ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਅਗਾਮੀ ਚੋਣਾਂ ਲੈਕੇ ਹੋਈ ਚਰਚਾ | Rajya Sabha member Sandeep Pathak held a meeting with ministers and MLAs know full in punjabi Punjabi news - TV9 Punjabi

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਆਗਾਮੀ ਚੋਣਾਂ ਲੈਕੇ ਹੋਈ ਚਰਚਾ

Updated On: 

15 Jul 2024 00:07 AM

ਸੂਬੇ ਦੇ ਚਾਰ ਜ਼ਿਲ੍ਹਿਆਂ ਦੀਆਂ ਕਈ ਵਿਧਾਨ ਸਭਾ ਸੀਟਾਂ ਉੱਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਪੱਛਮੀ ਜ਼ਿਮਨੀ ਚੋਣ 'ਚ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਆਗੂ ਰਣਨੀਤੀ ਬਣਾ ਰਹੇ ਹਨ, ਜਿਸ 'ਚ ਸਭ ਤੋਂ ਵੱਡਾ ਮੁੱਦਾ ਉਕਤ ਹਲਕਿਆਂ 'ਚ ਜ਼ਿਮਨੀ ਚੋਣ ਜਿੱਤਣਾ ਹੈ। 'ਆਪ' ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਣਾ ਚਾਹੁੰਦੀ ਹੈ। ਅਜਿਹੇ 'ਚ ਸੰਦੀਪ ਪਾਠਕ ਨੇ ਸੂਬੇ ਦੇ ਮੰਤਰੀਆਂ ਅਤੇ ਕਈ ਵਿਧਾਇਕਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਅਤੇ ਮੁਹਿੰਮ 'ਤੇ ਚਰਚਾ ਕੀਤੀ।

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਆਗਾਮੀ ਚੋਣਾਂ ਲੈਕੇ ਹੋਈ ਚਰਚਾ

ਸੰਦੀਪ ਪਾਠਕ, ਰਾਜ ਸਭਾ ਸਾਂਸਦ ( File Photo)

Follow Us On

ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯਾਨੀ ਐਤਵਾਰ ਨੂੰ ਜਲੰਧਰ ਪਹੁੰਚਣਾ ਸੀ। ਪਰ ਕੁਝ ਕਾਰਨਾਂ ਕਰਕੇ ਉਹ ਜਲੰਧਰ ਨਹੀਂ ਪਹੁੰਚ ਸਕੇ। ਅਜਿਹੇ ‘ਚ ਉਨ੍ਹਾਂ ਦੀ ਗੈਰ-ਹਾਜ਼ਰੀ ‘ਚ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਜਲੰਧਰ ਦੇ ਇਕ ਸਥਾਨਕ ਹੋਟਲ ‘ਚ ਪੰਜਾਬ ਦੇ ਕਈ ਮੰਤਰੀਆਂ ਤੇ ਵਿਧਾਇਕਾਂ ਨਾਲ ਅਹਿਮ ਮੀਟਿੰਗ ਕੀਤੀ।

ਮੀਟਿੰਗ ਵਿੱਚ ਮੀਡੀਆ ਨੂੰ ਨਹੀਂ ਬੁਲਾਇਆ ਗਿਆ, ਸਿਰਫ਼ ਵਰਕਰ ਹੀ ਹਾਜ਼ਰ ਸਨ। ਇਸ ਦੇ ਨਾਲ ਹੀ ਸੰਦੀਪ ਪਾਠਕ ਨੇ ਸਮੂਹ ਵਰਕਰਾਂ ਅਤੇ ਮੰਤਰੀ ਆਗੂਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪੱਛਮੀ ਹਲਕੇ ਵਿੱਚ ਆਪਣਾ ਪੂਰਾ ਜ਼ੋਰ ਲਾਇਆ। ਜਿਸ ਕਾਰਨ ਆਮ ਆਦਮੀ ਪਾਰਟੀ ਉਕਤ ਸੀਟ ‘ਤੇ ਜਿੱਤ ਹਾਸਲ ਕਰਨ ‘ਚ ਸਫਲ ਰਹੀ।

ਆਗਾਮੀ ਚੋਣਾਂ ਤੇ ਹੋਈ ਚਰਚਾ

ਤੁਹਾਨੂੰ ਦੱਸ ਦੇਈਏ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਦੀਆਂ ਕਈ ਵਿਧਾਨ ਸਭਾ ਸੀਟਾਂ ਉੱਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਆਗੂ ਰਣਨੀਤੀ ਬਣਾ ਰਹੇ ਹਨ, ਜਿਸ ‘ਚ ਸਭ ਤੋਂ ਵੱਡਾ ਮੁੱਦਾ ਉਕਤ ਹਲਕਿਆਂ ‘ਚ ਜ਼ਿਮਨੀ ਚੋਣ ਜਿੱਤਣਾ ਹੈ। ‘ਆਪ’ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਣਾ ਚਾਹੁੰਦੀ ਹੈ। ਅਜਿਹੇ ‘ਚ ਸੰਦੀਪ ਪਾਠਕ ਨੇ ਸੂਬੇ ਦੇ ਮੰਤਰੀਆਂ ਅਤੇ ਕਈ ਵਿਧਾਇਕਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਅਤੇ ਮੁਹਿੰਮ ‘ਤੇ ਚਰਚਾ ਕੀਤੀ।

ਜਲੰਧਰ ਵਿੱਚ ਮਿਲੀ ਹੈ AAP ਨੂੰ ਜਿੱਤ

ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਹੋਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ਕੇ ਆਏ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਬੀਤੇ ਦਿਨ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ।

ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੂੰ ਕਰੀਬ ਸਾਢੇ 37 ਹਜ਼ਾਰ ਵੋਟਾਂ ਨਾਲ ਹਰਾਇਆ। ਅਜਿਹੇ ‘ਚ ਪੱਛਮੀ ਵਿਧਾਨ ਸਭਾ ਹਲਕੇ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version