ਹੜ੍ਹ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਨੌਕਰੀ, ਰਾਜਸਭਾ ਮੈਂਬਰ ਅਸ਼ੋਕ ਮਿੱਤਲ ਨੇ ਕੀਤਾ ਐਲਾਨ

Updated On: 

05 Sep 2025 18:18 PM IST

ਦੂਜੇ ਪਾਸੇ, ਹੜ੍ਹ ਪ੍ਰਭਾਵਿਤ ਲੋਕਾਂ ਅਤੇ ਪਿੰਡਾਂ ਵਿੱਚ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਪ੍ਰਭਾਵਿਤ ਪਿੰਡਾਂ ਵਿੱਚ ਇੱਕ ਗਜ਼ਟਿਡ ਅਧਿਕਾਰੀ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਭਾਵਿਤ ਲੋਕ ਇਨ੍ਹਾਂ ਅਧਿਕਾਰੀਆਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ।

ਹੜ੍ਹ ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਨੌਕਰੀ, ਰਾਜਸਭਾ ਮੈਂਬਰ ਅਸ਼ੋਕ ਮਿੱਤਲ ਨੇ ਕੀਤਾ ਐਲਾਨ

ਅਸ਼ੋਕ ਮਿੱਤਲ.

Follow Us On

ਪੰਜਾਬ ਵਿੱਚ ਹੜ੍ਹਾਂ ਕਾਰਨ ਹੁਣ ਤੱਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। 23 ਜ਼ਿਲ੍ਹਿਆਂ ਦੇ 1902 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ, ਜਿਸ ਨਾਲ 3.84 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਰਾਜ ਸਭਾ ਮੈਂਬਰ ਅਤੇ ਅਸ਼ੋਕ ਕੁਮਾਰ ਮਿੱਤਲ ਨੇ ਹੜ੍ਹਾਂ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਐਲਪੀਯੂ ਦੇ ਵਾਈਸ ਚਾਂਸਲਰ ਅਸ਼ੋਕ ਕੁਮਾਰ ਮਿੱਤਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਇਸ ਦੀਆਂ ਸ਼ਾਖਾ ਸੰਸਥਾਵਾਂ ਵਿੱਚ ਨੌਕਰੀ ਦਿੱਤੀ ਜਾਵੇਗੀ।

ਦੂਜੇ ਪਾਸੇ, ਹੜ੍ਹ ਪ੍ਰਭਾਵਿਤ ਲੋਕਾਂ ਅਤੇ ਪਿੰਡਾਂ ਵਿੱਚ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਪ੍ਰਭਾਵਿਤ ਪਿੰਡਾਂ ਵਿੱਚ ਇੱਕ ਗਜ਼ਟਿਡ ਅਧਿਕਾਰੀ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਭਾਵਿਤ ਲੋਕ ਇਨ੍ਹਾਂ ਅਧਿਕਾਰੀਆਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਹਾਲਾਂਕਿ, ਸਿਹਤ ਠੀਕ ਨਾ ਹੋਣ ਕਾਰਨ ਉਹ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਨਹੀਂ ਕਰ ਸਕੇ। ਉਨ੍ਹਾਂ ਦੀ ਜਗ੍ਹਾ ‘ਤੇ ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਨੇ ਕੇਜਰੀਵਾਲ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

2000 ਕਰੋੜ ਦੇ ਰਾਹਤ ਪੈਕੇਜ ਨੂੰ ਪਾਜੀਟਿਵ ਸਮਰਥਨ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ 2,000 ਕਰੋੜ ਰੁਪਏ ਦੇ ਰਾਹਤ ਪੈਕੇਜ ਲਈ ਪੰਜਾਬ ਦੇ ਮੰਗ ਪੱਤਰ ਨੂੰ ਸਕਾਰਾਤਮਕ ਸਮਰਥਨ ਦਿੱਤਾ ਹੈ। ਸਰਕਾਰ ਨੇ ਕੇਂਦਰ ਤੋਂ 60,000 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। 20972 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। 4.24 ਲੱਖ ਏਕੜ ਫਸਲ ਡੁੱਬ ਗਈ ਹੈ। 31 ਐਨਡੀਆਰਐਫ ਅਤੇ ਫੌਜ ਅਤੇ ਅਰਧ ਸੈਨਿਕ ਬਲਾਂ ਦੀਆਂ 29 ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।