MP ਹਰਭਜਨ ਸਿੰਘ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ, ਬੋਲੇ- ਉਹ ਸਾਡੇ ਬਾਰੇ ਜਾਣਨਾ ਚਾਹੁੰਦੇ ਸੀ

Updated On: 

06 Aug 2026 10:43 AM IST

ਹਰਭਜਨ ਸਿੰਘ ਨੇ ਕਿਹਾ ਕਿ ਅੱਜ ਮੇਰੇ ਲਈ ਸਨਮਾਨ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਨੇ ਹਾਲ ਹੀ 'ਚ ਸ਼ਾਮਲ ਹੋਏ ਨਵੇਂ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਸੀ। ਇਹ ਇੱਕ ਜਾਣ-ਪਛਾਣ ਲਈ ਮੀਟਿੰਗ ਸੀ, ਜਿੱਥੇ ਉਨ੍ਹਾਂ ਨੇ ਸਾਡੇ ਨਾਲ ਗੱਲ ਕੀਤੀ ਤੇ ਉਹ ਸਾਡੇ ਬਾਰੇ ਹੋਰ ਜਾਣਨਾ ਚਾਹੁੰਦੇ ਸਨ।

MP ਹਰਭਜਨ ਸਿੰਘ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ, ਬੋਲੇ- ਉਹ ਸਾਡੇ ਬਾਰੇ ਜਾਣਨਾ ਚਾਹੁੰਦੇ ਸੀ

MP ਹਰਭਜਨ ਸਿੰਘ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ, ਹਰਭਜਨ ਸਿੰਘ ਨੇ ਪ੍ਰਧਾਨ ਮੰਤਰੀ ਦੇ ਨਾਲ ਮੀਟਿੰਗ ਨੂੰ ਇੱਕ ਸਨਮਾਨ ਵਾਲੀ ਗੱਲ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਾਲ-ਫ਼ਿਲਹਾਲ ਆਏ ਨਵੇਂ ਰਾਜ ਸਭਾ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਇਹ ਮੀਟਿੰਗ ਆਯੋਜਿਤ ਕੀਤੀ ਸੀ।

ਮੀਟਿੰਗ ਤੋਂ ਬਾਅਦ ਕੀ ਬੋਲੇ ਹਰਭਜਨ?

ਹਰਭਜਨ ਸਿੰਘ ਨੇ ਕਿਹਾ ਕਿ ਅੱਜ ਮੇਰੇ ਲਈ ਸਨਮਾਨ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਨੇ ਹਾਲ ਹੀ ‘ਚ ਸ਼ਾਮਲ ਹੋਏ ਨਵੇਂ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਸੀ। ਇਹ ਇੱਕ ਜਾਣ-ਪਛਾਣ ਲਈ ਮੀਟਿੰਗ ਸੀ, ਜਿੱਥੇ ਉਨ੍ਹਾਂ ਨੇ ਸਾਡੇ ਨਾਲ ਗੱਲ ਕੀਤੀ ਤੇ ਉਹ ਸਾਡੇ ਬਾਰੇ ਹੋਰ ਜਾਣਨਾ ਚਾਹੁੰਦੇ ਸਨ

ਉਨ੍ਹਾਂ ਟਿੱਪਣੀ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨ ਨਾਲ ਹਮੇਸ਼ਾ ਇਹ ਮਹਿਸੂਸ ਹੁੰਦਾ ਹੈ ਕਿ ਸਿੱਖਣ ਲਈ ਬਹੁਤ ਕੁਝ ਹੈ। ਹਰਭਜਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਿਸ ਸਾਦਗੀ ਤੇ ਚੰਗੇ ਢੰਗ ਨਾਲ ਆਪਣੇ ਵਿਚਾਰ ਪ੍ਰਗਟ ਕਰਦੇ ਹਨ, ਉਹ ਸੱਚਮੁੱਚ ਪ੍ਰੇਰਨਾਦਾਇਕ ਹੈ।

ਸ਼ੇਅਰ ਕੀਤੀਆਂ ਮੁਲਕਾਤ ਦੀਆਂ ਫੋਟੋਆਂ

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦੇ ਹੋਏ ਹਰਭਜਨ ਸਿੰਘ ਨੇ ਲਿਖਿਆ, “ਅੱਜ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਮਿਲਣਾ ਸਨਮਾਨ ਦੀ ਗੱਲ ਸੀ। ਮੈਂ ਉਨ੍ਹਾਂ ਦੇ ਦ੍ਰਿਸ਼ਟੀਕੋਣ, ਅਗਵਾਈ ਤੇ ਭਾਰਤ ਦੀ ਤਰੱਕੀ ਪ੍ਰਤੀ ਅਟੱਲ ਵਚਨਬੱਧਤਾ ਤੋਂ ਪ੍ਰੇਰਿਤ ਹਾਂ। ਮੈਂ ਦੇਸ਼ ਲਈ ਹਰ ਸੰਭਵ ਤਰੀਕੇ ਨਾਲ ਯੋਗਦਾਨ ਪਾਉਣ ਦੀ ਉਮੀਦ ਕਰਦਾ ਹਾਂ।”

Follow Us