕਤੂਬਰ ਤੱਕ ਦਾਖਲ ਕੀਤੀਆਂ ਜਾਣਗੀਆਂ, ਜਦੋਂ ਕਿ ਜਾਂਚ 14 ਅਕਤੂਬਰ ਨੂੰ ਹੋਵੇਗੀ। 16 ਅਕਤੂਬਰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਾਰੀਖ ਹੈ ਅਤੇ ਵੋਟਿੰਗ 24 ਅਕਤੂਬਰ ਨੂੰ ਹੋਵੇਗੀ। 28 ਅਕਤੂਬਰ ਨੂੰ ਚੋਣ ਪ੍ਰਕਿਰਿਆ ਸਮਾਪਤ ਹੋਵੇਗੀ।

ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵਿਧਾਨ ਸਭਾ ਸਕੱਤਰ ਜਸਵਿੰਦਰ ਸਿੰਘ ਨੂੰ ਚੋਣ ਪ੍ਰਕਿਰਿਆ ਦੇ ਸੰਚਾਲਨ ਅਤੇ ਸਹਾਇਤਾ ਲਈ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ।

ਮਜ਼ਬੂਤ ​​ਸਥਿਤੀ ਵਿੱਚ AAP

ਆਮ ਆਦਮੀ ਪਾਰਟੀ ਮਜ਼ਬੂਤ ​​ਸਥਿਤੀ ਵਿੱਚ ਹੁਣ ਤੱਕ AAP ਇਸ ਚੋਣ ਵਿੱਚ ਮਜ਼ਬੂਤ ​​ਸਥਿਤੀ ਵਿੱਚ ਹੈ। ਇਸ ਵੇਲੇ, ਪੰਜਾਬ ਦੇ 117 ਵਿਧਾਇਕਾਂ ਵਿੱਚੋਂ 93 ਆਮ ਆਦਮੀ ਪਾਰਟੀ ਦੇ ਹਨ। ਸ਼੍ਰੋਮਣੀ ਅਕਾਲੀ ਦਲ (SAD) ਕੋਲ ਤਿੰਨ, ਕਾਂਗਰਸ ਕੋਲ 16, ਭਾਜਪਾ ਕੋਲ ਦੋ, ਬਹੁਜਨ ਸਮਾਜ ਪਾਰਟੀ ਕੋਲ ਇੱਕ ਅਤੇ ਇੱਕ ਆਜ਼ਾਦ ਵਿਧਾਇਕ ਹੈ।

ਪੰਜਾਬ ਚ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪੰਜਾਬ ਦੇ ਸਭ ਤੋਂ ਅਮੀਰ ਆਦਮੀਆਂ ਚੋਂ ਇੱਕ ਤੇ ਇੱਕ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ 24 ਅਕਤੂਬਰ ਨੂੰ ਹੋਣ ਵਾਲੀ ਰਾਜ ਸਭਾ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ। ਇਹ ਉਪ ਚੋਣ ਆਪ ਦੇ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਖਾਲੀ ਥਾਂ ਨੂੰ ਭਰਨ ਲਈ ਹੋ ਰਹੀ ਹੈ, ਜਿਨ੍ਹਾਂ ਨੇ ਵਿਧਾਨ ਸਭਾ ਲਈ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ।